ਚੰਡੀਗੜ੍ਹ: ਟੋਕੀਓ ਉਲੰਪਿਕ 'ਚ ਪੰਜਾਬ ਦੇ ਖਿਡਾਰੀਆਂ ਵਲੋਂ ਆਪਣੀਆਂ ਯਾਦਗਾਰੀ ਪੈੜਾਂ ਸਥਾਪਿਤ ਕੀਤੀਆਂ ਗਈਆਂ ਹਨ। ਜਿਸ ਦੇ ਚੱਲਦਿਆਂ ਉਨਹਾਂ ਦੀ ਪ੍ਰਸ਼ੰਸਾ ਜਿਥੇ ਹੋ ਰਹੀ, ਉਥੇ ਹੀ ਇਨਾਮਾਂ ਦੀ ਝੜੀ ਵੀ ਲੱਗ ਗਈ ਹੈ।ਪੰਜਾਬ ਸਰਕਾਰ ਵਲੋਂ ਉਲੰਪਿਕ 'ਚ ਭਾਗ ਲੈਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਕਾਰ ਵਲੋਂ ਤਗਮਾ ਜੇਤੂ ਹਾਕੀ ਖਿਡਾਰੀਆਂ ਨੂੰ ਢਾਈ- ਢਾਈ ਕਰੋੜ ਦੀ ਇਨਾਮੀ ਰਾਸ਼ੀ ਵੀ ਦਿੱਤੀ ਗਈ ਹੈ।
ਪੰਜਾਬ ਸਰਕਾਰ ਵਲੋਂ ਉਲੰਪਿਕ ਖਿਡਾਰੀਆਂ ਨੂੰ ਕੀਤਾ ਸਨਮਾਨਿਤ ਚੰਡੀਗੜ੍ਹ 'ਚ ਟੋਕੀਓ ਓਲੰਪਿਕਸ 'ਚ ਭਾਗ ਲੈਣ ਵਾਲੇ ਤੇ ਮੈਡਲ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਐਵਾਰਡ ਸਮਾਗਮ ਮੌਕੇ ਸਨਮਾਨਿਤ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਮੈਡਲ ਜੇਤੂਆਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਲਈ ਛੇਤੀ ਹੀ ਰੂਪ ਰੇਖਾ ਤਿਆਰ ਕਰੇਗੀ ਅਤੇ ਅੰਤਿਮ ਫੈਸਲਾ ਲੈਣ ਤੋਂ ਪਹਿਲਾਂ ਸੂਬੇ ਦੇ ਮੁੱਖ ਸਕੱਤਰ ਨੂੰ ਇਸ ਮਾਮਲੇ ਨੂੰ ਪ੍ਰਮੁੱਖਤਾ ਨਾਲ ਵੇਖਣ ਲਈ ਕਿਹਾ ਗਿਆ ਹੈ।
ਪੰਜਾਬ ਸਰਕਾਰ ਵਲੋਂ ਉਲੰਪਿਕ ਖਿਡਾਰੀਆਂ ਨੂੰ ਕੀਤਾ ਸਨਮਾਨਿਤ ਇਸ ਮੌਕੇ ਆਪਣੇ ਸੰਬੋਧਨ ਵਿੱਚ ਓਲੰਪਿਕ ਤਗਮਾ ਜੇਤੂਆਂ ਅਤੇ ਟੋਕੀਓ ਓਲੰਪਿਕ ਦੇ ਪ੍ਰਤੀਭਾਗੀਆਂ ਨੂੰ ਨਕਦ ਇਨਾਮ ਦਿੱਤੇ ਗਏ। ਮੁੱਖ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਵਲੋਂ ਦੇਸ਼ ਖਾਸਕਰ ਸੂਬੇ ਦਾ ਨਾਂ ਰੌਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਲਈ 