ਪੰਜਾਬ

punjab

ETV Bharat / city

ਪੰਜਾਬ ਸਰਕਾਰ ਵੱਲੋਂ ਯੂਕਰੇਨ ’ਚ ਫਸੇ ਲੋਕਾਂ ਦੀ ਮਦਦ ਲਈ ਕੰਟਰੋਲ ਰੂਮ ਸਥਾਪਤ - ਯੂਕਰੇਨ ਵਿੱਚ ਫਸੇ ਪੰਜਾਬ ਦੇ ਲੋਕਾਂ ਦੀ ਮਦਦ

ਪੰਜਾਬ ਸਰਕਾਰ ਨੇ ਜੰਗ ਪ੍ਰਭਾਵਿਤ ਮੁਲਕ ਯੂਕਰੇਨ ਵਿੱਚ ਫਸੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਇੱਕ ਸਮਰਪਿਤ 24x7 ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੂਕਰੇਨ ਵਿਖੇ ਫਸੇ ਵਿਅਕਤੀ ਜਾਂ ਉਨ੍ਹਾਂ ਦੇ ਪੰਜਾਬ `ਚ ਰਹਿੰਦੇ ਰਿਸ਼ਤੇਦਾਰ ਹੈਲਪਲਾਈਨ ਨੰਬਰ 1100 `ਤੇ ਅਤੇ ਭਾਰਤ ਤੋਂ ਬਾਹਰ ਰਹਿੰਦੇ ਵਿਅਕਤੀ +91-172-4111905 `ਤੇ ਸੰਪਰਕ ਕਰਕੇ ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਪੰਜਾਬ ਸਰਕਾਰ ਨੇ ਯੂਕਰੇਨ ਵਿੱਚ ਫਸੇ ਲੋਕਾਂ ਦੀ ਮਦਦ ਲਈ 24x7 ਕੰਟਰੋਲ ਰੂਮ ਸਥਾਪਤ ਕੀਤਾ
ਪੰਜਾਬ ਸਰਕਾਰ ਨੇ ਯੂਕਰੇਨ ਵਿੱਚ ਫਸੇ ਲੋਕਾਂ ਦੀ ਮਦਦ ਲਈ 24x7 ਕੰਟਰੋਲ ਰੂਮ ਸਥਾਪਤ ਕੀਤਾ

By

Published : Feb 25, 2022, 8:06 PM IST

ਚੰਡੀਗੜ੍ਹ: ਰੂਸ ਅਤੇ ਯੂਕਰੇਨ ਵਿਚਕਾਰ ਛਿੜੀ ਜੰਗ ਕਾਰਨ ਪੂਰੀ ਦੁਨੀਆ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਲਗਾਤਾਰ ਖੌਫਨਾਕ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜਿਸ ਨੂੰ ਦੇਖ ਹਰ ਦੁੱਖ ਜ਼ਾਹਿਰ ਕਰ ਰਿਹਾ ਹੈ। ਇਸ ਤਣਾਅਪੂਰਨ ਬਣੇ ਮਾਹੌਲ ਦੌਰਾਨ ਯੂਕਰੇਨ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਅਤੇ ਆਮ ਲੋਕ ਫਸੇ ਹੋਏ ਹਨ। ਇਸਦੇ ਨਾਲ ਹੀ ਪੰਜਾਬ ਦੇ ਵਿਦਿਆਰਥੀ ਅਤੇ ਆਮ ਲੋਕ ਯੂਕਰੇਨ ਵਿੱਚ ਫਸੇ ਹੋਏ ਹਨ।

ਸੰਕਟ ਦੀ ਇਸ ਘੜੀ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਜੰਗ ਪ੍ਰਭਾਵਿਤ ਮੁਲਕ ਯੂਕਰੇਨ ਵਿੱਚ ਫਸੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਇੱਕ ਸਮਰਪਿਤ 24x7 ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੂਕਰੇਨ ਵਿਖੇ ਫਸੇ ਵਿਅਕਤੀ ਜਾਂ ਉਨ੍ਹਾਂ ਦੇ ਪੰਜਾਬ `ਚ ਰਹਿੰਦੇ ਰਿਸ਼ਤੇਦਾਰ ਹੈਲਪਲਾਈਨ ਨੰਬਰ 1100 `ਤੇ ਅਤੇ ਭਾਰਤ ਤੋਂ ਬਾਹਰ ਰਹਿੰਦੇ ਵਿਅਕਤੀ +91-172-4111905 `ਤੇ ਸੰਪਰਕ ਕਰਕੇ ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਇਹ ਵੀ ਪੜ੍ਹੋ:ਯੂਕਰੇਨ ’ਚ ਫਸਿਆ ਰੋਪੜ ਦਾ ਪਰਿਵਾਰ

ਬੁਲਾਰੇ ਨੇ ਅੱਗੇ ਕਿਹਾ ਕਿ ਯੂਕਰੇਨ ਵਿੱਚ ਫਸੇ ਵਿਅਕਤੀਆਂ ਦੀ ਸੁਰੱਖਿਅਤ ਵਾਪਸੀ ਲਈ ਇੰਨ੍ਹਾਂ ਹੈਲਪਲਾਈਨ ਨੰਬਰਾਂ `ਤੇ ਪੁੱਛੇ ਜਾਂਦੇ ਸਵਾਲਾਂ ਨੂੰ ਤੁਰੰਤ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ:ਯੂਕਰੇਨ ਵਿੱਚ ਫਸੇ ਮਾਨਸਾ ਦੇ ਬੱਚਿਆਂ ਦੀ ਘਰ ਵਾਪਸੀ ਲਈ ਪਰਿਵਾਰਾਂ ਨੇ ਕੇਂਦਰ ਨੂੰ ਭੇਜਿਆ ਮੰਗ ਪੱਤਰ

ABOUT THE AUTHOR

...view details