ਪੰਜਾਬ

punjab

ETV Bharat / city

ਸੂਬੇ 'ਚ ਖ਼ੁੱਲ੍ਹੇ ਬੋਰਵੈਲਾਂ ਖ਼ਿਲਾਫ਼ ਜਾਗੀ ਸਰਕਾਰ, ਸੂਹ ਦੇਣ ਵਾਲੇ ਨੂੰ ਇਨਾਮ

ਸੰਗਰੂਰ ਵਿੱਚ ਫਤਿਹਵੀਰ ਮਿਸ਼ਨ 'ਚ ਨਾਕਾਮੀ ਤੋਂ ਬਾਅਦ ਪੰਜਾਬ ਸਰਕਾਰ ਦੀ ਨੀਂਦ ਖੁੱਲ੍ਹ ਗਈ ਹੈ। ਪੰਜਾਬ ਸਰਕਾਰ ਨੇ ਸੂਬੇ 'ਚ ਖ਼ੁੱਲ੍ਹੇ ਪਏ ਬੋਰਵੈਲਾਂ ਬਾਰੇ ਜਾਣਕਾਰੀ ਦੇਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਹੈ।

ਫ਼ੋਟੋ

By

Published : Jun 13, 2019, 11:42 PM IST

ਚੰਡੀਗੜ੍ਹ: ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੂਬੇ 'ਚ ਖ਼ੁਲ੍ਹੇ ਪਏ ਬੋਰਵੈਲਾਂ ਨੂੰ ਛੇਤੀ ਬੰਦ ਕਰਨ ਡਿਪਟੀ ਕਮਿਸ਼ਨਰਾਂ ਨੂੰ ਤੁਰੰਤ ਕਦਮ ਚੁੱਕਣ ਲਈ ਪੱਤਰ ਜਾਰੀ ਕੀਤਾ ਗਿਆ। ਇਹ ਪ੍ਰਗਟਾਵਾ ਤੰਦਰੁਸਤ ਪੰਜਾਬ ਮਿਸ਼ਨ ਦੇ ਮਿਸ਼ਨ ਡਾਇਰੈਕਟਰ ਕੇ.ਐੱਸ.ਪੰਨੂ ਨੇ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇੱਕ ਮਹੀਨੇ ਬਾਅਦ ਮਿਸ਼ਨ ਤੰਦਰੁਸਤ ਪੰਜਾਬ ਇੱਕ ਇਸ਼ਤਿਹਾਰ ਦੇਵੇਗਾ ਜਿਸ 'ਚ ਆਮ ਲੋਕਾਂ ਨੂੰ ਖ਼ੁੱਲ੍ਹੇ ਪਏ ਬੋਰਵੈਲਾਂ ਖ਼ਿਲਾਫ਼ ਜਾਣਕਾਰੀ ਦੇਣ ਲਈ ਕਿਹਾ ਜਾਵੇਗਾ। ਇਸ ਬਾਰੇ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ 5000 /-ਰੁਪਏ ਦਾ ਇਨਾਮ ਦਿੱਤਾ ਜਾਵੇਗਾ।

ਇਸ ਸਬੰਧੀ ਕੇ.ਐੱਸ ਪੰਨੂ ਨੇ ਕਿਹਾ ਕਿ ਸੂਬੇ ਵਿੱਚ ਖੁੱਲ੍ਹੇ ਪਏ ਬੋਰਵੈਲ ਮਨੁੱਖੀ ਸੁਰੱਖਿਆ ਖ਼ਾਸ ਤੌਰ 'ਤੇ ਬੱਚਿਆਂ ਦੀ ਸੁਰੱਖਿਆ ਦੇ ਨਾਲ-ਨਾਲ ਭੂਮੀਗਤ ਪਾਣੀ ਨੂੰ ਗੰਦਾ ਕਰਨ ਕਰਕੇ ਚਿੰਤਾ ਦਾ ਮੁੱਖ ਵਿਸ਼ਾ ਹੈ।
ਇਹ ਸੁਨਿਸ਼ਚਿਤ ਕਰਨ ਲਈ ਕਿ ਸਾਰੇ ਬੋਰਵੈੱਲ ਸਹੀ ਢੰਗ ਨਾਲ ਬੰਦ ਕੀਤੇ ਗਏ ਹਨ ਤੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਲਈ ਸੁਝਾਅ ਦਿੱਤਾ ਗਿਆ ਹੈ। ਇਸ ਰਾਹੀਂ ਕਿਸਾਨਾਂ ਨੂੰ ਖੁੱਲ੍ਹੇ ਪਏ ਬੋਰਵੈਲਜ਼ ਦੇ ਖ਼ਤਰਿਆਂ ਤੋਂ ਜਾਣੂ ਕਰਵਾਇਆ ਜਾਵੇਗਾ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਇਹ ਪ੍ਰਸਤਾਵ ਦਿੱਤਾ ਗਿਆ ਹੈ ਕਿ ਇੱਕ ਮਹੀਨੇ ਅੰਦਰ ਖ਼ੁੱਲ੍ਹੇ ਪਏ ਬੋਰਵੈਲ ਨਾ ਬੰਦ ਕਰਨ ਵਾਲਿਆਂ ਖ਼ਿਲਾਫ਼ ਅਪਰਾਧਿਕ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details