ਚੰਡੀਗੜ੍ਹ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਨੇ 25 ਦਸੰਬਰ ਤੋਂ 31 ਦਸੰਬਰ ਤੱਕ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਕੈਬਿਨੇਟ ਮੰਤਰੀ ਨੇ ਦੱਸਿਆ ਕਿ ਸਕੂਲ 1 ਜਨਵਰੀ, 2021 ਨੂੰ ਮੁੜ ਖੁੱਲ੍ਹਣਗੇ।
ਪੰਜਾਬ ਸਰਕਾਰ ਵੱਲੋਂ 25 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ - Punjab Government
ਪੰਜਾਬ ਸਰਕਾਰ ਨੇ 25 ਦਸੰਬਰ ਤੋਂ 31 ਦਸੰਬਰ ਤੱਕ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ।
ਪੰਜਾਬ ਸਰਕਾਰ ਵੱਲੋਂ 25 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
ਸਿੰਗਲਾ ਅਨੁਸਾਰ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਹੁਣ ਤੱਕ ਸਿਰਫ਼ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਿੱਜੀ ਤੌਰ 'ਤੇ ਕਲਾਸਾਂ ਲਾਉਣ ਦੀ ਆਗਿਆ ਦਿੱਤੀ ਗਈ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।