ਪੰਜਾਬ

punjab

ETV Bharat / city

ਪੰਜਾਬ ਸਰਕਾਰ ਨੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਗੋ ਬੈਜ਼ ਕੀਤੇ ਜਾਰੀ - Punjab Government issue logo bach

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਗੋ ਬੈਜ਼ ਜਾਰੀ ਕੀਤੇ ਗਏ ਹਨ। ਇਹ ਬੈਜ਼ ਸਰਕਾਰ ਵੱਲੋਂ ਸੰਗਤਾਂ ਨੂੰ ਮੁਫ਼ਤ ਵੰਡੇ ਜਾਣਗੇ।

ਫ਼ੋਟੋ।

By

Published : Nov 3, 2019, 3:02 AM IST

ਚੰਡੀਗੜ੍ਹ: ਪੰਜਾਬ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਨੀਵਾਰ ਨੂੰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਗੋ ਦਾ ਬੈਜ਼, ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਅਤੇ ਡਾਇਰੈਕਟਰ ਮਾਲਵਿੰਦਰ ਸਿੰਘ ਜੱਗੀ ਦੀ ਹਾਜ਼ਰੀ ਵਿੱਚ ਜ਼ਾਰੀ ਕੀਤਾ ਗਿਆ।

ਫ਼ੋਟੋ।

ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਗੋ ਤਿਆਰ ਕੀਤਾ ਗਿਆ ਹੈ। ਇਹ ਇੱਕ ਬਹੁਤ ਵਧੀਆ ਬੈਜ਼ ਤਿਆਰ ਕੀਤਾ ਗਿਆ ਹੈ, ਜੋ ਸੰਗਤਾਂ ਆਪਣੀ ਜੇਬ ਦੇ ਉੱਪਰ ਲਾ ਸਕਣਗੀਆਂ। ਉਨ੍ਹਾਂ ਦੱਸਿਆ ਕਿ ਇਹ ਬੈਜ਼ ਸਰਕਾਰ ਵੱਲੋਂ ਸੰਗਤਾਂ ਨੂੰ ਮੁਫ਼ਤ ਵੰਡੇ ਜਾਣਗੇ।

ਫ਼ੋਟੋ।

ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਸਹੂਲਤ ਦੇ ਹਰ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸੰਗਤਾਂ ਨੂੰ ਸੁਲਤਾਨਪੁਰ ਲੋਧੀ ਵਿਖੇ ਠਹਿਰਣ ਅਤੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਵਿੱਚ ਕੋਈ ਦਿੱਕਤ ਨਾ ਆਵੇ।

ਇਸ ਮੌਕੇ ਵਿਭਾਗ ਵੱਲੋਂ 500 ਸਾਲ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸੂਚਨਾ ਪੁਸਤਕਾਂ ਵੀ ਜਾਰੀ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇੰਨਾਂ ਸਮਾਗਮਾਂ ਵਿੱਚ ਪੰਜਾਬ ਤੋਂ ਹੀ ਨਹੀਂ ਬਲਕਿ ਦੁਨੀਆਂ ਭਰ ਤੋਂ ਸੰਗਤਾਂ ਨੇ ਆਉਣਾ ਹੈ ਜਿੰਨ੍ਹਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਹ ਸੂਚਨਾ ਪੁਸਤਕਾਂ ਪੰਜਾਬੀ ਦੇ ਨਾਲ ਨਾਲ ਅੰਗਰੇਜੀ ਵਿੱਚ ਵੀ ਤਿਆਰ ਕੀਤੀਆਂ ਗਈਆਂ ਹਨ। ਇਹ ਸੂਚਨਾ ਸਾਰੇ ਸਹਾਇਤਾ ਕੇਂਦਰਾਂ 'ਤੇ ਉਪਲੱਬਧ ਕਰਵਾਈਆਂ ਗਈਆਂ ਹਨ, ਜੋ ਮੁਫ਼ਤ 'ਚ ਦਿੱਤੀਆਂ ਜਾਣਗੀਆਂ।

ABOUT THE AUTHOR

...view details