ਪੰਜਾਬ

punjab

ETV Bharat / city

ਪੰਜਾਬ ਕਾਂਗਰਸੀ ਸਾਂਸਦਾਂ ਦੀ ਗ੍ਰਹਿ ਮੰਤਰੀ ਨਾਲ ਮੀਟਿੰਗ ਅੱਜ

ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਗ੍ਰਹਿ ਮੰਤਰੀ ਕੌਮੀ ਸੁੱਰਖਿਆ ਦੇ ਮੱਦੇਨਜ਼ਰ ਪੰਜਾਬ 'ਚ ਪੈਦਾ ਹੋਏ ਹਲਾਤਾਂ ਬਾਰੇ ਗੱਲਬਾਤ ਕਰਨਗੇ।

ਪੰਜਾਬ ਕਾਂਗਰਸ ਸੰਸਦ ਮੈਂਬਰ ਦੀ ਗ੍ਰਹਿ ਮੰਤਰੀ ਨਾਲ ਮੀਟਿੰਗ ਅੱਜ
ਪੰਜਾਬ ਕਾਂਗਰਸ ਸੰਸਦ ਮੈਂਬਰ ਦੀ ਗ੍ਰਹਿ ਮੰਤਰੀ ਨਾਲ ਮੀਟਿੰਗ ਅੱਜ

By

Published : Nov 7, 2020, 10:52 AM IST

ਚੰਡੀਗੜ੍ਹ: ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਗ੍ਰਹਿ ਮੰਤਰੀ ਕੌਮੀ ਸੁੱਰਖਿਆ ਦੇ ਮੱਦੇਨਜ਼ਰ ਪੰਜਾਬ 'ਚ ਪੈਦਾ ਹੋਏ ਹਲਾਤਾਂ ਬਾਰੇ ਗੱਲਬਾਤ ਕਰਨਗੇ।

ਸੰਸਦ ਮੈਂਬਰਾਂ ਵੱਲੋਂ ਤਿਆਰ ਕੀਤਾ ਗਿਆ ਖਰੜਾ

ਗ੍ਰਹਿ ਮੰਤਰੀ ਦੇ ਨਾਲ ਮੀਟਿੰਗ ਤੋਂ ਪਹਿਲਾਂ ਪਰਣੀਤ ਕੌਰ ਦੀ ਦਿੱਲੀ ਰਿਹਾਇਸ਼ 'ਤੇ 8 ਸੰਸਦ ਮੈਬਰਾਂ ਨੇ ਮੀਟਿੰਗ ਕਰ ਇੱਕ ਖਰੜਾ ਤਿਆਰ ਕੀਤਾ ਹੈ। ਇਸ ਮੀਟਿੰਗ 'ਚ ਮਨੀਸ਼ ਤਿਵਾੜੀ, ਗੁਰਜੀਤ ਔਜਲਾ, ਡਾ. ਅਮਰ ਸਿੰਘ ਪਹੁੰਚੇ। ਜਿਸ 'ਚ ਉਨ੍ਹਾਂ ਨੇ ਏਜੰਡੇ ਤਿਆਰ ਕੀਤੇ, ਜਿਸਨੂੰ ਜੋਰਦਾਰ ਤਰੀਕੇ ਨਾਲ ਗ੍ਰਹਿ ਮੰਤਰੀ ਅੱਗੇ ਪੇਸ਼ ਕੀਤਾ ਜਾਵੇਗਾ।

ਕਿਹੜੇ- ਕਿਹੜੇ ਮੁੱਦਿਆਂ 'ਤੇ ਹੋਵੇਗੀ ਚਰਚਾ

ਮੁੱਖ ਗੱਲ ਇਹ ਰਹੇਗੀ ਕਿ ਕੇਂਦਰ ਬਨਾਮ ਕਿਸਾਨਾਂ ਦੀ ਲੜਾਈ 'ਚ ਵਿਰੋਧੀ ਮੁੱਲਕ ਮੌਕੇ ਨੂੰ ਦੇਸ਼ ਵਿਰੁੱਧ ਵਰਤ ਸਕਦੇ ਹਨ, ਜਿਸ ਦਾ ਹੱਲ ਸਾਂਝੇ ਤੌਰ 'ਤੇ ਕਰਨ ਦੀ ਲੋੜ ਹੈ। ਦੂਸਰੀ ਇਹ ਗੱਲ ਮਹੱਤਵਪੂਰਨ ਰਹੇਗੀ ਕਿ ਪੁਲਿਸ ਤੇ ਆਰਪੀਐਫ ਵੱਲੋਂ ਰੇਲਵੇ ਸਟੇਸ਼ਨ ਦੀ ਸਾਂਝੀ ਜਾਂਚ ਤੋਂ ਜਾਣੂ ਕਰਵਾਇਆ ਜਾਵੇ। ਕੇਂਦਰ ਸਰਕਾਰ ਨੂੰ ਲੱਗਦੈ ਕਿ ਸੂਬਾ ਸਰਕਾਰ ਕਿਸਾਨੀ ਸੰਘਰਸ਼ ਨੂੰ ਉਕਸਾ ਰਹੀ ਹੈ, ਇਹ ਭਰਮ ਨੂੰ ਵੀ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਮਾਲ ਗੱਡੀਆਂ ਨਾ ਆਉਣ 'ਤੇ ਪੰਜਾਬ 'ਚ ਆਈ ਕੋਲੇ, ਯੂਰੀਆ ਤੇ ਬਾਰਦਾਨੇ ਦੀ ਕਮੀ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ ਜਾਵੇਗਾ ਤੇ ਸਾਂਝੇ ਤੌਰ 'ਤੇ ਇਸਦੇ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਕੇਂਦਰੀ ਖੇਤੀ ਮੰਤਰੀ ਕਿਸਾਨਾਂ ਨਾਲ ਮੁਲਾਕਾਤ ਲਈ ਹੋਏ ਤਿਆਰ

ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਬਾਰੇ ਜੇਕਰ ਕਿਸਾਨ ਜਥੇਬੰਦੀਆਂ ਉਨ੍ਹਾਂ ਨੂੰ ਮਿਲਣਾ ਚਾਹੁੰਦਿਆਂ ਹਨ ਤੇ ਉਹ ਇਸ ਮੁਲਾਕਾਤ ਲਈ ਤਿਆਰ ਹਨ। ਉਨ੍ਹਾਂ ਪੰਜਾਬ ਸਰਕਾਰ 'ਤੇ ਤੰਜ਼ ਕੱਸਦੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਇਤਰਾਜ ਸੀ ਤਾਂ ਉਹ ਆਪਣਾ ਸੁਝਾਅ ਤੇ ਪੱਖ ਭੇਜ ਸਕਦੀ ਸੀ ਪਰ ਉਨ੍ਹਾਂ ਅਜਿਹਾ ਕੁਝ ਨਾ ਕੀਤਾ।

ABOUT THE AUTHOR

...view details