ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਨੂੰ ਕੁਝ ਹੀ ਸਮਾਂ ਰਹਿ ਚੁੱਕਿਆ ਹੈ। ਜਿਸ ਦੇ ਚੱਲਦੇ ਉਮੀਦਵਾਰਾਂ ਵੱਲੋਂ ਲਗਾਤਾਰ ਨਾਮਜ਼ਦਗੀ ਪੱਤਰ ਭਰੇ ਜਾ ਰਹੇ ਹਨ। ਕਈ ਵੱਡੇ ਸਿਆਸੀ ਆਗੂਆਂ ਵੱਲੋਂ ਵੀ ਆਪਣੀ ਨਾਮਜ਼ਦਗੀ ਪੱਤਰ ਦਾਖਿਲ ਕੀਤੇ ਗਏ ਹਨ।
ਨਵਜੋਤ ਸਿੰਘ ਸਿੱਧੂ ਨੇ ਭਰੀ ਨਾਮਜ਼ਦਗੀ
ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਵਿਖੇ ਨਾਮਜ਼ਦਗੀ ਪੱਤਰ ਦਾਖਿਲ ਕੀਤੀ। ਨਾਮਜ਼ਦਗੀ ਪੱਤਰ ਦਾਖਿਲ ਕਰਨ ਤੋਂ ਪਹਿਲਾਂ ਸਿੱਧੂ ਨੇ ਗੁਰਦੁਆਰਾ ਸ੍ਰੀ ਸ਼ਾਹਿਦਾ ਸਾਹਿਬ ਵਿੱਖੇ ਮੱਥਾ ਟੇਕਿਆ ਸੀ। ਇਸ ਦੌਰਾਨ ਉਨ੍ਹਾਂ ਦੇ ਨਾਲ ਤਿੰਨ ਚਾਰ ਕਾਂਗਰਸੀ ਸਮਰਥਕ ਮੌਜੂਦ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਦੇ ਹੋਏ ਸਿੱਧੂ ਨੇ ਕਿਹਾ ਕਿ ਸ਼ਹਿਰ ਵਾਸੀਆਂ ਦਾ ਭਰੋਸਾ ਕਾਂਗਰਸ ਪਾਰਟੀ ਤੇ ਹੈ ਤੇ ਰਹੇਗਾ। ਅਕਾਲੀ ਦਲ ਨੇ ਬੀਜੇਪੀ ਦੇ ਪ੍ਰਚਾਰਕ ਮਰਵਾ ਦਿੱਤੇ। ਇਸ ਦੌਰਾਨ ਬਾਦਲ ਪਰਿਵਾਰ 'ਤੇ ਵੀ ਉਨ੍ਹਾਂ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਮੇਰੇ ’ਤੇ ਕਿਹੜਾ ਪਹਿਲੀ ਵਾਰ ਇਲਜ਼ਾਮ ਲਗਾਏ ਹਨ। ਮੇਰੇ ਤੇ ਪਰਚੇ ਦਰਜ ਕਰਵਾਏ ਗਏ। ਉਨ੍ਹਾਂ ਕਿਹਾ ਕਿ ਵਿਰੋਧੀਆਂ ਨੇ ਲੋਕਾਂ ਦੇ ਹੋਟਲ ਕਾਰੋਬਾਰ ਖਾ ਲਏ, ਆਪਣੇ ਕਬਜੇ ਕਰ ਲਏ। ਇਨ੍ਹਾਂ ਵਿਚ ਹੈ ਦਮ ’ਤੇ ਲੜਨ ਚੋਣਾਂ, ਜਿੱਥੇ ਧਰਮ ਹੁੰਦਾ ਹੈ ਉੱਥੇ ਜਿੱਤ ਹੁੰਦੀ ਹੈ।
ਭਗਵੰਤ ਮਾਨ ਨੇ ਧੂਰੀ ’ਚ ਭਰੀ ਨਾਮਜ਼ਦਗੀ
ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਵੱਜੋਂ ਐਲਾਨੇ ਗਏ ਉਮੀਦਵਾਰ ਭਗਵੰਤ ਮਾਨ ਵੀ ਧੂਰੀ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ। ਦੱਸ ਦਈਏ ਕਿ ਭਗਵੰਤ ਮਾਨ ਐਸਡੀਐਮ ਦੇ ਦਫਤਰ ਵਿਖੇ ਆਪਣੀ ਮਾਂ ਦੇ ਨਾਲ ਪਹੁੰਚੇ ਸੀ। ਨਾਮਜ਼ਦਗੀ ਪਰਚਾ ਦਾਖ਼ਲ ਕਰਨ ਜਾਣ ਤੋਂ ਪਹਿਲਾਂ ਗੁਰੂ ਸਾਹਿਬ ਅਤੇ ਆਪਣੇ ਮਾਤਾ ਜੀ ਦਾ ਅਸ਼ੀਰਵਾਦ ਲਿਆ ਸੀ। ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਪੰਜਾਬ ਚੋਣਾਂ ਚ ਧੂਰੀ ਤੋਂ ਜਿੱਤਣ ਲਈ ਮੇਰੀ ਅਤੇ ਆਮ ਆਦਮੀ ਪਾਰਟੀ ਦੀ ਮਦਦ ਕਰਨ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪੰਜਾਬ ਵਿਧਾਨਸਭਾ ਚੋਣਾਂ ’ਚ ਉਨ੍ਹਾਂ ਨੂੰ ਲੋਕਾਂ ਦਾ ਵੱਡਾ ਸਮਰਥਨ ਮਿਲੇਗਾ।