ਚੰਡੀਗੜ੍ਹ:ਪੰਜਾਬ ਦੇ ਡੀਜੀਪੀ ਵੀ.ਕੇ ਭਵਰਾ ਵੱਲੋਂ ਛੁੱਟੀ ਲਈ ਅਰਜੀ ਲਿਖੀ ਗਈ ਹੈ। ਉਨ੍ਹਾਂ ਵੱਲੋਂ ਡੈਪੂਟੇਸ਼ਨ ਦੀ ਇੱਛਾ ਵਿਚਾਲੇ ਛੁੱਟੀ ਦੀ ਮੰਗ ਕੀਤੀ ਹੈ। ਵੀਕੇ 5 ਜੁਲਾਈ ਤੋਂ ਛੁੱਟੀ ਤੇ ਜਾ ਸਕਦੇ ਹਨ।
ਦੱਸ ਦਈਏ ਕਿ ਪਿਛਲੇ ਕੁਝ ਦਿਨ੍ਹਾਂ ਲਗਾਤਾਰ ਚਰਚਾ ਚੱਲ ਰਹੀ ਹੈ ਕਿ ਪੰਜਾਬ ਨੂੰ ਨਵਾਂ ਡੀਜੀਪੀ ਮਿਲ ਸਕਦਾ ਹੈ ਕਿਉਂਕਿ ਪੰਜਾਬ ਦੇ ਮੌਜੂਦਾ ਡੀਜੀਪੀ ਵੱਲੋਂ ਕੇਂਦਰੀ ਸੇਵਾਵਾਂ ਨਿਭਾਉਣ ਦੀ ਇੱਛਾ ਜਤਾਈ ਗਈ ਹੈ। ਇਸ ਸਬੰਧੀ ਵੀ.ਕੇ ਭਵਰਾ ਵਲੋਂ ਬਕਾਇਦਾ ਪੰਜਾਬ ਤੇ ਕੇਂਦਰ ਸਰਕਾਰ ਨੂੰ ਚਿੱਠੀ ਵੀ ਲਿਖੀ ਗਈ ਹੈ। ਇਸ ਦੌਰਾਨ ਹੁਣ ਵੀ.ਕੇ ਭਵਰਾ ਵੱਲੋਂ ਛੁੱਟੀ ਲਈ ਅਰਜ਼ੀ ਪਾਈ ਗਈ ਹੈ। ਕਿਹਾ ਜਾ ਰਿਹਾ ਹੈ ਕਿ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਰਨ ਸਰਕਾਰ ਨੂੰ ਸੰਗਰੂਰ ਦੀ ਲੋਕਸਭਾ ਜ਼ਿਮਨੀ ਚੋਣ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਜਿਸ ਕਾਰਨ ਸਰਕਾਰ ਵੀ.ਕੀ ਭਾਵਰਾ ਤੋਂ ਨਾਰਾਜ਼ ਹੈ।
ਭਾਵਰਾ ਦੀ ਕਾਂਗਰਸ ਸਰਕਾਰ ਸਮੇਂ ਹੋਈ ਸੀ ਨਿਯੁਕਤੀ: ਇੱਥੇ ਵੀ ਦੱਸਣਾ ਬਣਦਾ ਹੈ ਹੈ ਕਿ ਜੋ ਮੌਜੂਦਾ ਪੰਜਾਬ ਪੁਲਿਸ ਦੇ ਡੀਜੀਪੀ ਹਨ ਉਨ੍ਹਾਂ ਦੀ ਨਿਯੁਕਤੀ ਪਿਛਲੀ ਕਾਂਗਰਸ ਸਰਕਾਰ ਵੇਲੇ ਹੋਈ ਸੀ। ਇਸ ਤੋਂ ਬਾਅਦ ਪੰਜਾਬ ਵਿੱਚ ਵਿਧਾਨਸਭਾ ਚੋਣਾਂ ਹੋਈਆਂ ਜਿਸ ਵਿੱਚ ਆਮ ਆਦਮੀ ਪਾਰਟੀ ਨੇ ਇਤਿਹਾਸਿਕ ਜਿੱਤ ਹਾਸਿਲ ਕੀਤੀ ਪਰ ਨਵੀਂ ਸਰਕਾਰ ਤੋਂ ਬਾਅਦ ਵੀ ਡੀਜੀਪੀ ਭਵਰਾ ਹੀ ਰਹੇ।