ਪੰਜਾਬ

punjab

ETV Bharat / city

ਪੰਜਾਬ ਬਿਜਲੀ ਸੰਕਟ: ਕੈਪਟਨ ਦੇਣ ਜਾ ਰਹੇ ਹਨ ਬਾਦਲਾਂ ਨੂੰ ਝਟਕਾ !

ਕੈਪਟਨ ਨੇ ਕਿਹਾ ਕਿ ਬਾਦਲਾਂ ਵੱਲੋਂ ਆਪਣੀ ਹਕੂਮਤ ਦੌਰਾਨ ਦਸਤਖਤ ਕੀਤੇ ਗਏ ਤਰਕਹੀਣ ਬਿਜਲੀ ਖਰੀਦ ਇਕਰਾਰਨਾਮਿਆਂ ਕਾਰਨ ਪੰਜਾਬ ਨੂੰ ਹੋਰ ਵਿੱਤੀ ਨੁਕਸਾਨ ਤੋਂ ਬਚਾਉਣ ਲਈ ਡੂੰਘਾਈ ਨਾਲ ਵਿਚਾਰ ਕਰ ਕੇ ਕਾਨੂੰਨੀ ਕਾਰਵਾਈ ਦੀ ਯੋਜਨਾਬੰਦੀ ਕੀਤੀ ਜਾ ਰਹੀ ਹੈ।

ਕੈਪਟਨ
ਕੈਪਟਨ

By

Published : Jul 3, 2021, 9:13 PM IST

Updated : Jul 3, 2021, 10:15 PM IST

ਚੰਡੀਗੜ੍ਹ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਗਏ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਪਹਿਲਾਂ ਹੀ ਸਮੀਖਿਆ ਅਧੀਨ ਹਨ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਇਨ੍ਹਾਂ ਸਮਝੌਤਿਆਂ, ਜਿਨ੍ਹਾਂ ਕਾਰਨ ਸੂਬੇ ਉੱਤੇ ਵਾਧੂ ਵਿੱਤੀ ਬੋਝ ਪਿਆ ਹੈ ਦੀ ਰੋਕਥਾਮ ਲਈ ਛੇਤੀ ਹੀ ਕਾਨੂੰਨੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਕੈਪਟਨ ਨੇ ਕਿਹਾ ਕਿ ਬਾਦਲਾਂ ਵੱਲੋਂ ਆਪਣੀ ਹਕੂਮਤ ਦੌਰਾਨ ਦਸਤਖਤ ਕੀਤੇ ਗਏ ਤਰਕਹੀਣ ਬਿਜਲੀ ਖਰੀਦ ਇਕਰਾਰਨਾਮਿਆਂ ਕਾਰਨ ਪੰਜਾਬ ਨੂੰ ਹੋਰ ਵਿੱਤੀ ਨੁਕਸਾਨ ਤੋਂ ਬਚਾਉਣ ਲਈ ਡੂੰਘਾਈ ਨਾਲ ਵਿਚਾਰ ਕਰ ਕੇ ਕਾਨੂੰਨੀ ਕਾਰਵਾਈ ਦੀ ਯੋਜਨਾਬੰਦੀ ਕੀਤੀ ਜਾ ਰਹੀ ਹੈ।

ਇਹ ਵੀ ਪੜੋ: ਸੱਚੇ ਪਿਆਰ ਲਈ ਪਾਕਿਸਤਾਨ ਤੋਂ ਭਾਰਤ ਆਵੇਗੀ ਲਾੜੀ, ਮਿਲਿਆ ਸਪੈਸ਼ਲ ਵੀਜ਼ਾ

ਉਨ੍ਹਾਂ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੁਆਰਾ ਹਸਤਾਖਰ ਕੀਤੇ 139 ਅਜਿਹੇ ਇਕਰਾਰਨਾਮਿਆਂ ਵਿੱਚੋਂ ਸਿਰਫ਼ 17 ਹੀ ਸੂਬੇ ਦੀ ਬਿਜਲੀ ਸਬੰਧੀ ਮੰਗ ਪੂਰੀ ਕਰਨ ਲਈ ਕਾਫੀ ਹਨ ਅਤੇ 1314 ਮੈਗਾਵਾਟ ਸਮਰੱਥਾ ਦੀ ਮਹਿੰਗੀ ਬਿਜਲੀ ਖਰੀਦਣ ਲਈ ਬਾਕੀ ਦੇ 122 ਇਕਰਾਰਨਾਮਿਆਂ ਉੱਤੇ ਬਿਨਾਂ ਵਜ੍ਹਾਂ ਸਹੀ ਪਾਈ ਗਈ ਸੀ ਜਿਸ ਨਾਲ ਸੂਬੇ ਉੱਤੇ ਵਾਧੂ ਆਰਥਿਕ ਬੋਝ ਪਿਆ। ਲੋਕਾਂ ਨੂੰ ਸੰਜਮ ਨਾਲ ਬਿਜਲੀ ਦਾ ਇਸਤੇਮਾਲ ਕਰਨ ਅਤੇ ਥੋੜ੍ਹੇ ਸਮੇਂ ਲਈ ਪੈਦਾ ਹੋਈ ਬਿਜਲੀ ਦੀ ਘਾਟ ਨੂੰ ਪੂਰਾ ਕਰਨ ਸਬੰਧੀ ਸਰਕਾਰ ਦਾ ਸਾਥ ਦੇਣ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ 13500 ਮੈਗਾਵਾਟ ਦੀ ਸਪਲਾਈ ਦੀ ਤੁਲਨਾ ਵਿੱਚ ਬੀਤੇ ਹਫ਼ਤੇ ਮੰਗ 16000 ਮੈਗਾਵਾਟ ਤੱਕ ਪਹੁੰਚ ਗਈ ਸੀ।

