ਚੰਡੀਗੜ੍ਹ: ਪੰਜਾਬ ਵਿੱਚ ਕੋਵਿਡ-19 ਦੇ ਵਧ ਰਹੇ ਮਾਮਲਿਆਂ ਦਾ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੇ 28 ਨਵੰਬਰ 2020 ਨੂੰ ਹੋਣ ਵਾਲੀ ਵਾਰਡ ਅਟੈਂਡੈਂਟ ਦੀ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਿੱਤੀ ਜਾਣਕਾਰੀ
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਵਿਚ ਵਾਰਡ ਅਟੈਂਡੈਂਟ ਦੀ ਅਸਾਮੀ ਵਾਸਤੇ ਇਸ ਪ੍ਰੀਖਿਆ ਵਿੱਚ ਲਗਭਗ ਡੇਢ ਲੱਖ ਉਮੀਦਵਾਰਾਂ ਦੇ ਹਾਜ਼ਰ ਹੋਣ ਦੀ ਉਮੀਦ ਸੀ। ਇਹ ਫੈਸਲਾ ਵੀਡੀਓ ਕਾਨਫਰੰਸ ਵਿੱਚ ਲਿਆ ਗਿਆ ਹੈ ਜਿੱਥੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਉਪ ਕੁਲਪਤੀ ਰਾਜ ਬਹਾਦਰ ਵੀ ਮੌਜੂਦ ਸਨ।