ਪੰਜਾਬ

punjab

ETV Bharat / city

ਪੰਜਾਬ ਸਰਕਾਰ ਨੇ ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਨੂੰ ਮਿਲਣ ਵਾਲੀ ਪੈਨਸ਼ਨ 'ਚ ਕੀਤਾ ਵਾਧਾ - ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਨੂੰ ਮਿਲਣ ਵਾਲੀ ਪੈਨਸ਼ਨ

ਪੰਜਾਬ ਕੈਬਿਨੇਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਿਸਾਂ ਨੂੰ ਪਹਿਲਾਂ ਮਿਲਣ ਵਾਲੀ ਪੈਨਸ਼ਨ 7500/- ਪ੍ਰਤੀ ਮਹੀਨਾ ਤੋਂ ਵਧਾ ਕੇ 9400/- ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।

ਪੰਜਾਬ ਸਰਕਾਰ ਨੇ ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਨੂੰ ਮਿਲਣ ਵਾਲੀ ਪੈਨਸ਼ਨ 'ਚ ਕੀਤਾ ਵਾਧਾ
ਪੰਜਾਬ ਸਰਕਾਰ ਨੇ ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਨੂੰ ਮਿਲਣ ਵਾਲੀ ਪੈਨਸ਼ਨ 'ਚ ਕੀਤਾ ਵਾਧਾ

By

Published : Jan 2, 2021, 7:53 PM IST

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਿਸਾਂ ਦੀ ਭਲਾਈ ਲਈ ਵਚਨਬੱਧ ਹੈ ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਕੈਬਿਨੇਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਿਸਾਂ ਨੂੰ ਪਹਿਲਾਂ ਮਿਲਣ ਵਾਲੀ ਪੈਨਸ਼ਨ 7500/- ਪ੍ਰਤੀ ਮਹੀਨਾ ਤੋਂ ਵਧਾ ਕੇ ਮਿਤੀ 01-04-2021 ਤੋਂ 9400/- ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਸਾਂ (ਲੜਕਾ-ਲੜਕੀਆਂ, ਪੋਤਾ-ਪੋਤੀਆਂ, ਦੋਹਤਾ-ਦੋਹਤੀਆਂ) ਨੂੰ ਪੀ.ਆਰ.ਟੀ.ਸੀ/ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਬੱਸ ਸਫ਼ਰ ਸਹੂਲਤ ਮਿਤੀ 07-12-2020 ਤੋਂ ਲਾਗੂ ਕਰ ਦਿੱਤੀ ਗਈ ਹੈ। ਪਹਿਲਾਂ ਇਹ ਸਹੂਲਤ ਕੇਵਲ ਖੁਦ ਸੁਤੰਤਰਤਾ ਸੰਗਰਾਮੀਆਂ/ ਉਨ੍ਹਾਂ ਦੀਆਂ ਵਿਧਵਾਵਾਂ/ ਅਣਵਿਆਹੀਆਂ ਤੇ ਬੇਰੁਜ਼ਗਾਰ ਲੜਕੀਆਂ ਨੂੰ ਹੀ ਉਪਲੱਬਧ ਸੀ।

ਫ਼ੋਟੋ

ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਸਾਂ (ਲੜਕਾ-ਲੜਕੀਆਂ, ਪੋਤਾ-ਪੋਤੀਆਂ, ਦੋਹਤਾ-ਦੋਹਤੀਆਂ) ਨੂੰ ਸ਼ਨਾਖਤੀ ਕਾਰਡ ਵਿਖਾਉਣ ਉੱਤੇ ਰਾਜ ਮਾਰਗਾਂ ਉੱਪਰ ਲੱਗਣ ਵਾਲੀ ਟੋਲ ਫੀਸ ਮਿਤੀ 15-10-2020 ਤੋਂ ਮੁਆਫ਼ ਕਰ ਦਿੱਤੀ ਗਈ ਹੈ। ਪਹਿਲਾਂ ਇਹ ਸਹੂਲਤ ਕੇਵਲ ਖੁਦ ਸੁਤੰਤਰਤਾ ਸੰਗਰਾਮੀਆਂ ਨੂੰ ਹੀ ਉਪਲੱਬਧ ਸੀ।

ABOUT THE AUTHOR

...view details