ਚੰਡੀਗੜ੍ਹ:ਆਮ ਆਦਮੀ ਪਾਰਟੀ ਦੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਵੱਲੋ ਇੱਕ ਮਹੱਤਵਪੂਰਨ ਫੈਸਲਾ ਲੈਂਦਿਆ ਆਦੇਸ਼ ਦਿੱਤੇ ਹਨ ਕਿ ਹੁਣ ਪੰਜਾਬ ਦੇ ਪਿੰਡਾਂ ਵਿੱਚ only women sarpanch participate panchayat works ਮਹਿਲਾ ਸਰਪੰਚ ਜਾਂ ਪੰਚ ਦੀ ਥਾਂ ਉਨ੍ਹਾਂ ਦੇ ਪਤੀ ਕਿਸੇ ਵੀ ਸਰਕਾਰੀ ਕੰਮਕਾਜ, ਮੀਟਿੰਗਾਂ ਤੇ ਹੋਰ ਪ੍ਰੋਗਰਾਮਾਂ ਵਿੱਚ ਜਾਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਜੇਕਰ ਕੋਈ ਵੀ ਮਹਿਲਾ ਸਰਪੰਚ ਪੰਚਾਇਤਾਂ ਦੀਆਂ ਮੀਟਿੰਗਾਂ ਵਿੱਚ ਹਿੱਸਾ ਨਹੀਂ ਲਵੇਗੀ ਤਾਂ ਉਸ ਮਹਿਲਾ ਸਰਪੰਚ ਖ਼ਿਲਾਫ਼ ਕਾਰਵਾਈ ਹੋਵੇਗੀ।
ਇਸ ਦੌਰਾਨ ਹੀ ਪੰਜਾਬ ਸਰਕਾਰ ਦੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਅੱਜ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ, ਜਿਸ 'ਚ ਉਨ੍ਹਾਂ ਨੇ ਪੰਚਾਇਤੀ ਰਾਜ ਸੰਸਥਾਵਾਂ 'ਚ ਔਰਤਾਂ ਦੇ ਨੁਮਾਇੰਦਿਆਂ ਦੀ ਦਖਲਅੰਦਾਜ਼ੀ ਨੂੰ ਲੈ ਕੇ ਮੀਡੀਆ ਦੇ ਸਾਹਮਣੇ ਖਾਸ ਤੌਰ 'ਤੇ ਗੱਲਬਾਤ ਕੀਤੀ। ਪੰਚਾਇਤੀ ਰਾਜ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਦੇਸ਼ ਨੂੰ ਅੱਗੇ ਲਿਜਾਣ ਵਿੱਚ ਔਰਤਾਂ ਦਾ ਅਹਿਮ ਯੋਗਦਾਨ ਹੈ।
ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਹੋਣ ਵਾਲੀਆਂ ਲੋਕ ਨੁਮਾਇੰਦਿਆਂ ਨੂੰ ਹੀ ਸਾਰੇ ਕੰਮ ਆਪਣੇ ਹੱਥੀਂ ਲੈਣੇ ਪੈਣਗੇ। ਉਸਦੇ ਪਤੀ, ਪਿਤਾ ਜਾਂ ਪੁੱਤਰਾਂ ਨੂੰ ਸਰਕਾਰੀ ਮੀਟਿੰਗਾਂ ਵਿੱਚ ਸ਼ਾਮਲ ਹੋਣ ਜਾਂ ਉਨ੍ਹਾਂ ਦੁਆਰਾ ਕੰਮ ਕਰਨ ਦੀ ਆਗਿਆ ਨਹੀਂ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜੇਕਰ ਮੀਟਿੰਗ ਵਿੱਚ ਮਹਿਲਾ ਲੋਕ ਨੁਮਾਇੰਦੇ ਦੀ ਬਜਾਏ ਉਨ੍ਹਾਂ ਦੇ ਪਰਿਵਾਰ ਦਾ ਕੋਈ ਮੈਂਬਰ ਹਾਜ਼ਰ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।