ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Maan) ਨੇ ਪਰਾਲੀ ਸਾੜਨ ਦੀ ਸਮੱਸਿਆ ਦਾ ਵਿਹਾਰਕ ਹੱਲ ਯਕੀਨੀ ਬਣਾਉਣ ਤੋਂ ਹੱਥ ਖਿੱਚਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਪਰਾਲੀ ਦੇ ਖੇਤਾਂ ਵਿੱਚ ਹੀ ਨਿਬੇੜੇ ਲਈ ਆਪਣੇ ਸਰੋਤਾਂ ਤੋਂ ਇਕ ਲੱਖ ਤੋਂ ਵੱਧ ਮਸ਼ੀਨਾਂ ਦੇਣ 'ਤੇ ਵਿਚਾਰ ਕਰ ਰਹੀ ਹੈ।Bhagwant Maan statement about straw.
Punjab government will use machines on a large scale to solve the problem of stubble ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਅਸੀਂ ਇਸ ਖਤਰੇ ਦਾ ਸਾਂਝਾ ਹੱਲ ਪੇਸ਼ ਕੀਤਾ ਸੀ ਪਰ ਕੇਂਦਰ ਸਰਕਾਰ ਨੇ ਸਾਡੀ ਮਦਦ ਕਰਨ ਦੀ ਬਜਾਏ ਇਸ ਤੋਂ ਆਪਣੇ ਹੱਥ ਪਿੱਛੇ ਖਿੱਚ ਲਏ ਹਨ। ਇਸ ਦਾ ਮਤਲਬ ਇਹ ਨਹੀਂ ਹੈ ਕਿ ਇਹ ਸਾਨੂੰ ਸਾਡੇ ਕਿਸਾਨਾਂ ਦੀ ਭਲਾਈ ਅਤੇ ਵਾਤਾਵਰਣ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੋਂ ਰੋਕੇਗਾ।
ਇਸ ਤੋਂ ਅੱਗ ਕਿਹਾ ਕਿ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 75 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਗਈ ਹੈ। ਇਸ ਵਿੱਚੋਂ 37 ਲੱਖ ਏਕੜ ਵਾਲੇ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਾਉਂਦੇ। ਭਗਵੰਤ ਮਾਨ ਨੇ ਕਿਹਾ ਕਿ ਬਾਕੀ ਬਚੀ 38 ਲੱਖ ਏਕੜ ਜ਼ਮੀਨ ਵਿੱਚ ਪਰਾਲ਼ੀ ਦੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਵੱਡੇ ਕਦਮ ਚੁੱਕਣ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੰਤਵ ਲਈ ਇਕ ਲੱਖ ਮਸ਼ੀਨਾਂ ਦੇਣ 'ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਅੱਠ ਤੋਂ 10 ਏਕੜ ਫਸਲਾਂ ਦੀ ਰਹਿੰਦ-ਖੂੰਹਦ ਦਾ ਨਿਬੇੜਾ ਕਰਨ ਦੀ ਸਮਰੱਥਾ ਰੱਖਣ ਵਾਲੀਆਂ ਇਹ ਮਸ਼ੀਨਾਂ ਇਸ ਸਮੱਸਿਆ ਨੂੰ ਹੱਲ ਕਰਨਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਪੰਜਾਬ ਨੂੰ ਸਵੱਛ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੀ ਵਚਨਬੱਧਤਾ ਦੇ ਅਨੁਸਾਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਇਹ ਵੀ ਪੜ੍ਹੋ:ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲਾ 6ਵਾਂ ਸ਼ਾਰਪ ਸ਼ੂਟਰ ਦੀਪਕ ਮੁੰਡੀ ਗ੍ਰਿਫਤਾਰ