ਪੰਜਾਬ

punjab

ETV Bharat / city

ਕੋਰੋਨਾ ਨੂੰ ਦਰਕਿਨਾਰ ਕਰ ਕੈਪਟਨ ਦਾ ਨਵਾਂ ਫ਼ਰਮਾਨ - ask captain

ਪੰਜਾਬ ਵਿੱਚ ਆਏ ਦਿਨ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਪਰ ਇਸ ਨੂੰ ਦਰਕਿਨਾਰ ਕਰ ਕੇ ਕੈਪਟਨ ਸਰਕਾਰ ਨੂੰ ਬੱਸਾਂ ਵਿੱਚ ਪੂਰੀਆਂ ਸਵਾਰੀਆਂ ਬਿਠਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਸਰਕਾਰੀ ਬੱਸਾਂ
ਸਰਕਾਰੀ ਬੱਸਾਂ

By

Published : Jun 27, 2020, 9:19 PM IST

ਚੰਡੀਗੜ੍ਹ: ਤੇਲ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ ਹੋਣ ਕਰਕੇ ਜਨਤਕ ਆਵਾਜਾਈ ਦੀ ਬੇਵੱਸੀ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿੰਨੀ ਬੱਸਾਂ ਸਮੇਤ ਸਾਰੀਆਂ ਬੱਸਾਂ ਵਿੱਚ ਸਵਾਰੀਆਂ ਲਿਜਾਣ ਦੀ ਸਮਰਥਾ ’ਤੇ ਲਾਈ ਰੋਕ ਨੂੰ ਹਟਾਉਣ ਦਾ ਐਲਾਨ ਕੀਤਾ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਬੱਸਾਂ ਵਿੱਚ ਸਫਰ ਦੌਰਾਨ ਹਰੇਕ ਸਵਾਰੀ ਨੂੰ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਮੁੱਖ ਮੰਤਰੀ ਦੇ ਇਹ ਐਲਾਨ ਅੱਜ ਹਰਿਆਊ ਖ਼ੁਰਦ ਦੇ ਇਕ ਵਸਨੀਕ ਵੱਲੋਂ ਬੱਸਾਂ ਨਾ ਚੱਲਣ ਕਰਕੇ ਪਾਤੜਾਂ ਆਉਣ-ਜਾਣ ਵਿੱਚ ਦਰਪੇਸ਼ ਸਮੱਸਿਆਵਾਂ ਦੇ ਸਬੰਧ ਵਿੱਚ ਕੀਤੇ ਸਵਾਲ ਦਾ ਜਵਾਬ ਦਿੰਦਿਆਂ ਕੀਤਾ।

ਸੂਬਾ ਸਰਕਾਰ ਨੇ ਇਸ ਤੋਂ ਪਹਿਲਾਂ ਕੋਵਿਡ-19 ਦੇ ਸੰਕਟ ਕਾਰਨ 50 ਫੀਸਦੀ ਸਵਾਰੀਆਂ ਦੀ ਸਮਰਥਾ ਨਾਲ ਬੱਸਾਂ ਚਲਾਉਣ ਦੀ ਆਗਿਆ ਦਿੱਤੀ ਸੀ।

‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੀ ਅਗਲੀ ਲੜੀ ਤਹਿਤ ਅੱਜ ਦੇ ਫੇਸਬੁੱਕ ਲਾਈਵ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਪਤਾ ਲੱਗਾ ਹੈ ਕਿ ਇਸ ਨਾਲ ਹੋਣ ਵਾਲੇ ਵਿੱਤੀ ਘਾਟੇ ਖ਼ਾਸ ਕਰਕੇ ਡੀਜ਼ਲ ਤੇ ਪੈਟਰੋਲ ਦੀਆਂ ਰੋਜ਼ਾਨਾ ਵਧ ਰਹੀਆਂ ਕੀਮਤਾਂ ਕਾਰਨ ਮਿੱਥੀ ਗਈ ਸਮਰਥਾ ਨਾਲ ਬੱਸਾਂ ਚਲਾਉਣ ਤੋਂ ਇਨਕਾਰ ਕਰ ਰਹੀਆਂ ਹਨ। ਉਨਾਂ ਕਿਹਾ ਕਿ ਇਸ ਨਾਲ ਯਾਤਰੀਆਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨਾਂ ਨੇ ਸਫ਼ਰ ਦੌਰਾਨ ਮਾਸਕ ਪਹਿਨਣ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਕਿਉਂ ਜੋ ਮਾਸਕ ਨਾਲ ਕੋਵਿਡ ਦਾ ਫੈਲਾਅ 70 ਫ਼ੀਸਦੀ ਤੱਕ ਘਟ ਸਕਦਾ ਹੈ।

ABOUT THE AUTHOR

...view details