ਪੰਜਾਬ

punjab

ETV Bharat / city

ਸਰਕਾਰ ਨੇ ਗੰਨਾਂ ਕਿਸਾਨਾਂ ਲਈ ਜਾਰੀ ਕੀਤੀ 100 ਕੋਰੜ ਦੀ ਰਕਮ - ਸਹਿਕਾਰੀ ਖੰਡ ਮਿੱਲਾਂ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਸਹਿਕਾਰੀ ਖੰਡ ਮਿੱਲਾਂ ਵਿੱਚ ਸਾਲ 2019-20 ਦੀ ਕਿਸਾਨਾਂ ਦੀ ਬਕਾਇਆ ਰਕਮ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਸਨ। ਇਨ੍ਹਾਂ ਹੁਕਮਾਂ ਤੋਂ ਬਾਅਦ ਸ਼ੂਗਰਫੈੱਡ ਨੇ ਮਿੱਲਾਂ ਲਈ 100 ਕੋਰੜ ਦੀ ਰਕਮ ਜਾਰੀ ਕੀਤੀ ਹੈ।

punjab government releases Rs 100 crore for sugarcane farmers
ਸਰਕਾਰ ਨੇ ਗੰਨਾਂ ਕਿਸਾਨਾਂ ਲਈ ਜਾਰੀ ਕੀਤੀ 100 ਕੋਰੜ ਦੀ ਰਕਮ

By

Published : Jul 2, 2020, 8:22 PM IST

ਚੰਡੀਗੜ੍ਹ: ਸੂਬੇ ਦੇ ਕਿਸਾਨਾਂ ਦੀ ਖੰਡ ਮਿੱਲਾਂ ਵੱਲ ਬਕਾਇਆ ਪਈ ਗੰਨੇ ਰਕਮ ਵੱਡਾ ਮੁੱਦਾ ਬਣੀ ਹੋਈ ਹੈ। ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਹੁਕਮ ਦਿੱਤੇ ਸਨ ਕਿ ਉਹ ਸੂਬੇ ਦੀਆਂ 9 ਸਹਿਕਾਰੀ ਖੰਡ ਮਿੱਲਾਂ ਰਾਹੀਂ ਕਿਸਾਨਾਂ ਦੀਆਂ ਸਾਲ 2019-20 ਲਈ ਅਦਾਇਗੀਆਂ ਤੁਰੰਤ ਕਰਨਾ ਯਕੀਨੀ ਬਣਾਉਣ। ਇਨ੍ਹਾਂ ਹੁਕਮਾਂ ਤੋਂ ਖੰਡ ਮਿੱਲਾਂ ਨੂੰ ਸ਼ੂਗਰਫੈੱਡ ਵੱਲੋਂ 100 ਕਰੋੜ ਜਾਰੀ ਕੀਤੇ ਗਏ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਹੁਮਾਂ ਉੱਤੇ ਸ਼ੂਗਰਫੈੱਡ ਨੇ ਸਾਲ 2019-20 ਦੇ ਪਿੜਾਈ ਸੀਜ਼ਨ ਲਈ ਕਿਸਾਨਾਂ ਨੂੰ ਅਦਾਇਗੀਆਂ ਦੇਣ ਲਈ 100 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਕਿਹਾ ਕਿ ਉਹ ਸਹਿਕਾਰੀ ਮਿੱਲਾਂ ਨੂੰ ਹੁਕਮ ਜਾਰੀ ਕਰਨ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਬਿਨ੍ਹਾਂ ਕਿਸੇ ਦੇਰੀ ਦੇ ਅਦਾਇਗੀ ਕਰਨ।

100 ਕਰੋੜ ਰੁਪਏ ਜਾਰੀ ਕਰਨ ਦੇ ਨਾਲ ਸਹਿਕਾਰੀ ਖੰਡ ਮਿੱਲਾਂ ਸਾਲ 2019-20 ਦੇ ਪਿੜਾਈ ਸੀਜ਼ਨ ਦੇ ਬਕਾਇਆ ਪਈ 486.23 ਕਰੋੜ ਦੀ ਰਾਸ਼ੀ ਵਿੱਚੋਂ 349.05 ਕਰੋੜ ਰੁਪਏ ਦੀ ਅਦਾਇਗੀ ਕਰ ਸਕੇਗੀ। ਸਾਲ 2018-19 ਦੇ ਸੀਜ਼ਨ ਲਈ ਨਵਾਂ ਸ਼ਹਿਰ, ਬੁੱਢੇਵਾਲ, ਮੋਰਿੰਡਾ, ਫਾਜ਼ਿਲਕਾ, ਗੁਰਦਾਸਪੁਰ, ਅਜਨਾਲਾ, ਨਕੋਦਰ, ਭੋਗਪੁਰ ਤੇ ਬਟਾਲਾ ਦੀਆਂ ਖੰਡ ਮਿੱਲਾਂ ਵੱਲੋਂ ਪਹਿਲਾਂ ਹੀ ਭੁਗਤਾਨ ਕਰ ਦਿੱਤੇ ਗਏ ਹਨ।

ਸਹਿਕਾਰਤਾ ਮੰਤਰੀ ਰੰਧਾਵਾ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਾਲ 2019-20 ਦੀ ਬਾਕੀ ਬਚਦੀ ਅਦਾਇਗੀ ਦਾ ਵੀ ਜਲਦੀ ਭੁਗਤਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਦੇ ਖੰਡ ਨਿਰਯਾਤ ਸਬਸਿਡੀ ਤੇ ਬਫਰ ਸਟਾਕ ਦੇ ਦਾਅਵੇ ਵਜੋਂ ਭਾਰਤ ਸਰਕਾਰ ਵੱਲੋਂ ਕੀਤੀ ਜਾਣ ਵਾਲੀ 60 ਕਰੋੜ ਰੁਪਏ ਦੀ ਰਾਸ਼ੀ ਦਾ ਤੁਰੰਤ ਭੁਗਤਾਨ ਕਰਨ ਲਈ ਕੇਂਦਰ ਕੋਲ ਪਹੁੰਚ ਕੀਤੀ ਜਾਵੇਗੀ ਤਾਂ ਜੋ ਗੰਨਾ ਕਾਸ਼ਤਕਾਰਾਂ ਦੇ ਬਣਦੇ ਬਕਾਏ ਦੀ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾਵੇਗੀ।

ਰੰਧਾਵਾ ਨੇ ਕਿਸਾਨਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੇ ਲੌਕਡਾਊਨ ਕਾਰਨ ਸਰਕਾਰੀ ਮਾਲੀਏ ਵਿੱਚ ਭਾਰੀ ਗਿਰਾਵਟ ਦੇ ਬਾਵਜੂਦ ਗੰਨਾ ਕਿਸਾਨਾਂ ਦੇ ਬਕਾਏ ਦਾ ਜਲਦੀ ਭੁਗਤਾਨ ਕਰਨ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ABOUT THE AUTHOR

...view details