ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੇ ਨਿਰਦੇਸ਼ਾਂ 'ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟ (PSPCL)ਨੇ ਕੁੱਲ 500 ਮੈਗਾਵਾਟ ਸੂਰਜੀ ਊਰਜਾ ਦੀ ਖਰੀਦ ਲਈ ਦੋ ਟੈਂਡਰ ਜਾਰੀ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ 250-250 ਮੈਗਾਵਾਟ ਦੀ ਸਮਰੱਥਾ ਵਾਲੇ ਇਹ ਦੋ ਸੂਰਜੀ ਊਰਜਾ ਪ੍ਰੋਜੈਕਟ ਦੀ ਖਰੀਦ ਲਈ ਦੋ ਟੈਂਡਰ ਜਾਰੀ ਕੀਤੇ ਹਨ , ਤਾਂ ਜੋ ਸੂਬੇ ਵਿੱਚ ਬਿਜਲੀ ਦੀ ਵੱਧ ਰਹੀ ਮੰਗ ਨੂੰ ਪੂਰਾ ਕੀਤਾ ਜਾ ਸਕੇ।
ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (PSPCL) ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਏ. ਵੇਣੂ ਪ੍ਰਸਾਦ ਦੇ ਅਨੁਸਾਰ ਭਾਰਤ ਵਿੱਚ ਕਿਤੇ ਵੀ ਸਥਿਤ ਪ੍ਰੋਜੈਕਟਾਂ ਤੋਂ 250 ਮੈਗਾਵਾਟ ਸੋਲਰ ਪਾਵਰ ਦੀ ਖਰੀਦ ਸਬੰਧੀ ਟੈਂਡਰ ਦੇ ਤਹਿਤ ‘ਰੀਨਿਊ ਦਿਨਕਰ ਜੋਤੀ ਪ੍ਰਾਈਵੇਟ ਲਿਮਟਿਡ’ ਨੇ 2.33 ਰੁਪਏ ਪ੍ਰਤੀ ਕਿਲੋਵਾਟ ਦੇ ਹਿਸਾਬ ਨਾਲ 250 ਮੈਗਾਵਾਟ ਸੋਲਰ ਪਾਵਰ ਦੀ ਪੇਸ਼ਕਸ਼ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕਿਤੇ ਵੀ ਸਥਿਤ ਪ੍ਰੋਜੈਕਟਾਂ ਤੋਂ 250 ਮੈਗਾਵਾਟ ਸੋਲਰ ਪਾਵਰ ਦੀ ਖਰੀਦ ਸਬੰਧੀ ਟੈਂਡਰ ਦੇ ਤਹਿਤ ‘ਐਸ.ਜੇ.ਵੀ.ਐਨ. ਲਿਮਟਿਡ’ ਨੇ 2.69 ਰੁਪਏ ਪ੍ਰਤੀ ਕਿਲੋਵਾਟ ਦੇ ਹਿਸਾਬ ਨਾਲ 100 ਮੈਗਾਵਾਟ ਸੂਰਜੀ ਊਰਜਾ ਅਤੇ ‘ਐਸ.ਏ.ਈ.ਐਲ. ਲਿਮਿਟਿਡ’ ਨੇ 2.69 ਰੁਪਏ ਪ੍ਰਤੀ ਕਿਲੋਵਾਟ ਦੇ ਹਿਸਾਬ ਨਾਲ 50 ਮੈਗਾਵਾਟ ਸੋਲਰ ਪਾਵਰ ਦੀ ਪੇਸ਼ਕਸ਼ ਕੀਤੀ ਹੈ।