ਪੰਜਾਬ

punjab

ETV Bharat / city

ਸਰਕਾਰ ਵਲੋਂ ਵੀਆਈਪੀ ਸੁਰੱਖਿਆ ’ਚ ਕਟੌਤੀ, ਵਿਰੋਧੀਆਂ ਨੇ ਖੜੇ ਕੀਤੇ ਸਵਾਲ - ਸੁਰੱਖਿਆ ’ਚ ਕਟੌਤੀ ਕਰਨ ਦਾ ਫੈਸਲਾ

ਪੰਜਾਬ ਸਰਕਾਰ ਵੱਲੋਂ ਸੂਬੇ ਦੇ 184 ਸ਼ਖਸ਼ੀਅਤਾਂ ਦੀ ਸੁਰੱਖਿਆ ’ਚ ਕਟੌਤੀ ਕੀਤੀ ਗਈ ਹੈ। ਇੰਨ੍ਹਾਂ ’ਚ ਕਈ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਬੀਜੇਪੀ ਲੀਡਰਾਂ ਦੇ ਨਾਂ ਸ਼ਾਮਲ ਹਨ।

ਮਾਨ ਸਰਕਾਰ ਦਾ ਵੱਡਾ ਫੈਸਲਾ
ਮਾਨ ਸਰਕਾਰ ਦਾ ਵੱਡਾ ਫੈਸਲਾ

By

Published : Apr 23, 2022, 8:09 AM IST

Updated : Apr 23, 2022, 4:58 PM IST

ਚੰਡੀਗੜ੍ਹ: ਪੰਜਾਬ ਦੀ ਮਾਨ ਸਰਕਾਰ ਕਾਫੀ ਐਕਸ਼ਨ ਮੁਡ ’ਚ ਹੈ। ਜਿਸਦੇ ਚੱਲਦੇ ਉਨ੍ਹਾਂ ਵੱਲੋਂ ਕਈ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਦੇ ਚੱਲਦੇ ਉਨ੍ਹਾਂ ਵੱਲੋਂ ਇੱਕ ਹੋਰ ਅਹਿਮ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਤਕਰੀਬਨ 184 ਸ਼ਖਸੀਅਤਾਂ ਦੀ ਸੁਰੱਖਿਆ ਚ ਕਟੌਤੀ ਕੀਤੀ ਗਈ ਹੈ।

ਪੰਜਾਬ ਸਰਕਾਰ ਦਾ ਫੈਸਲਾ

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ, ਵਿਧਾਇਕ ਅਤੇ ਸੰਸਦ ਮੈਂਬਰਾਂ ਦੀ ਸੁਰੱਖਿਆ ’ਚ ਕਟੌਤੀ ਕਰਨ ਦਾ ਫੈਸਲਾ ਲਿਆ ਗਿਆ ਹੈ। ਜਿਨ੍ਹਾਂ ’ਚ 184 ਲੋਕ ਸ਼ਾਮਲ ਹਨ ਜਿਨ੍ਹਾਂ ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਵੀ ਸ਼ਾਮਲ ਹੈ।

https://etvbharatimages.akamaized.net/etvbharat/prod-images/15091977_bhagwant_aspera.png

ਇਨ੍ਹਾਂ ਲੀਡਰਾਂ ਦੇ ਪਰਿਵਾਰਾਂ ਦੀ ਸੁਰੱਖਿਆ ’ਚ ਕਟੌਤੀ: ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪਰਿਵਾਰ ਦੀ ਸੁਰੱਖਿਆ ਵਾਪਸ ਲਈ ਗਈ ਹੈ। ਇਨ੍ਹਾਂ ਤੋਂ ਇਲਾਵਾ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਕੋਲੋਂ ਵੀ ਸੁਰੱਖਿਆ ਵਾਪਸ ਲਈ ਗਈ ਹੈ। ਦੱਸ ਦਈਏ ਕਿ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਕੋਲ ਸਭ ਤੋਂ ਜਿਆਦਾ ਸੁਰੱਖਿਆਕਰਮੀ ਸੀ। ਨਾਲ ਹੀ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਬੇਟੇ ਅਰਜੁਨ ਬਾਦਲ, ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ, ਸਾਬਕਾ ਡੀਜੀਪੀ ਸਿੱਧਾਰਥ ਚਟੋਪਾਧਿਆਏ ਦੇ ਬੇਟੇ ਸਿੱਥਾਂਤ ਚਟੋਪਾਧਿਆਏ ਕੋਲੋਂ ਵੀ ਸੁਰੱਖਿਆ ਵਾਪਸ ਲਈ ਗਈ ਹੈ।

