ਪੰਜਾਬ

punjab

ETV Bharat / city

ਪੰਜਾਬ 'ਚ ਕੋਰੋਨਾ ਦੇ ਮਾਮਲੇ 1 ਲੱਖ 53 ਹਜ਼ਾਰ ਤੋਂ ਪਾਰ, 4842 ਲੋਕਾਂ ਦੀ ਮੌਤ - Media Bulletin

ਸੂਬੇ ਵਿੱਚ 604 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 24 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 53 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 4842 ਤੱਕ ਪਹੁੰਚ ਗਿਆ ਹੈ।

punjab-corona-death-reached-to-4842
ਪੰਜਾਬ 'ਚ ਕੋਰੋਨਾ ਦੇ ਮਾਮਲੇ 1 ਲੱਖ 53 ਹਜ਼ਾਰ ਤੋਂ ਪਾਰ, 4842 ਲੋਕਾਂ ਦੀ ਮੌਤ

By

Published : Dec 2, 2020, 9:12 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 604 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 24 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 53 ਹਜ਼ਾਰ ਤੋਂ ਪਾਰ ਹੋ ਗਈ ਹੈ।

ਪੰਜਾਬ 'ਚ ਕੋਰੋਨਾ ਦੇ ਮਾਮਲੇ 1 ਲੱਖ 53 ਹਜ਼ਾਰ ਤੋਂ ਪਾਰ, 4842 ਲੋਕਾਂ ਦੀ ਮੌਤ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,53,308 ਹੋ ਗਈ ਹੈ।

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4842 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 12 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਪੰਜਾਬ 'ਚ ਕੋਰੋਨਾ ਦੇ ਮਾਮਲੇ 1 ਲੱਖ 53 ਹਜ਼ਾਰ ਤੋਂ ਪਾਰ, 4842 ਲੋਕਾਂ ਦੀ ਮੌਤ

ਇਸ ਵਿਚਾਲੇ ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1, 53, 308 ਮਰੀਜ਼ਾਂ ਵਿੱਚੋਂ 1,40,772 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 7694 ਐਕਟਿਵ ਮਾਮਲੇ ਹਨ।

ਪੰਜਾਬ 'ਚ ਕੋਰੋਨਾ ਦੇ ਮਾਮਲੇ 1 ਲੱਖ 53 ਹਜ਼ਾਰ ਤੋਂ ਪਾਰ, 4842 ਲੋਕਾਂ ਦੀ ਮੌਤ

ABOUT THE AUTHOR

...view details