ਪੰਜਾਬ

punjab

ETV Bharat / city

ਪੰਜਾਬ ਸਰਕਾਰ ਨੇ SSSB ਬੋਰਡ ਕੀਤਾ ਭੰਗ - ਪੰਜਾਬ ਅਧੀਨ ਸੇਵਾਵਾਂ

ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਨੋਟੀਫ਼ਿਕੇਸ਼ਨ ਅਨੁਸਾਰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਭੰਗ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਨੋਟੀਫਿਕੇਸ਼ਨ ਵਿਚ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣ ਬਾਰੇ ਲਿਖਿਆ ਹੈ।

SSSB ਬੋਰਡ ਕੀਤਾ ਭੰਗ
SSSB ਬੋਰਡ ਕੀਤਾ ਭੰਗ

By

Published : Mar 31, 2022, 4:56 PM IST

ਚੰਡੀਗੜ੍ਹ:ਪੰਜਾਬ ਸਰਕਾਰ ਨੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਭੰਗ ਕਰ ਦਿੱਤਾ ਗਿਆ ਹੈ। ਇਸ ਬਾਰੇ ਅੱਜ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦੱਸ ਦਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਬੋਰਡਾਂ ਦੇ ਪ੍ਰਧਾਨਾਂ ਵੱਲੋਂ ਪਹਿਲਾਂ ਹੀ ਅਸਤੀਫੇ ਦਿੱਤੇ ਜਾ ਰਹੇ ਹਨ।

SSSB ਬੋਰਡ ਕੀਤਾ ਭੰਗ

ਇਸ ਦੇ ਨਾਲ ਹੀ ਸਰਕਾਰ ਵੱਲੋਂ ਨਗਰ ਸੁਧਾਰ ਟਰੱਸਟ ਭੰਗ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਨੇ ਸੂਬੇ ਦੇ ਸਮੁੱਚੇ ਇੰਪਰੂਵਮੈਂਟ ਟਰੱਸਟ (ਨਗਰ ਸੁਧਾਰ ਟਰੱਸਟ) ਭੰਗ ਕਰਕੇ ਪ੍ਰਸ਼ਾਸਕ ਲਾ ਦਿੱਤੇ ਹਨ। ਸੂਬੇ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਜ਼ਿਲ੍ਹਾ ਪੱਧਰ ’ਤੇ ਇਨ੍ਹਾਂ ਟਰੱਸਟਾਂ ਦੇ ਪ੍ਰਸ਼ਾਸਕ ਡਿਪਟੀ ਕਮਿਸ਼ਨਰਾਂ ਨੂੰ ਲਗਾਇਆ ਗਿਆ ਹੈ ਜਦਕਿ ਤਹਿਸੀਲ ਪੱਧਰ ’ਤੇ ਐਸਡੀਐਮਜ਼ ਨੂੰ ਪ੍ਰਸ਼ਾਸਕ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਸੂਬੇ ਵਿੱਚ ਕੁੱਲ 29 ਨਗਰ ਸੁਧਾਰ ਟਰੱਸਟ ਹਨ 'ਤੇ ਇਨ੍ਹਾਂ ਦੇ ਚੇਅਰਮੈਨ ਕਾਂਗਰਸ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਸਨ।

ਇਹ ਵੀ ਪੜ੍ਹੋ :-ਪੰਜਾਬ ’ਚ ਭਲਕੇ ਤੋਂ ਕਣਕ ਦੀ ਖਰੀਦ ਹੋਵੇਗੀ ਸ਼ੁਰੂ, ਵੇਖੋ ਮੰਡੀਆਂ ’ਚ ਕਿਸ ਤਰ੍ਹਾਂ ਨੇ ਪ੍ਰਬੰਧ ?

ABOUT THE AUTHOR

...view details