ਕਿੰਨ੍ਹਾਂ ਲੀਡਰਾਂ ਤੋਂ ਸੁਰੱਖਿਆ ਲਈ ਵਾਪਸ: ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਜਨਮੇਜਾ ਸਿੰਘ ਸੇਖੋਂ, ਤੋਤਾ ਸਿੰਘ, ਗੁਲਜ਼ਾਰ ਸਿੰਘ ਰਣੀਕੇ, ਜੋਗਿੰਦਰ ਸਿੰਘ ਜਿੰਦੂ, ਰਾਜਿੰਦਰ ਸਿੰਘ ਮਹਿਤਾ, ਅਮਰਜੀਤ ਸਿੰਘ ਚਾਵਲਾ, ਜਗਜੀਤ ਸਿੰਘ ਤਲਵੰਡੀ, ਪ੍ਰਕਾਸ਼ ਚੰਦ ਗਰਗ, ਪ੍ਰੇਮ ਮਿੱਤਲ, ਸੋਹਨ ਸਿੰਘ ਠੰਡਲ, ਸਾਬਕਾ ਸੰਸਦ ਮੈਂਬਰ ਸੰਤੋਸ਼ ਚੌਧਰੀ, ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ, ਵਰਿੰਦਰ ਸਿੰਘ ਬਾਜਵਾ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਐਸਜੀਪੀਸੀ ਮੈਂਬਰ ਸੁਰਜੀਤ ਸਿੰਘ ਗੜੀ, ਸਾਬਕਾ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਜਥੇਦਾਰ ਪਟਨਾ ਸਾਹਿਬ ਗਿਆਨੀ ਇਕਬਾਲ ਸਿੰਘ ਦੇ ਵੀ ਨਾਂ ਸ਼ਾਮਲ ਹਨ।

ਪੰਜਾਬ ਸਰਕਾਰ ਦਾ ਫੈਸਲਾ

ਸੁਰੱਖਿਆ ਵਾਪਸੀ 'ਤੇ ਸਿਆਸੀ ਸ੍ਰੰਗਾਮ: ਵੀਆਈਪੀ ਸੁਰੱਖਿਆ ਦੀ ਵਾਪਸੀ ਨੂੰ ਲੈ ਕੇ ਸਿਆਸਤ ਭਖ ਚੁੱਕੀ ਹੈ। ਸੁਰੱਖਿਆ ਵਾਪਸੀ ਨੂੰ ਲੈਕੇ ਕਾਂਗਰਸ ਅਤੇ ਅਕਾਲੀ ਦਲ ਨੇ ਆਮ ਆਦਮੀ ਪਾਰਟੀ ’ਤੇ ਜੰਮਕੇ ਨਿਸ਼ਾਨੇ ਸਾਧੇ ਹਨ। ਵਿਰੋਧੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਸੁਰੱਖਿਆ ਵਾਪਸ ਲੈਣ 'ਚ ਕੋਈ ਇਤਰਾਜ਼ ਨਹੀਂ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਂ ਅਤੇ ਭੈਣ ਨੂੰ ਸੁਰੱਖਿਆ ਕਿਉਂ ਦਿੱਤੀ ਗਈ ਹੈ ? ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਮੰਤਰੀ ਪਾਇਲਟ ਜਿਪਸੀਆਂ ਅਤੇ ਕਮਾਂਡੋਜ਼ ਦੀ ਫੌਜ ਲੈ ਕੇ ਕਿਉਂ ਘੁੰਮ ਰਹੇ ਹਨ ?

