ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 427 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 19 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 27 ਹਜ਼ਾਰ ਤੋਂ ਪਾਰ ਹੋ ਗਈ ਹੈ।
ਪੰਜਾਬ ਕੋਰੋਨਾ ਮਾਮਲੇ: 427 ਨਵੇਂ ਮਾਮਲੇ ਆਏ ਸਾਹਮਣੇ, ਕੁੱਲ 3,999 ਲੋਕਾਂ ਦੀ ਮੌਤ
ਸੂਬੇ ਵਿੱਚ 427 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 19 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 27 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 3,999 ਤੱਕ ਪਹੁੰਚ ਗਿਆ ਹੈ।
ਪੰਜਾਬ ਕੋਰੋਨਾ ਮਾਮਲੇ: 427 ਨਵੇਂ ਮਾਮਲੇ ਆਏ ਸਾਹਮਣੇ, 3,999 ਲੋਕਾਂ ਦੀ ਮੌਤ
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,27,154 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 3,999 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,27,154 ਮਰੀਜ਼ਾਂ ਵਿੱਚੋਂ 1,16,925 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 6230 ਐਕਟਿਵ ਮਾਮਲੇ ਹਨ।