ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 6,472 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 142 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ 24 ਘੰਟਿਆ ਵਿੱਚ 5,272 ਮਰੀਜ਼ ਸਿਹਤਯਾਬ ਵੀ ਹੋਏ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3,58,186 ਹੋ ਗਈ ਹੈ।
ਪੰਜਾਬ ਅੰਦਰ 24 ਘੰਟਿਆਂ 'ਚ 6,427 ਕੋਰੋਨਾ ਦੇ ਨਵੇਂ ਮਾਮਲੇ, 142 ਮੌਤਾਂ - punjab corona tracker
ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 6,472 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 142 ਮੌਤਾਂ ਦਰਜ ਕੀਤੀਆਂ ਗਈਆਂ ਹਨ।
ਫ਼ੋਟੋ
ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 8,772 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 97 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਰਾਹਤ ਦੀ ਗੱਲ ਹੈ ਕਿ 2,95,988 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 53,426 ਐਕਟਿਵ ਮਾਮਲੇ ਹਨ।