28.36 ਕਰੋੜ ਰੁਪਏ ਦੀ ਰਾਸ਼ੀ ਨੇ ਇਨਾਮ ਦਿੱਤੇ ਜੲ ਰਹੇ ਹਨ। ਉਨ੍ਹਾਂ ਕਿਹਾ ਕਿ ਹਾਕੀ ਖਿਡਾਰੀਆਂ ਵਲੋਂ ਸਾਰੇ ਪੰਜਾਬੀਆਂ ਨੂੰ ਆਪਣੇ ਦੁਰਲੱਭ ਕਾਰਨਾਮਿਆਂ 'ਤੇ ਮਾਣ ਦਿਵਾਇਆ ਅਤੇ ਇਤਿਹਾਸ ਨੂੰ ਦੁਬਾਰਾ ਲਿਖਿਆ ਗਿਆ ਹੈ।
ਪੰਜਾਬ ਸਰਕਾਰ ਵਲੋਂ ਉਲੰਪਿਕ ਖਿਡਾਰੀਆਂ ਨੂੰ ਕੀਤਾ ਸਨਮਾਨਿਤ ਇਸ ਮੌਕੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਨਕਦ ਇਨਾਮੀ ਰਾਸ਼ੀ ਨੂੰ ਓਲੰਪਿਕ ਤਮਗਾ ਜੇਤੂਆਂ ਅਤੇ ਪ੍ਰਤੀਭਾਗੀਆਂ 'ਚ ਵੰਡਿਆ ਗਿਆ। ਹਾਕੀ ਖਿਡਾਰੀਆਂ ਨੇ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਸਮੁੱਚੀ ਟੀਮ ਦੇ ਮੈਂਬਰਾਂ ਦੇ ਦਸਤਖਤਾਂ ਨਾਲ ਸਨਮਾਨ ਅਤੇ ਧੰਨਵਾਦ ਦੇ ਪ੍ਰਤੀਕ ਵਜੋਂ ਹਾਕੀ ਸਟਿੱਕ ਭੇਟ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਡੀਐਸਪੀ ਤੋਂ ਪੰਜਾਬ ਪੁਲਿਸ ਵਿੱਚ ਐਸਪੀ ਵਜੋਂ ਤਰੱਕੀ ਵੀ ਦਿੱਤੀ।
ਪੰਜਾਬ ਸਰਕਾਰ ਵਲੋਂ ਉਲੰਪਿਕ ਖਿਡਾਰੀਆਂ ਨੂੰ ਕੀਤਾ ਸਨਮਾਨਿਤ ਇਸ ਮੌਕੇ ਬੋਲਦਿਆਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਲਦੀ ਹੀ ਸੁਰਜੀਤ ਹਾਕੀ ਅਕੈਡਮੀ ਦੀ ਤਰਜ਼ 'ਤੇ ਔਰਤਾਂ ਲਈ ਇੱਕ ਵੱਕਾਰੀ ਹਾਕੀ ਅਕੈਡਮੀ ਸਥਾਪਤ ਕਰੇਗੀ। ਉਨ੍ਹਾਂ ਮੁੱਖ ਮੰਤਰੀ ਵੱਲੋਂ ਓਲੰਪਿਕ ਤਮਗਾ ਜੇਤੂਆਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਐਲਾਨ ਦਾ ਸਵਾਗਤ ਵੀ ਕੀਤਾ। ਪੰਜਾਬ ਤੋਂ ਆਏ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਮੱਦੇਨਜ਼ਰ, ਸੂਬਾ ਸਰਕਾਰ ਨੇ ਇਸ ਵਾਰ ਵਧੇ ਹੋਏ ਨਕਦ ਪੁਰਸਕਾਰ ਦੇਣ ਦਾ ਫੈਸਲਾ ਕੀਤਾ।
