ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 5,724 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 92 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ 24 ਘੰਟਿਆ ਵਿੱਚ 2,949 ਮਰੀਜ਼ ਸਿਹਤਯਾਬ ਵੀ ਹੋਏ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3,32,110 ਹੋ ਗਈ ਹੈ।
ਪਿਛਲੇ 24 ਘੰਟਿਆਂ 'ਚ 5,724 ਕੋਰੋਨਾ ਦੇ ਨਵੇਂ ਮਾਮਲੇ, 92 ਮੌਤਾਂ - ਵਾਇਰਸ ਦੀ ਲਾਗ
ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 5,724 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 92 ਮੌਤਾਂ ਦਰਜ ਕੀਤੀਆਂ ਗਈਆਂ ਹਨ।
ਫ਼ੋਟੋ
ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 8,256 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 61 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਰਾਹਤ ਦੀ ਗੱਲ ਹੈ ਕਿ 2,77,189 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 46, 565 ਐਕਟਿਵ ਮਾਮਲੇ ਹਨ।