ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਬੁੱਧਵਾਰ ਨੂੰ 2 ਵਿਸ਼ੇਸ਼ ਜਾਂਚ ਟੀਮਾਂ (ਐਸਆਈਟੀ) ਦੇ ਗਠਨ ਦਾ ਆਦੇਸ਼ ਦਿੱਤਾ ਤਾਂ ਜੋ ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਦਰਜ ਸਾਰੀਆਂ ਐਫਆਈਆਰਜ਼ 'ਤੇ ਤੇਜ਼ੀ ਨਾਲ ਕਾਰਵਾਈ ਹੋ ਸਕੇ। ਇਨ੍ਹਾਂ ਦੋਵੇਂ ਟੀਮਾਂ ਦੀ ਨਿਗਰਾਨੀ ਏਡੀਜੀਪੀ ਲਾਅ ਐਂਡ ਆਰਡਰ ਈਸ਼ਵਰ ਸਿੰਘ ਕਰਨਗੇ।
ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਕੁੱਲ 5 ਐਫਆਈਆਰਜ਼ ਦਰਜ ਕੀਤੀਆਂ ਹਨ- ਤਰਨ ਤਾਰਨ ਵਿੱਚ 3, ਅੰਮ੍ਰਿਤਸਰ ਦਿਹਾਤੀ ਅਤੇ ਬਟਾਲਾ ਵਿੱਚ ਇੱਕ-ਇੱਕ। ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਐਸਪੀ ਰੈਂਕ ਦੇ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਲਈ ਜਾਂਚ ਅਧਿਕਾਰੀ (ਆਈਓ) ਨਾਮਜ਼ਦ ਕੀਤਾ ਗਿਆ ਹੈ ਤਾਂ ਜੋ ਅਪਰਾਧੀਆਂ ਨੂੰ ਦੋਸ਼ੀ ਠਹਿਰਾਇਆ ਜਾ ਸਕੇ।