ਚੰਡੀਗੜ੍ਹ: ਸੂਬੇ ਵਿੱਚ ਕੋਵਿਡ ਟੈਸਟਿੰਗ ਵਧਾਉਣ ਲਈ ਸਰਕਾਰੀ ਹਸਪਤਾਲਾਂ ਅਤੇ ਮੋਬਾਈਲ ਵੈਨਾਂ ਵਿੱਚ ਮੁਫਤ ਵਾਕ-ਇਨ ਟੈਸਟਿੰਗ ਦੀ ਇਜਾਜ਼ਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨਿੱਜੀ ਡਾਕਟਰਾਂ ਅਤੇ ਹਸਪਤਾਲਾਂ 'ਚ ਇਹ ਟੈਸਟ 250 ਰੁਪਏ ਤੋਂ ਵੱਧ ਦੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ।
ਕੋਵਿਡ-19: ਸਰਕਾਰੀ ਹਸਪਤਾਲਾਂ 'ਚ ਹੋਣਗੇ ਮੁਫ਼ਤ ਵਾਕ-ਇਨ ਟੈਸਟ - free walk in tests for covid 19
ਸੂਬੇ ਵਿੱਚ ਵਧਦੀ ਕੋਰੋਨਾ ਮਹਾਂਮਾਰੀ 'ਤੇ ਕਾਬੂ ਪਾਉਣ ਵਈ ਲਈ ਸਰਕਾਰੀ ਹਸਪਤਾਲਾਂ ਅਤੇ ਮੋਬਾਈਲ ਵੈਨਾਂ ਵਿੱਚ ਮੁਫਤ ਵਾਕ-ਇਨ ਟੈਸਟਿੰਗ ਦੀ ਇਜਾਜ਼ਤ ਦੇਣ ਦਾ ਫ਼ੈਸਲਾ ਲਿਆ ਗਿਆ ਹੈ।
ਕੋਵਿਡ ਟੈਸਟਿੰਗ
ਉਹ ਲੋਕ ਜੋ ਟੈਸਟ ਰਿਪੋਰਟ ਤੁਰੰਤ ਚਾਹੁੰਦੇ ਹਨ, ਰੈਪਿਡ ਐਂਟੀਜੇਨ ਟੈਸਟਿੰਗ ਦੀ ਚੋਣ ਕਰ ਸਕਦੇ ਹਨ ਜਦੋਂ ਕਿ ਆਰਟੀ-ਪੀਸੀਆਰ ਟੈਸਟਿੰਗ ਵੀ ਇਸੇ ਤਰ੍ਹਾਂ ਉਪਲਬਧ ਹੋਵੇਗੀ।
ਇਹ ਫ਼ੈਸਲਾ ਵੀਰਵਾਰ ਨੂੰ ਮੁੱਖ ਸਕੱਤਰ ਵਿਨੀ ਮਹਾਜਨ ਨੇ ਲਿਆ, ਜਿਨ੍ਹਾਂ ਨੇ ਕਿਹਾ ਕਿ ਸਰਕਾਰ ਨਿੱਜੀ ਹਸਪਤਾਲਾਂ ਅਤੇ ਡਾਕਟਰਾਂ ਨੂੰ ਟੈਸਟਾਂ ਲਈ ਸਿਖਲਾਈ ਅਤੇ ਕਿੱਟਾਂ ਮੁਹੱਈਆ ਕਰਵਾਏਗੀ, ਜਿਨ੍ਹਾਂ ਨੂੰ ਬਿਨਾਂ ਕਿਸੇ ਪਰਚੀ ਲਏ ਜਾਂ ਸਵਾਲ ਕੀਤੇ ਆਧਾਰ ਕਾਰਡ ਅਤੇ ਮੋਬਾਈਲ ਨੰਬਰ ਦੇਣ ‘ਤੇ ਕੀਤਾ ਜਾਵੇਗਾ।