ਪੰਜਾਬ

punjab

ETV Bharat / city

ਹੋਟਲਾਂ, ਸ਼ਾਪਿੰਗ ਮਾਲਾਂ ਅਤੇ ਮਲਟੀਪਲੈਕਸਾਂ ਵਿੱਚ ਬਾਰ ਨੂੰ ਖੋਲ੍ਹਣ ਦੀ ਮਿਲੀ ਮਨਜ਼ੂਰੀ - shopping malls

ਪੰਜਾਬ ਸਰਕਾਰ ਨੇ ਪੰਜਾਬ ਵਿੱਚ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿੱਚ ਸਥਿਤ ਹੋਟਲ, ਸ਼ਾਪਿੰਗ ਮਾਲ ਅਤੇ ਮਲਟੀਪਲੈਕਸਾਂ ਵਿੱਚ ਬਾਰ ਖੋਲ੍ਹਣ ਦੀ ਇਜ਼ਾਜ਼ਤ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਪਾਰਕ ਅਦਾਰਿਆਂ ਦੀ ਮੈਨੇਜ਼ਮੈਂਟ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ `ਤੇ ਲਾਗੂ ਕੀਤੀਆਂ ਮਿਆਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਏਗੀ।

ਪੰਜਾਬ ਸਰਕਾਰ
ਪੰਜਾਬ ਸਰਕਾਰ

By

Published : Nov 10, 2020, 8:16 PM IST

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿੱਚ ਵਧੇਰੇ ਗਤੀਵਿਧੀਆਂ ਖੋਲ੍ਹਣ ਦੀ ਆਗਿਆ ਦਿੱਤੀ ਹੈ ਜਿਸ ਵਿੱਚ ਹੋਟਲਾਂ, ਸ਼ਾਪਿੰਗ ਮਾਲਾਂ ਅਤੇ ਮਲਟੀਪਲੈਕਸਾਂ ਵਿਚ ਬਾਰ ਖੋਲ੍ਹਣ ਦੀ ਮਨਜ਼ੂਰੀ ਦੇਣਾ ਸ਼ਾਮਲ ਹੈ।

ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿੱਚ ਸਥਿਤ ਹੋਟਲ, ਸ਼ਾਪਿੰਗ ਮਾਲ ਅਤੇ ਮਲਟੀਪਲੈਕਸਾਂ ਵਿੱਚ ਬਾਰ ਖੋਲ੍ਹਣ ਦੀ ਇਜ਼ਾਜ਼ਤ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਪਾਰਕ ਅਦਾਰਿਆਂ ਦੀ ਮੈਨੇਜ਼ਮੈਂਟ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ `ਤੇ ਲਾਗੂ ਕੀਤੀਆਂ ਮਿਆਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਏਗੀ।

ਇਸ ਤੋਂ ਪਹਿਲਾਂ, ਰਾਜ ਸਰਕਾਰ ਨੇ 8 ਜੂਨ, 2020 ਨੂੰ ਪੰਜਾਬ ਦੇ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿਚ ਹੋਟਲ, ਰੈਸਟੋਰੈਂਟ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਅਤੇ ਸ਼ਾਪਿੰਗ ਮਾਲ ਆਦਿ ਖੋਲ੍ਹਣ ਦੀ ਇਜ਼ਾਜ਼ਤ ਦਿੱਤੀ ਸੀ ਜਿਸ ਵਿੱਚ ਇਹ ਸ਼ਰਤ ਲਗਾਈ ਗਈ ਸੀ ਕਿ ਆਬਕਾਰੀ ਵਿਭਾਗ ਦੇ ਲਾਇਸੰਸ ਅਨੁਸਾਰ ਰੈਸਟੋਰੈਂਟਾਂ ਅਤੇ ਹੋਟਲਾਂ ਦੇ ਕਮਰਿਆਂ ਵਿਚ ਸ਼ਰਾਬ ਵਰਤਾਈ ਜਾ ਸਕਦੀ ਹੈ ਪਰ ਬਾਰਾਂ ਨੂੰ ਪਿਛਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੰਦ ਰੱਖਣਾ ਹੋਵੇਗਾ।

ABOUT THE AUTHOR

...view details