ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 4,970 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 69 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ 24 ਘੰਟਿਆ ਵਿੱਚ 2,727 ਮਰੀਜ਼ ਸਿਹਤਯਾਬ ਵੀ ਹੋਏ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3,14,269 ਹੋ ਗਈ ਹੈ।
ਪਿਛਲੇ 24 ਘੰਟਿਆਂ 'ਚ 4,970 ਕੋਰੋਨਾ ਦੇ ਨਵੇਂ ਮਾਮਲੇ, 69 ਮੌਤਾਂ - punjab-corona-tracker
ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 4,970 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 69 ਮੌਤਾਂ ਦਰਜ ਕੀਤੀਆਂ ਗਈਆਂ ਹਨ।
ਫ਼ੋਟੋ
ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 8,114 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 42 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਰਾਹਤ ਦੀ ਗੱਲ ਹੈ ਕਿ 2,67,289 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 38866 ਐਕਟਿਵ ਮਾਮਲੇ ਹਨ।