ਚੰਡੀਗੜ੍ਹ: ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਦੀ ਮੀਟਿੰਗ (Cabinet Sub-Committee Meeting) ਅੱਜ ਚੰਡੀਗੜ੍ਹ ਵਿੱਚ ਹੋਵੇਗੀ। ਇਸ ਵਿੱਚ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਮੰਥਨ ਹੋਵੇਗਾ। ਮੀਟਿੰਗ ਦੀ ਪ੍ਰਧਾਨਗੀ (Presiding over the meeting) ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ। ਉਨ੍ਹਾਂ ਦੇ ਨਾਲ ਮੰਤਰੀ ਹਰਜੋਤ ਬੈਂਸ ਅਤੇ ਗੁਰਮੀਤ ਮੀਤ ਹੇਅਰ ਵੀ ਹੋਣਗੇ।
ਸਰਕਾਰ ਵੱਲੋਂ ਅਧਿਕਾਰੀਆਂ ਨੂੰ ਝਾੜ:ਦੱਸ ਦਈਏ ਕਿ ਪਿਛਲੀ ਮੀਟਿੰਗ ਦੌਰਾਨ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਝਾੜ ਪਾਈ ਸੀ। ਕਿਉਂਕਿ ਅਧਿਕਾਰੀਆਂ ਵੱਲੋਂ ਆਪਣੇ ਆਪਣੇ ਵਿਭਾਗਾਂ ਦੇ ਕੱਚੇ ਕਰਮਚਾਰੀਆਂ ਦਾ ਰਿਕਾਰਡ ਨਹੀਂ ਦਿੱਤਾ ਸੀ। ਇਸ ਤੋਂ ਬਾਅਦ ਸਰਕਾਰ ਨੇ ਅਧਿਕਾਰੀਆਂ ਨੂੰ ਰਿਕਾਰਡ ਦੇਣ ਦੇ ਲਈ 2 ਦਿਨ ਦਾ ਸਮਾਂ ਦਿੱਤਾ ਗਿਆ ਸੀ।