ਚੰਡੀਗੜ੍ਹ:ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਵਿਨੋਦ ਘਈ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਬਣੇ ਗਏ ਹਨ। ਇਸ ਸਬੰਧੀ ਵਿੱਚ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਨੇ ਰਾਜਪਾਲ ਤੋਂ ਮਨਜ਼ੂਰੀ ਲੈਣ ਤੋਂ ਬਾਅਦ ਨੋਟੀਫਿਕੇਸ਼ਨ ਹੁਣ ਜਾਰੀ ਕੀਤਾ ਹੈ।
ਵਿਨੋਦ ਘਈ ਦੀ ਨਿਯੁਕਤੀ ਨੂੰ ਲੈਕੇ ਪੰਜਾਬ ਸਰਕਾਰ ਨੂੰ ਵਿਰੋਧੀਆਂ ਵੱਲੋਂ ਘੇਰਿਆ ਜਾ ਰਿਹਾ ਹੈ। ਵਿਰੋਧੀਆਂ ਵੱਲੋਂ ਸਵਾਲ ਚੁੱਕਦੇ ਕਿਹਾ ਜਾ ਰਿਹਾ ਹੈ ਕਿ ਵਿਨੋਦ ਘਈ ਬੇਅਦਬੀ ਮਾਮਲਿਆਂ ਵਿੱਚ ਡੇਰੇ ਦੀ ਵਕੀਲ ਰਹੇ ਹਨ। ਇਸਦੇ ਨਾਲ ਹੀ ਹੋਰ ਵੀ ਕਈ ਵਿਵਾਦਿਤ ਮਾਮਲਿਆਂ ਵਿੱਚ ਵਿਨੋਦ ਘਈ ਦੇ ਵਕੀਲ ਰਹਿਣ ਦੀ ਦਲੀਲ ਵਿਰੋਧੀਆਂ ਵੱਲੋਂ ਦਿੱਤੀ ਜਾ ਰਹੀ ਹੈ। ਇਸ ਵਿਰੋਧ ਵਿਚਾਲੇ ਆਪ ਵੱਲੋਂ ਵਿਨੋਦ ਘਈ ਨੂੰ ਆਪ ਨੇ ਐਡਵੋਕੇਟ ਜਨਰਲ ਨਿਯੁਕਤ ਕਰ ਦਿੱਤਾ ਹੈ।