ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (2022 Punjab Assembly Election) ਨੂੰ ਕੁਝ ਹੀ ਸਮਾਂ ਰਹਿ ਚੁੱਕਾ ਹੈ, ਉਮੀਦਵਾਰਾਂ ਵੱਲੋਂ ਆਪਣੇ ਆਪਣੇ ਹਲਕੇ ’ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪਰ ਪੰਜਾਬ ਕਾਂਗਰਸ ’ਚ ਚੋਣਾਂ ਦਾ ਮਾਹੌਲ ਦੇਖਣ ਦੀ ਥਾਂ ਤੇ ਖਲਬਲੀ ਦੀ ਸਥਿਤੀ ਦੇਖੀ ਜਾ ਰਹੀ ਹੈ। ਸੁਨੀਲ ਜਾਖੜ ਦੇ ਬਿਆਨ ਤੋਂ ਬਾਅਦ ਜਿੱਥੇ ਇੱਕ ਵਾਰ ਫਿਰ ਤੋਂ ਪੰਜਾਬ ਕਾਂਗਰਸ ਦੀ ਅੰਦਰੁਨੀ ਝਗੜਾ ਸਾਹਮਣੇ ਆਇਆ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਚੋਣ ਪ੍ਰਚਾਰ ਛੱਡ ਮਾਤਾ ਵੈਸ਼ਣੋ ਦੇਵੀ ਲਈ ਰਵਾਨਾ ਹੋ ਗਏ ਹਨ।
ਚੋਣ ਪ੍ਰਚਾਰ ਛੱਡ ਵੈਸ਼ਣੋ ਦੇਵੀ ਪਹੁੰਚੇ ਸਿੱਧੂ
ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵੀਟ ਹੈਂਡਲ ’ਤੇ ਟਵੀਟ ਰਾਹੀ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਨਾਲ ਹੀ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਮਾਤਾ ਵੈਸ਼ਣੋ ਦੇਵੀ ਦੇ ਰਸਤੇ ’ਚ.. ਧਰਮ ਦੇ ਇਸ ਰਾਹ ’ਤੇ ਮਾਤਾ ਦੀ ਕ੍ਰਿਪਾ ਨੇ ਹਮੇਸ਼ਾ ਮੇਰੀ ਰੱਖਿਆ ਕੀਤੀ ਹੈ। ਆਸ਼ੀਰਵਾਦ ਦੇ ਲਈ ਉਨ੍ਹਾਂ ਦੇ ਚਰਨ ਕਮਲਾਂ ’ਚ.. ਦੁਸ਼ਟਾਂ ਦਾ ਵਿਨਾਸ਼ ਕਰ, ਪੰਜਾਬ ਦਾ ਕਲਿਆਣ ਕਰ, ਸੱਚੇ ਧਰਮ ਦੀ ਸਥਾਪਨਾ ਕਰ।
ਸੁਨੀਲ ਜਾਖੜ ਦੇ ਬਿਆਨ ਨੇ ਮਚਾਈ ਖਲਬਲੀ
ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਬਿਆਨ ਦੇ ਕਾਰਨ ਪੰਜਾਬ ਕਾਂਗਰਸ ਨੂੰ ਇੱਕ ਵਾਰ ਫਿਰ ਤੋਂ ਵਿਰੋਧੀਆਂ ਦੇ ਨਿਸ਼ਾਨੇ ’ਤੇ ਲਿਆ ਕੇ ਰੱਖ ਦਿੱਤਾ ਹੈ। ਸੁਨੀਲ ਜਾਖੜ ਦੇ ਬਿਆਨ ਮੁਤਾਬਿਕ ਕੈਪਟਨ ਅਮਰਿੰਦਰ ਸਿੰਘ ਦੇ ਸੀਐੱਮ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵੇਂ ਸੀਐੱਮ ਦੇ ਲਈ ਵੋਟਿੰਗ ਕੀਤੀ ਗਈ ਸੀ ਜਿਸ ’ਚ 42 ਵਿਧਾਇਕਾਂ ਨੇ ਉਨ੍ਹਾਂ ਦਾ ਸਮਰਥਨ ਕੀਤਾ ਜਦਕਿ ਚਰਨਜੀਤ ਸਿੰਘ ਚੰਨੀ ਨੂੰ 2 ਵਿਧਾਇਕਾ ਦਾ ਸਮਰਥਨ ਮਿਲਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਉੱਪ ਮੁੱਖ ਮੰਤਰੀ ਦਾ ਅਹੁਦਾ ਦੇਣ ਦੇ ਲਈ ਕਿਹਾ ਸੀ ਕਿ ਪਰ ਉਨ੍ਹਾਂ ਨੇ ਇਹ ਅਹੁਦਾ ਮਨਜੂਰ ਨਹੀਂ ਕੀਤਾ।
ਸੀਐੱਮ ਚਿਹਰੇ ਲਈ ਲੋਕਾਂ ਦੀ ਲਈ ਜਾ ਰਹੀ ਰਾਏ
ਕਾਬਿਲੇਗੌਰ ਹੈ ਕਿ ਪੰਜਾਬ ਕਾਂਗਰਸ ’ਚ ਸੀਐੱਮ ਚਿਹਰੇ ਨੂੰ ਲੈ ਕੇ ਸ਼ਸ਼ੋਪੰਜ ’ਚ ਨਜ਼ਰ ਆ ਰਹੀ ਹੈ। ਸੀਐੱਮ ਉਮੀਦਵਾਰ ਦੇ ਲਈ ਹੁਣ ਉਨ੍ਹਾਂ ਵੱਲੋਂ ਲੋਕਾਂ ਦੀ ਰਾਏ ਲਈ ਜਾ ਰਹੀ ਹੈ। ਇਸ ਲਈ ਕਾਂਗਰਸ ਵੱਲੋਂ ਲੋਕਾਂ ਨੂੰ ਫੋਨ ਕੀਤਾ ਜਾ ਰਿਹਾ ਹੈ ਅਤੇ ਸੀਐੱਮ ਚਿਹਰੇ ਨੂੰ ਲੈ ਕੇ ਉਨ੍ਹਾਂ ਤੋਂ ਰਾਏ ਮੰਗੀ ਜਾ ਰਹੀ ਹੈ। ਕਾਂਗਰਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੀ ਸੀਐੱਮ ਉਮੀਦਵਾਰ ਦੇ ਲਈ ਲੋਕਾਂ ਤੋਂ ਰਾਏ ਲਈ ਗਈ ਸੀ
ਇਹ ਵੀ ਪੜੋ:ਹਲਕਾ ਭਦੌੜ ਤੋਂ ਮੁੱਖ ਮੰਤਰੀ ਚਰਨਜੀਤ ਚੰਨੀ ਵਿਰੁੱਧ ਲੜਨਗੇ 12 ਹੋਰ ਉਮੀਦਵਾਰ