ਚੰਡੀਗੜ੍ਹ: ਚਰਨਜੀਤ ਸਿੰਘ ਚੰਨੀ ਨੇ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਪਾਰਟੀ ਦੀ ਹਾਰ ਤੋਂ ਬਾਅਦ ਸ਼ੁੱਕਰਵਾਰ ਨੂੰ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਚੰਨੀ ਦੀ ਅਗਵਾਈ ਵਾਲੀ ਮੰਤਰੀ ਮੰਡਲ ਦੀ ਅੱਜ ਆਖ਼ਰੀ ਵਾਰ ਮੀਟਿੰਗ ਹੋਈ ਜਿਸ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਵਿਧਾਨ ਸਭਾ ਭੰਗ ਕਰਨ ਦੀ ਸਿਫ਼ਾਰਸ਼ ਕੀਤੀ ਗਈ।
ਰੰਧਾਵਾ ਵੀ ਕਾਂਗਰਸ ਦੀ ਹਾਰ ਤੋਂ ਗੁੱਸੇ ਜੇਕਰ ਰਾਜਪਾਲ ਤੋਂ ਮਿਲਣ ਤੋਂ ਬਾਅਦ ਰਾਜਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੇ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਨੂੰ ਨਵੀਂ ਸਰਕਾਰ ਦੇ ਸਹੁੰ ਚੁੱਕਣ ਤੱਕ ਕਾਰਜਕਾਰੀ ਸਰਕਾਰ ਦੇ ਤੌਰ 'ਤੇ ਕੰਮ ਕਰਨ ਲਈ ਕਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੇ ਫਤਵਾ ਦਾ ਸਵਾਗਤ ਕਰਦੇ ਹਨ, ਪਰ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਤੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਹ ਭਲਾਈ ਸਕੀਮਾਂ ਨੂੰ ਜਾਰੀ ਰੱਖਣਗੇ।
ਕਾਬਿਲੇਗੌਰ ਹੈ ਕਿ ਕਾਂਗਰਸ ਨੂੰ 117 ਵਿਧਾਨਸਭਾ ਚ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਉਸ ਚ ਸਿਰਫ 18 ਸੀਟਾਂ ’ਤੇ ਹੀ ਜਿੱਤ ਹਾਸਿਲ ਹੋਈ। ਚੰਨੀ ਨੇ ਖੁਦ ਦੋ ਸੀਟਾਂ ਸ੍ਰੀ ਚਮਕੌਰ ਸਾਹਿਬ ਅਤੇ ਭਦੌੜ ਤੋਂ ਚੋਣ ਲੜੇ। ਪਰ ਉਹ ਦੋਵੇਂ ਹੀ ਸਥਾਨਾਂ ਤੋਂ ਚੋਣ ਹਾਰ ਗਏ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉਗੋਕੇ ਨੇ ਭਦੌੜ ਤੋਂ 37,558 ਵੋਟਾਂ ਦੇ ਫਰਕ ਦੇ ਨਾਲ ਹਰਾਇਆ ਸੀ। ਉੱਥੇ ਹੀ ਸ੍ਰੀ ਚਮਕੌਰ ਸਾਹਿਬ ਤੋਂ ਵੀ ਚਰਨਜੀਤ ਸਿੰਘ ਚੰਨੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹਮਨਾਮ ਚਰਨਜੀਤ ਸਿੰਘ ਨੇ 7,942 ਵੋਟਾਂ ਦੇ ਫਰਕ ਦੇ ਨਾਲ ਹਰਾਇਆ।
ਰਾਜ ਭਵਨ ਤੋਂ ਬਾਹਰ ਆਉਂਦਿਆਂ ਸੁਖਜਿੰਦਰ ਸਿੰਘ ਰੰਧਾਵਾ ਨੇ ਕਾਂਗਰਸ ਦੀ ਹਾਰ ਲਈ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ 'ਤੇ ਤੰਜ਼ ਕੱਸਦਿਆਂ ਕਿਹਾ ਕਿ ਜਿਸ ਪਾਰਟੀ ਦਾ ਸੂਬਾ ਪ੍ਰਧਾਨ ਵਾਰ-ਵਾਰ ਅਨੁਸ਼ਾਸਨ ਦੀ ਉਲੰਘਣਾ ਕਰਦਾ ਨਜ਼ਰ ਆਉਂਦਾ ਹੈ, ਉਸ ਪਾਰਟੀ ਦਾ ਲੋਕਾਂ ਵਿਚ ਪ੍ਰਭਾਵ ਬਹੁਤ ਘੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਨੁਸ਼ਾਸਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨੀ ਪਾਰਟੀ ਹਾਈਕਮਾਂਡ ’ਤੇ ਹੈ।
ਇਹ ਵੀ ਪੜੋ:ਮੁਲਾਕਾਤ ਲਈ ਕੇਜਰੀਵਾਲ ਦੇ ਘਰ ਪਹੁੰਚੇ ਭਗਵੰਤ ਮਾਨ, ਸ਼ਾਮ ਨੂੰ ਨਵੇਂ ਬਣੇ ਵਿਧਾਇਕਾਂ ਦੀ ਹੋਵੇਗੀ ਬੈਠਕ