ਚੰਡੀਗੜ੍ਹ:ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ, ਪੰਜਾਬ ਸਰਕਾਰ ਨੇ ਸਖ਼ਤ ਹਦਾਇਤਾਂ ਜਾਰੀ ਕਰਦਿਆ ਕਿਹਾ ਹੈ ਕਿ ਖੁੱਲ੍ਹੇ ਬੋਰਵੈੱਲਾਂ ਨੂੰ ਨਾ ਬੰਦ ਕਰਨ ਵਾਲਿਆ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਇਸ ਤੋਂ ਇਲਾਵਾ ਮਾਨ ਸਰਕਾਰ ਨੇ ਕਿਹਾ ਹੈ ਕਿ ਇਸ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆ ਨੂੰ ਬਖਸ਼ਿਆ ਨਹੀਂ ਜਾਵੇਗਾ।
ਰਿਤਿਕ ਦੀ ਹੋਈ ਸੀ ਮੌਤ:-ਪੰਜਾਬ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਦੀਵਾਲਾ ਖੇਤਰ ਦੇ ਪਿੰਡ ਬੈਰਾਮਪੁਰ ਵਿੱਚ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਣ ਕਾਰਨ ਰਿਤਿਕ ਨਾਮ ਦੇਬੱਚੇ ਦੀ ਮੌਤ ਹੋ ਗਈ ਸੀ। ਸਾਢੇ ਤਿੰਨ ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਇਸ ਬੱਚੇ ਨੂੰ ਬਾਹਰ ਕੱਢਿਆ ਸੀ, ਜਿਵੇਂ ਹੀ ਬੱਚੇ ਨੂੰ ਬਾਹਰ ਕੱਢਿਆ ਗਿਆ, ਉਸ ਨੂੰ ਸਿੱਧਾ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਕਿ ਉਸ ਦੀ ਮੌਤ ਹੋ ਗਈ ਸੀ।
ਫਤਿਹਵੀਰ ਦੀ ਹੋਈ ਸੀ ਮੌਤ:-ਦੱਸ ਦਈਏ ਕਿ ਸੁਨਾਮ ਦੇ ਪਿੰਡ ਭਗਵਾਨਪੁਰਾ ਵਿਖੇ ਬੋਰਵੈੱਲ ਵਿੱਚ 6 ਜੂਨ 2019 ਦੀ ਸ਼ਾਮ ਨੂੰ ਫ਼ਤਿਹਵੀਰ ਖੇਡਦੇ ਹੋਇਆ 200 ਫੁੱਟ ਡੂੰਘੇ ਬੋਰਵੇਲ ਵਿੱਚ ਡਿੱਗ ਗਿਆ ਸੀ। 5 ਦਿਨਾਂ ਦੀ ਭਾਰੀ ਮਸ਼ੱਕਤ ਮਗਰੋਂ ਫ਼ਤਿਹਵੀਰ ਨੂੰ ਬੋਰਵੈੱਲ ਵਿੱਚੋਂ ਮ੍ਰਿਤ ਬਾਹਰ ਕੱਢਿਆ ਗਿਆ ਸੀ, ਜਿਸ ਕਾਰਨ ਉਸਦੀ ਮੌਤ ਹੋਈ ਸੀ ਤੇ ਲੋਕਾਂ ਨੇ ਪ੍ਰਸ਼ਾਸਨ 'ਤੇ ਲਾਪਰਵਾਹੀ ਦੇ ਆਰੋਪ ਲਗਾਏ ਸਨ।