ਚੰਡੀਗੜ੍ਹ: ਪੰਜਾਬ ਸਰਕਾਰ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਕਾਰਪੋਰੇਸ਼ਨਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਸਰਕਾਰ ਨੇ ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੇ ਦੇਹਾਂਤ ਦੇ ਸੋਗ ਵਜੋਂ ਬੁੱਧਵਾਰ ਨੂੰ ਸਾਰੇ ਸਰਕਾਰੀ ਦਫ਼ਤਰਾਂ, ਸਕੂਲਾਂ, ਕਾਲਜਾਂ ਤੇ ਕਾਰਪੋਰੇਸ਼ਨਾਂ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਸਰਕਾਰੀ ਦਫ਼ਤਰਾਂ 'ਚ ਦੁਪਹਿਰ ਤੋਂ ਬਾਅਦ ਅੱਧੇ ਦਿਨ ਦੀ ਛੁੱਟੀ ਰਹੇਗੀ।
ਸੁਸ਼ਮਾ ਸਵਰਾਜ ਦੇ ਦੇਹਾਂਤ ਮਗਰੋਂ ਪੰਜਾਬ ਸਰਕਾਰ ਨੇ ਐਲਾਨੀ ਛੁੱਟੀ - punjab government announces half holiday
ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਦੇਹਾਂਤ ਹੋਣ ਦੇ ਸੋਗ ਵਜੋਂ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸਾਰੇ ਸਰਕਾਰੀ ਦਫ਼ਤਰਾਂ ਸਕੂਲਾਂ, ਕਾਲਜਾਂ ਤੇ ਕਾਰਪੋਰੇਸ਼ਨਾਂ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਫ਼ੋਟੋ
ਦੱਸ ਦਈਏ ਕਿ ਭਾਜਪਾ ਦੀ ਸੀਨੀਅਰ ਨੇਤਾ ਸੁਸ਼ਮਾ ਸਵਰਾਜ ਦਾ ਮੰਗਲਵਾਰ ਰਾਤ ਨੂੰ ਦਿੱਲੀ ਦੇ ਏਮਜ 'ਚ 67 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਇਸ ਦੇ ਨਾਲ ਹੀ ਦੁਪਹਿਰ ਤੋਂ ਬਾਅਦ ਉਨ੍ਹਾਂ ਦਾ ਅੰਤਮ ਸਸਕਾਰ ਕਰ ਦਿੱਤਾ ਜਾਵੇਗਾ।
Last Updated : Aug 7, 2019, 5:41 PM IST