ਜ਼ਿਕਰਯੋਗ ਹੈ ਕਿ ਟੋਕੀਓ ਓਲੰਪਿਕਸ ਵਿੱਚ ਪੰਜਾਬ ਦੇ 20 ਖਿਡਾਰੀਆਂ ਨੇ ਹਿੱਸਾ ਲਿਆ ਸੀ ਜਿਨ੍ਹਾਂ ਵਿੱਚ ਪੁਰਸ਼ ਹਾਕੀ ਟੀਮ (ਕਾਂਸੀ ਤਮਗਾ ਜੇਤੂ) ਦੇ 11 ਸ਼ਾਮਲ ਸਨ। ਮਨਪ੍ਰੀਤ ਸਿੰਘ (ਕਪਤਾਨ), ਮਨਦੀਪ ਸਿੰਘ, ਹਾਰਦਿਕ ਸਿੰਘ, ਹਰਮਨਪ੍ਰੀਤ ਸਿੰਘ, ਰੁਪਿੰਦਰਪਾਲ ਸਿੰਘ, ਸ਼ਮਸ਼ੇਰ ਸਿੰਘ, ਦਿਲਪ੍ਰੀਤ ਸਿੰਘ, ਗੁਰਜੰਟ ਸਿੰਘ, ਕ੍ਰਿਸ਼ਨ ਪਾਠਕ, ਵਰੁਣ ਕੁਮਾਰ ਅਤੇ ਸਿਮਰਨਜੀਤ ਸਿੰਘ, 3 ਅਥਲੈਟਿਕਸ ਵਿੱਚੋਂ ਤੇਜਿੰਦਰਪਾਲ ਸਿੰਘ ਤੂਰ (ਸ਼ਾਟਪੁੱਟ), ਕਮਲਪ੍ਰੀਤ ਕੌਰ ( ਡਿਸਕਸ ਥ੍ਰੋ) ਅਤੇ ਗੁਰਪ੍ਰੀਤ ਸਿੰਘ (50 ਕਿਲੋਮੀਟਰ ਵਾਕਰ), ਮਹਿਲਾ ਹਾਕੀ ਟੀਮ ਵਿੱਚੋਂ 2-2 (ਸੈਮੀਫਾਈਨਲ ਵਿੱਚ ਪਹੁੰਚੀ ਅਤੇ ਚੌਥੇ ਸਥਾਨ 'ਤੇ ਰਹੀ) ਭਾਵ ਕਿ ਗੁਰਜੀਤ ਕੌਰ, ਰੀਨਾ ਖੋਖਰ ਅਤੇ ਸ਼ੂਟਿੰਗ ਵਿਚ ਅੰਜੁਮ ਮੌਦਗਿੱਲ ਅਤੇ ਅੰਗਦਵੀਰ ਸਿੰਘ, ਮੁੱਕੇਬਾਜ਼ੀ 'ਚ ਸਿਮਰਨਜੀਤ ਕੌਰ ਅਤੇ ਬੈਡਮਿੰਟਨ 'ਚ ਪਲਕ ਕੋਹਲੀ ਜੋ ਛੇਤੀ ਹੀ ਪੈਰਾਲਿੰਪਿਕਸ ਵਿੱਚ ਹਿੱਸਾ ਲਵੇਗੀ।
ਦੱਸ ਦਈਏ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਹਰ ਹਾਕੀ ਖਿਡਾਰੀ ਨੂੰ ਇੱਕ-ਇੱਕ ਕਰੋੜ ਦੇ ਇਨਾਮ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਵਧਾ ਕੇ ਢਾਈ ਕਰੋੜ ਕਰ ਦਿੱਤਾ ਗਿਆ। ਸਰਕਾਰ ਦੇ ਇਸ ਪ੍ਰੋਗਾਰਮ 'ਚ ਜਿਥੇ ਉਲੰਪਿਕ ਖਿਡਾਰੀ ਮੌਜੂਦ ਸੀ, ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਵੀ ਮੌਜੂਦ ਸੀ।
ਇਹ ਵੀ ਪੜ੍ਹੋ:ਕੀ ਸੱਚਮੁੱਚ ਪੰਜਾਬ ‘ਤੇ ਮੰਡਰਾ ਰਿਹਾ ਹੈ ਖਤਰਾ ? ਵੇਖੋ ਇਹ ਰਿਪੋਰਟ