ਪੰਜਾਬ ਸਰਕਾਰ ਦਾ ਫੈਸਲਾ

ਜਿੰਨ੍ਹਾਂ ਕੋਲੋਂ ਸਰਕਾਰ ਵੱਲੋਂ ਸੁਰੱਖਿਆ ਲਈ ਗਈ ਹੈ ਉਸ ਵਿੱਚ ਜ਼ਿਆਦਾਤਰ ਕਾਂਗਰਸ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕ, ਸੇਵਾਮੁਕਤ ਅਫਸਰ ਸ਼ਾਮਲ ਹਨ। ਇੰਨ੍ਹਾਂ ਵਿੱਚ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ, ਸਾਬਕਾ ਮੰਤਰੀ ਸੁਰਜੀਤ ਰੱਖੜਾ, ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੁਰ, ਵਿਰਸਾ ਸਿੰਘ ਵਲਟੋਹਾ, ਅਰਵਿੰਦ ਖੰਨਾ, ਕੈਪਟਨ ਸੰਦੀਪ ਸੰਧੂ, ਕਾਂਗਰਸ ਦੇ ਕੌਮੀ ਬੁਲਾਰੇ ਅਚਾਰੀਆ ਪ੍ਰਮੋਦ ਕ੍ਰਿਸ਼ਨਨ ਪ੍ਰਮੁੱਖ ਚਿਹਰਿਆਂ ਵਿੱਚ ਸ਼ਾਮਲ ਹਨ।

Chttps://etvbharatimages.akamaized.net/etvbharat/prod-images/15091977_bhagwant_aspera.png

CM ਦੇ ਪਰਿਵਾਰ ਨੂੰ ਮਿਲੀ ਸੁਰੱਖਿਆ ’ਤੇ ਸਵਾਲ:ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਸੀਐਮ ਭਗਵੰਤ ਮਾਨ ਦੇ ਪਰਿਵਾਰ ਨੂੰ ਦਿੱਤੀ ਸੁਰੱਖਿਆ ਉੱਪਰ ਸਵਾਲ ਚੁੱਕੇ ਹਨ। ਵਲਟੋਹਾ ਨੇ ਸਵਾਲ ਚੁੱਕਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਅਤੇ ਮਾਂ ਨੂੰ ਸੁਰੱਖਿਆ ਕਿਉਂ ਦਿੱਤੀ ਗਈ ਹੈ ? ਨਾਲ ਹੀ ਉਨ੍ਹਾਂ ਕਿਹਾ ਕਿ ਮੰਤਰੀਆਂ ਦੇ ਨਾਲ 3 ਪਾਇਲਟ ਜਿਪਸੀਆਂ ਅਤੇ 20 ਕਮਾਂਡੋ ਕਿਉਂ ਹਨ ? ਇਸਦੇ ਨਾਲ ਹੀ ਉਨ੍ਹਾਂ ਟਰਾਂਸਪੋਰਟ ਮੰਤਰੀ ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕੀ ਉਨ੍ਹਾਂ ਦੀ ਪਤਨੀ ਨੂੰ ਗੰਨਮੈਨ ਕਿਉਂ ਦਿੱਤੇ ਗਏ ਹਨ ?

