ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਵਿਭਾਗ ਨੇ ਸੂਬੇ ਵਿੱਚ ਬੱਚਿਆਂ ਦੀ ਸਕੂਲਾਂ ਵਿੱਚ ਪੜ੍ਹਾਈ ਨੂੰ ਲੈਕੇ ਅਹਿਮ ਫੈਸਲਾ ਲਿਆ ਹੈ। ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀ ਵਧ ਰਹੀ ਗਿਣਤੀ ਨੂੰ ਲੈਕੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦੋਹਰੀ ਸ਼ਿਫਟਾਂ ਵਿੱਚ ਚਲਾਉਣ ਦਾ ਫੈਸਲਾ ਕੀਤਾ ਹੈ। ਇਸ ਪੂਰੇ ਸ਼ਡਿਊਲ ਸਬੰਧੀ ਸਿੱਖਿਆ ਵਿਭਾਗ ਵੱਲੋਂ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਪ੍ਰਾਇਮਰੀ ਸਕੂਲ ਗਰਮੀਆਂ ‘ਚ 1 ਅਪ੍ਰੈਲ ਤੋਂ 30 ਸਤੰਬਰ ਤੱਕ ਸਵੇਰ ਦੀ ਸ਼ਿਫਟ ‘ਚ ਲੱਗਣਗੇ। ਪ੍ਰਾਇਮਰੀ ਸਕੂਲ ਸਰਦੀਆਂ ‘ਚ 1 ਅਕਤੂਬਰ ਤੋਂ 31 ਮਾਰਚ ਤਕ ਸ਼ਾਮ ਦੀ ਸ਼ਿਫਟ ‘ਚ ਲੱਗਣਗੇ। ਅੱਪਰ ਪ੍ਰਾਇਮਰੀ ਸਕੂਲ ਗਰਮੀਆਂ ‘ਚ 1 ਅਪ੍ਰੈਲ ਤੋਂ 30 ਸਤੰਬਰ ਤਕ ਸ਼ਾਮ ਦੀ ਸ਼ਿਫਟ ‘ਚ ਲੱਗਣਗੇ।