ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੰਮਪਰੂਵਮੈਂਟ ਟਰੱਸਟ ਦੇ 10 ਨਵੇਂ ਚੇਅਰਮੈਨਾਂ ਨੂੰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। Improvement Trust appointed 10 new chairmen.
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant maan) ਨੇ ਟਵੀਟ ਕਰਦਿਆ ਲਿਖਿਆ ਕਿ ਇੰਮਪਰੂਵਮੈਂਟ ਟਰੱਸਟ ਦੇ ਨਵੇਂ ਚੇਅਰਮੈਨਾਂ ਨੂੰ ਵਧਾਈਆਂ, ਉਮੀਦ ਕਰਦਾ ਹਾਂ ਕਿ ਨਾਮ ਮੁਤਾਬਿਕ ਨਗਰ ਸੁਧਾਰ ਟਰੱਸਟ ਦੇ ਨਵੇਂ ਚੇਅਰਮੈਨ ਸ਼ਹਿਰਾਂ ਦੇ ਬੁਨਿਆਦੀ ਸੁਧਾਰਾਂ ਲਈ ਇਮਾਨਦਾਰੀ ਨਾਲ ਕੰਮ ਕਰਨਗੇ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ‘ਚ ਅਹਿਮ ਜ਼ਿੰਮੇਵਾਰੀ ਨਿਭਾਉਣਗੇ। ਪੰਜਾਬ ਦੀ 'ਰੰਗਲਾ ਪੰਜਾਬ' ਟੀਮ 'ਚ ਸਾਰਿਆਂ ਦਾ ਸਵਾਗਤ ਹੈ।