ਪੰਜਾਬ

punjab

ETV Bharat / city

Punjab Government ਨੇਤਰਹੀਣਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵਲੋਂ ਨੈਸ਼ਨਲ ਫੈਡਰੇਸ਼ਨ ਆਫ਼ ਦਿ ਬਲਾਈਂਡ ਅਤੇ ਬਲਾਈਂਡ ਪਰਸਨਜ਼ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਗਈ। ਇਸ 'ਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇਤਰਹੀਣਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ।

ਪੰਜਾਬ ਸਰਕਾਰ ਨੇਤਰਹੀਣਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ
ਪੰਜਾਬ ਸਰਕਾਰ ਨੇਤਰਹੀਣਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ

By

Published : Aug 17, 2022, 6:49 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੇਤਰਹੀਣ ਬਸ਼ਿੰਦਿਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੀ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦਾ ਹੱਲ ਕਰੇਗੀ। ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਫੈਡਰੇਸ਼ਨ ਆਫ਼ ਦਿ ਬਲਾਈਂਡ, ਪੰਜਾਬ ਬਰਾਂਚ ਅਤੇ ਬਲਾਈਂਡ ਪਰਸਨਜ਼ ਐਸੋਸੀਏਸ਼ਨ ਨਾਲ ਮੀਟਿੰਗ ਕਰਨ ਮਗਰੋਂ ਇਹ ਪ੍ਰਗਟਾਵਾ ਕੀਤਾ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮੁੱਖ ਮੰਤਰੀ ਦੇ ਕੁੱਝ ਜ਼ਰੂਰੀ ਰੁਝੇਵਿਆਂ ਕਾਰਨ ਇਸ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਪੰਜਾਬ ਸਰਕਾਰ ਨੇਤਰਹੀਣਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ

ਕੈਬਨਿਟ ਮੰਤਰੀ ਈ.ਟੀ.ਓ. ਨੇ ਦੱਸਿਆ ਕਿ ਨੇਤਰਹੀਣਾਂ ਦੀਆਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਬੈਕਲਾਗ ਕੋਟੇ ਤਹਿਤ ਪਈਆਂ ਖਾਲੀ ਅਸਾਮੀਆਂ ਨੂੰ ਭਰਨ, ਅੰਗਹੀਣ ਕਰਮਚਾਰੀਆਂ ਨੂੰ ਦਿੱਤਾ ਜਾਂਦਾ ਸਪੈ਼ਸ਼ਲ ਅਲਾਊਂਸ ਮੁੜ ਲਾਗੂ ਕਰਨ, ਵੱਖ-ਵੱਖ ਵਿਭਾਗਾਂ ਵਿੱਚ ਅੰਗਹੀਣਾਂ ਨੂੰ ਪਦਉੱਨਤ ਕਰਨ, ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਤਬਲਾ ਇੰਸਟਰਕਟਰਾਂ ਦੀ ਗਰੇਡ ਪੇਅ `ਤੇ ਵਿਚਾਰ ਕਰਨ, ਨੇਤਰਹੀਣ ਖਿਡਾਰੀਆਂ ਨੂੰ ਆਮ ਖਿਡਾਰੀਆਂ ਵਾਂਗ ਸਹੂਲਤਾਂ ਮੁਹੱਈਆ ਕਰਵਾਉਣ, ਅੰਗਹੀਣ ਪੈਨਸ਼ਨ ਵਿੱਚ ਵਾਧਾ ਕਰਨ, ਨੇਤਰਹੀਣਾਂ ਲਈ ਚਲਾਏ ਜਾ ਰਹੇ ਸਰਕਾਰੀ ਸਕੂਲ ਜਮਾਲਪੁਰ ਵਿੱਚ ਸਟਾਫ ਅਤੇ ਹੋਰ ਸਹੂਲਤਾਂ ਵਧਾਉਣ, ਅੰਗਹੀਣ ਲੜਕੀਆਂ ਲਈ ਸ਼ਗਨ ਸਕੀਮ, ਮਨਰੇਗਾ ਸਕੀਮ ਵਿੱਚ ਰਾਖਵਾਂਕਰਨ, ਪੰਜਾਬ ਦੇ ਵਾਸੀ ਨੇਤਰਹੀਣਾਂ ਨੂੰ ਭਰਤੀ ਸਮੇਂ ਡੋਮੀਸਾਈਲ ਆਧਾਰ ‘ਤੇ ਨੌਕਰੀ ਦੇਣ, ਦਿਵਿਆਂਗਜਨਾਂ ਦੀ ਭਲਾਈ ਲਈ ਕਮਿਸ਼ਨਰ ਡਿਸਏਬਿਲਟੀ ਦੀ ਨਿਯੁਕਤੀ ਕਰਨ ਅਤੇ ਕਈ ਹੋਰ ਮੰਗਾਂ `ਤੇ ਵਿਚਾਰ ਵਟਾਂਦਰਾ ਕੀਤਾ ਗਿਆ।

ਪੰਜਾਬ ਸਰਕਾਰ ਨੇਤਰਹੀਣਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦਾ ਸਰਬਪੱਖੀ ਵਿਕਾਸ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਦੇ ਨੇਤਰਹੀਣ ਭੈਣਾਂ / ਭਰਾਵਾਂ ਦਾ ਚੰਗਾ ਜੀਵਨ ਨਿਰਬਾਹ ਕਰਨਾ ਵੀ ਪੰਜਾਬ ਸਰਕਾਰ ਦੀ ਵਚਨਬੱਧਤਾ ‘ਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਐਸੋਸੀਏਸ਼ਨਾਂ ਨੇ ਜੋ ਵੀ ਜਾਇਜ਼ ਮੰਗਾਂ ਸੂਬਾ ਸਰਕਾਰ ਤੋਂ ਕੀਤੀਆਂ ਹਨ, ਨੂੰ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਇਨ੍ਹਾਂ ਦਾ ਜਲਦ ਹੱਲ ਕੀਤਾ ਜਾਵੇਗਾ।

ਪੰਜਾਬ ਸਰਕਾਰ ਨੇਤਰਹੀਣਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ

ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਕਿਰਪਾ ਸ਼ੰਕਰ ਸਰੋਜ, ਸਕੱਤਰ ਪ੍ਰਸੋਨਲ ਰਜਤ ਅਗਰਵਾਲ, ਵਿਸ਼ੇਸ਼ ਸਕੱਤਰ ਵਿੱਤ ਮੋਹਿਤ ਤਿਵਾੜੀ, ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਰਾਜ ਬਹਾਦਰ ਸਿੰਘ, ਡਿਪਟੀ ਸਕੱਤਰ ਮੁੱਖ ਮੰਤਰੀ ਦਫ਼ਤਰ ਨਵਰਾਜ ਸਿੰਘ ਬਰਾੜ, ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਅਰਵਿੰਦਰਪਾਲ ਸਿੰਘ ਸੰਧੂ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ:ਗੈਂਗਸਟਰ ਮੁਖਤਾਰ ਅੰਸਾਰੀ ਦੇ ਮਾਮਲੇ ਚ ਜੇਲ੍ਹ ਮੰਤਰੀ ਨੇ CM ਨੂੰ ਸੌਂਪੀ ਜਾਂਚ ਰਿਪੋਰਟ

ABOUT THE AUTHOR

...view details