ਪੰਜਾਬ ਸਰਕਾਰ ਦਾ ਫੈਸਲਾ

ਯੂਥ ਕਾਂਗਰਸ ਪ੍ਰਧਾਨ ਨੇ ਘੇਰੀ ਆਪ:ਓਧਰ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਕਿਹਾ ਕਿ 'ਆਪ' ਸਰਕਾਰ ਦੇ ਮੰਤਰੀਆਂ ਨੂੰ ਕਮਾਂਡੋ ਅਤੇ ਪਾਇਲਟ ਜਿਪਸੀਆਂ ਕਿਉਂ ਦਿੱਤੀਆਂ ਹਨ ? ਨਾਲ ਹੀ ਢਿੱਲੋਂ ਨੇ ਸਵਾਲ ਪੁੱਛਦਿਆਂ ਕਿਹਾ ਕਿ ਉਨ੍ਹਾਂ ਨੇ ਇੱਕ ਮਹੀਨੇ ਵਿੱਚ ਅਜਿਹਾ ਕੀ ਕੀਤਾ ਜਿਸ ਨੇ ਉਨ੍ਹਾਂ ਨੂੰ ਖ਼ਤਰੇ ਵਿੱਚ ਪਾ ਦਿੱਤਾ?

ਕੈਪਟਨ-ਚੰਨੀ-ਮਨਪ੍ਰੀਤ ਤੇ ਰੰਧਾਵਾ ਦੇ ਪਰਿਵਾਰ ਤੋਂ ਸੁਰੱਖਿਆ ਵਾਪਸ ਲਈ:ਇਸ ਸੂਚੀ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੈਬੀਰ ਸਿੰਘ ਰੰਧਾਵਾ ਦਾ ਨਾਂ ਵੀ ਸ਼ਾਮਲ ਹੈ ਜਿਸ ਕੋਲ ਸਭ ਤੋਂ ਵੱਧ 6 ਮੁਲਾਜ਼ਮਾਂ ਦੀ ਸੁਰੱਖਿਆ ਸੀ। ਇਸਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਅਤੇ ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਸਮੇਤ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪਰਿਵਾਰ ਤੋਂ ਵੀ ਸੁਰੱਖਿਆ ਵਾਪਸ ਲੈ ਲਈ ਗਈ ਹੈ।

ਵਿਰੋਧੀਆਂ ਦੇ ਸਵਾਲਾਂ ਦਾ ਆਪ ਨੇ ਦਿੱਤਾ ਜਵਾਬ: ਵਿਰੋਧੀਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਤੇ ਆਮ ਆਦਮੀ ਪਾਰਟੀ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਆਪ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਇੰਨ੍ਹਾਂ ਲੋਕਾਂ ਨੂੰ ਸੁਰੱਖਿਆ ਵਾਪਸ ਜਾਣ ਤੋਂ ਕੀ ਖ਼ਤਰਾ ਹੈ ? ਉਨ੍ਹਾਂ ਅੱਗੇ ਕਿਹਾ ਕਿ ਗੰਨਮੈਨ ਸਿਰਫ ਸਟੇਟਸ ਸਿੰਬਲ ਲਈ ਰੱਖੇ ਗਏ ਸਨ ਜਿਸ ਨੂੰ ਵਾਪਸ ਲਿਆ ਕੇ ਆਮ ਲੋਕਾਂ ਦੀ ਸੁਰੱਖਿਆ ਲਈ ਵਰਤਿਆ ਜਾਵੇਗਾ। ਇਸ ਮੌਕੇ ਉਨ੍ਹਾਂ ਆਪ ਦੇ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਉੱਪਰ ਚੁੱਕੇ ਸਵਾਲਾਂ ਦਾ ਵੀ ਜਵਾਬ ਦਿੱਤਾ ਹੈ। ਉਨ੍ਹਾਂ ਜਵਾਬ ਦਿੰਦਿਆਂ ਕਿਹਾ ਹੈ ਕਿ ‘ਆਪ’ ਦੇ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਬਾਰੇ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ।

ਇਹ ਵੀ ਪੜੋ:ਜ਼ਮੀਨੀ ਵਿਵਾਦ ਕਾਰਨ ਹੋਏ ਝਗੜੇ 'ਚ ਇੱਕ ਬਜ਼ੁਰਗ ਦੀ ਮੌਤ, 9 ਹੋਏ ਜ਼ਖ਼ਮੀ

Last Updated : Apr 23, 2022, 4:58 PM IST

ABOUT THE AUTHOR

...view details