ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਖ਼ਿਲਾਫ਼ ਜੰਗ ਵਿੱਚ ਮੂਹਰਲੀ ਕਤਾਰ ਵਿੱਚ ਖੜ੍ਹ ਜੰਗ ਲੜ੍ਹ ਰਹੇ ਸਰਕਾਰੀ ਕਰਮਚਾਰੀਆਂ ਅਤੇ ਆਊਟ ਸੋਰਸਿੰਗ ਰਾਹੀਂ ਕੰਮ ਕਰਦੇ ਕਰਮਚਾਰੀਆਂ ਦੇ ਲਈ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਇਨ੍ਹਾਂ ਕਰਮਚਾਰੀਆਂ ਦੇ ਕੋਰੋਨਾ ਦੌਰਾਨ ਮੌਤ ਹੋਣ 'ਤੇ ਇਨ੍ਹਾਂ ਦੇ ਪਰਿਵਾਰਾਂ ਨੂੰ 50 ਲੱਖ ਦੀ ਐਕਸਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ।
ਪੰਜਾਬ ਸਰਕਾਰ ਕੋਰੋਨਾ ਯੋਧਿਆਂ ਨੂੰ ਦੇਵੇਗੀ 50 ਲੱਖ ਦੀ ਐਕਸਗ੍ਰੇਸ਼ੀਆ ਗ੍ਰਾਂਟ
ਕੋਰੋਨਾ ਮਹਾਂਮਾਰੀ ਖ਼ਿਲਾਫ਼ ਜੰਗ ਲੜ੍ਹ ਰਹੇ ਸਰਕਾਰੀ ਕਰਮਚਾਰੀਆਂ, ਠੇਕੇ ਅਤੇ ਆਊਟ ਸੋਰਸਿੰਗ ਰਾਹੀਂ ਕੰਮ ਕਰਦੇ ਕਰਮਚਾਰੀਆਂ ਦੇ ਲਈ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਟਵੀਟ ਰਾਹੀਂ ਇਸ ਫੈਸਲੇ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਵਾਇਰਸ ਦੇ ਖ਼ਿਲਾਫ਼ ਜੰਗ ਵਿੱਚ ਮਰਨ ਵਾਲੇ ਹਰ ਕਰਮਚਾਰੀ ਦੇ ਪਰਿਵਾਰਾਂ ਨੂੰ 50 ਲੱਖ ਦੀ ਐਕਸਗ੍ਰੇਸ਼ੀਆ ਗ੍ਰਾਂਟ ਦੇਵੇਗੀ, ਫਿਰ ਭਾਵੇਂ ਉਹ ਕਰਮਚਾਰੀ ਰੈਗੂਲਰ ਕਰਮਚਾਰੀ ਤੋਂ ਇਲਾਵਾ ਠੇਕੇ ਤੇ ਜਾਂ ਆਊਟ ਸੋਰਸ ਤੇ ਕੰਮ ਕਿਉਂ ਨਾ ਕਰਦਾ ਹੋਵੇ, ਹਰ ਤਰ੍ਹਾਂ ਦੇ ਮੁਲਾਜ਼ਮ ਜੋ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਹਨ, ਜੋਕਿ ਰੈਗੂਲਰ ਠੇਕਾ ਜਾਂ ਆਊਟਸੋਰਸ 'ਤੇ ਕੰਮ ਕਰ ਰਹੇ ਹਨ। ਉਨ੍ਹਾਂ ਦੇ ਪਰਿਵਾਰਾਂ ਨੂੰ ਕਰੋਨਾ ਯੁੱਧ ਦੌਰਾਨ ਮਰਨ ਵਾਲੇ ਕਰਮਚਾਰੀਆਂ ਦੇ ਪਰਿਵਾਰਾਂ ਨੂੰ 50 ਲੱਖ ਐਕਸ ਗ੍ਰੇਸ਼ੀਆ ਗਰਾਂਟ ਵਜੋਂ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਕੋਰੋਨਾ ਯੋਧਾਵਾਂ ਦੇ ਨਾਲ ਹਰ ਫ਼ਰੰਟ ਤੇ ਖੜ੍ਹੀ ਹੈ।