ਚੰਡੀਗੜ੍ਹ :ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਨਾਲ ਕੀਤੇ 85 ਫੀਸਦੀ ਵਾਅਦੇ ਪੂਰੇ ਕਰ ਦਿੱਤੇ ਹਨ। ਜਦੋਂ ਕਿ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ। ਚੀਮਾ ਨੇ ਕਿਹਾ ਕਿ ਬੀਤੇ ਚਾਰ ਸਾਲਾਂ ਵਿੱਚ ਸੂਬਾ ਸਰਕਾਰ ਕੋਈ ਵੀ ਵਾਅਦਾ ਪੂਰਾ ਨਹੀਂ ਕਰ ਸਕੀ, ਇਸ ਲਈ ਗ਼ਲਤ ਅੰਕੜੇ ਪੇਸ਼ ਕਰ ਕਾਂਗਰਸ ਸਰਕਾਰ ਲੋਕਾਂ ਨੂੰ ਧੋਖਾ ਦੇ ਰਹੀ ਹੈ।
ਜਵਾਬ :ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਗ਼ਲਤ ਅੰਕੜੇ ਪੇਸ਼ ਕੀਤੇ ਹਨ। ਉਨ੍ਹਾਂ ਦੀ ਸਰਕਾਰ ਨੇ ਨਾਂ ਹੀ ਘਰ-ਘਰ ਨੌਕਰੀ ਦਿੱਤੇ ਤੇ ਨਾਂ ਹੀ ਨੌਜਵਾਨਾਂ ਨੂੰ 2500 ਰੁਪਏ ਰੁਜ਼ਗਾਰ ਭੱਤਾ ਦਿੱਤਾ ਹੈ। ਇਸ ਤੋਂ ਇਲਾਵਾ ਨਾਂ ਹੀ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਮਿਲੀ ਤੇ ਨਾਂ ਹੀ ਕਿਸਾਨਾਂ ਦਾ ਕਰਜ਼ਾ ਮੁਆਫ ਹੋਇਆ। ਸਰਕਾਰ 4 ਹਜ਼ਾਰ ਕਰੋੜ ਦਾ ਕਰਜ਼ਾ ਮੁਆਫ਼ ਕਰ ਕਹਿੰਦੀ ਹੈ ਕਿ ਉਨ੍ਹਾਂ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰ ਦਿੱਤਾ। ਜਦੋਂ ਕਿ ਪੰਜਾਬ ਦੇ ਕਿਸਾਨਾਂ ਦੇ ਸਿਰ ਉੱਤੇ 90 ਹਜ਼ਾਰ ਕਰੋੜ ਦਾ ਕਰਜ਼ਾ ਖੜ੍ਹਾ ਹੈ ਤੇ ਨਾਂ ਹੀ ਕਿਸੇ ਦਲਿਤ ਨੂੰ ਪੰਜ ਮਰਲੇ ਦਾ ਪਲਾਟ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਛੇਵਾਂ ਪੇਅ ਕਮਿਸ਼ਨ ਨਹੀਂ ਦਿੱਤਾ ਗਿਆ।
ਸਵਾਲ : ਮੁੱਖ ਮੰਤਰੀ ਮੁਤਾਬਕ ਉਨ੍ਹਾਂ ਨੇ ਸੂਬੇ 'ਚ ਪਨਪ ਰਹੇ ਮਾਫ਼ੀਆ ਤੇ ਲਗਾਮ ਲਗਾਈ ਹੈ ?
ਜਵਾਬ :ਚੀਮਾ ਨੇ ਕਿਹਾ ਕਿ 2017 ਦੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਚੋਂ ਮਾਫ਼ੀਆ ਰਾਜ ਖ਼ਤਮ ਕਰਨ ਦੀ ਗੱਲ ਕਹੀ ਸੀ ,ਪਰ ਅਜੇ ਵੀ ਡਰਗ ਮਾਫੀਆ, ਟਰਾਂਸਪੋਰਟ ਮਾਫੀਆ ਤੇ ਮਾਈਨਿੰਗ ਮਾਫੀਆ ,ਬਿਜਲੀ ਮਾਫ਼ੀਆ ਤੇ ਸ਼ਰਾਬ ਮਾਫ਼ੀਆ ਅਜੇ ਵੀ ਜਾਰੀ ਹੈ। ਸੂਬਾ ਸਰਕਾਰ ਵੱਲੋਂ ਇਨ੍ਹਾਂ 'ਤੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ।
ਸਵਾਲ : ਕੈਪਟਨ ਮੁਤਾਬਕ ਮਾਫ਼ੀਆ ਰਾਜ ਖ਼ਤਮ ਕਰਨ ਨੂੰ ਸਮਾਂ ਲੱਗਦਾ ਹੈ ?
ਜਵਾਬ :ਚੀਮਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚਾਹੁਣ ਤਾਂ ਇੱਕ ਦਿਨ ਦੇ ਅੰਦਰ ਹੀ ਸਾਰਾ ਮਾਫ਼ੀਆ ਰਾਜ ਖ਼ਤਮ ਕਰ ਸਕਦੇ ਹਨ, ਪਰ ਉਹ ਅਜਿਹਾ ਨਹੀਂ ਕਰ ਰਹੇ। ਕਿਉਂਕਿ ਉਨ੍ਹਾਂ ਦੀ ਨੀਅਤ ਸਾਫ ਹਨੀਂ ਹੈ ਜੇਕਰ ਉਹ ਲੋਕਾਂ ਦੀ ਭਲਾਈ ਚਾਹੁੰਦੇ ਤਾਂ ਕਦੋਂ ਤੋਂ ਮਾਫੀਆ ਰਾਜ ਖ਼ਤਮ ਹੋ ਚੁੱਕਾ ਹੁੰਦਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਅਜੇ ਤੱਕ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲੀ ਹੈ।