ਪੀ.ਐਸ.ਪੀ.ਸੀ.ਐਲ. ਨੇ ਤੁਰੰਤ ਹੀ ਸੂਬੇ ਤੋਂ ਬਾਹਰੋਂ 7400 ਮੈਗਾਵਾਟ ਬਿਜਲੀ ਦੀ ਖਰੀਦ ਕਰਨੀ ਸ਼ੁਰੂ ਕਰ ਦਿੱਤੀ ਜੋ ਕਿ ਬੀਤੇ ਵਰ੍ਹੇ ਕੀਤੀ ਗਈ ਖਰੀਦ ਨਾਲੋਂ 1000 ਮੈਗਾਵਾਟ ਵੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਖਰੀਦ ਦੀ ਮਾਤਰਾ ਤੁਰੰਤ ਹੀ ਵਧਾਈ ਨਾ ਜਾਂਦੀ ਤਾਂ ਸੂਬੇ ਨੂੰ 1000 ਮੈਗਾਵਾਟ ਬਿਜਲੀ ਦੀ ਹੋਰ ਘਾਟ ਦਾ ਸਾਹਮਣਾ ਕਰਨਾ ਪੈਣਾ ਸੀ ਜਿਸ ਨਾਲ ਬਿਜਲੀ ਸੰਕਟ ਹੋਰ ਡੂੰਘਾ ਹੋ ਜਾਂਦਾ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸੰਕਟ 660 ਮੈਗਾਵਾਟ ਬਿਜਲੀ ਪੈਦਾ ਕਰਨ ਵਾਲੇ ਤਲਵੰਡੀ ਸਾਬੋ ਪਾਵਰ ਪਲਾਂਟ ਦੇ ਇਕ ਯੂਨਿਟ ਫੇਲ੍ਹ ਹੋਣ ਦੇ ਸਿੱਟੇ ਵਜੋਂ ਪੈਦਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਹਾਲਾਂਕਿ ਪੀ.ਐਸ.ਪੀ.ਸੀ.ਐਲ. ਵੱਲੋਂ ਭਾਰੀ ਜੁਰਮਾਨਾ ਲਗਾਉਣ ਲਈ ਪਲਾਂਟ ਨੂੰ ਪਹਿਲਾਂ ਹੀ ਨੋਟਿਸ ਜਾਰੀ ਕਰ ਦਿੱਤਾ ਗਿਆ, ਸੂਬਾ ਸਰਕਾਰ ਵੱਲੋਂ ਵੀ ਬਿਜਲੀ ਦੀ ਕਿੱਲਤ ਨਾਲ ਨਜਿੱਠਣ ਲਈ ਆਪਣੇ ਪੱਧਰ 'ਤੇ ਵੱਡੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਦਮਾਂ ਵਿੱਚ ਪਹਿਲੀ ਜੁਲਾਈ ਤੋਂ 7 ਜੁਲਾਈ ਤੱਕ ਉਦਯੋਗਾਂ ਸਮੇਤ ਲੋਹੇ ਦੀਆਂ ਸ਼ੀਟਾਂ ਬਣਾਉਣ ਵਾਲੇ ਕਾਰਖਾਨਿਆਂ ਅਤੇ ਬਿਜਲੀ ਉਤੇ ਚੱਲਣ ਵਾਲੀਆਂ ਭੱਠੀਆਂ ਲਈ ਹਫਤੇ ਵਿੱਚ ਤਿੰਨ ਦਿਨ ਛੁੱਟੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯਮਾਂ ਤੋਂ ਸਿਰਫ ਜ਼ਰੂਰੀ ਸੇਵਾਵਾਂ ਅਤੇ ਨਿਰੰਤਰ ਪ੍ਰਕਿਰਿਆ ਵਾਲੇ ਉਦਯੋਗਾਂ ਨੂੰ ਛੋਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਦੇ ਦਫਤਰਾਂ ਵਿੱਚ ਏ.ਸੀ. ਦੀ ਵਰਤੋਂ 'ਤੇ ਰੋਕ ਲਗਾਉਣ ਦੇ ਨਾਲ 10 ਜੁਲਾਈ ਤੱਕ ਦਫਤਰੀ ਸਮਾਂ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕੀਤਾ ਗਿਆ ਹੈ।

ਇਹ ਵੀ ਪੜੋ: Punjab Congress crisis: ਦਿੱਲੀ ਤੋਂ ਕੈਪਟਨ ਨੂੰ ਮੁੜ ਆਇਆ ਹਾਈਕਮਾਨ ਦਾ ਸੱਦਾ

Last Updated : Jul 3, 2021, 10:15 PM IST

ABOUT THE AUTHOR

...view details