ਚੰਡੀਗੜ੍ਹ:ਪੰਜਾਬ ਸਰਕਾਰ ਅਤੇ ਪੰਜਾਬ ਗਵਰਨਰ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਦੱਸ ਦਈਏ ਕਿ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਸਰਕਾਰ ਨੂੰ ਝਾੜ ਪਾਈ ਗਈ ਹੈ।
ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਗਈ ਹੈ। ਇਸ ਚਿੱਠੀ ਵਿੱਚ ਰਾਜਪਾਲ ਨੇ ਸੀਐੱਮ ਮਾਨ ਨੂੰ ਕਿਹਾ ਹੈ ਕਿ ਅਖਬਾਰਾਂ ਵਿੱਚ ਤੁਹਾਡੇ ਬਿਆਨ ਪੜ੍ਹ ਕੇ ਉਨ੍ਹਾਂ ਨੂੰ ਲੱਗਦਾ ਹੈ ਕਿ ਸ਼ਾਇਦ ਤੁਸੀਂ ਮੇਰੇ ਨਾਲ ਬਹੁਤ ਜ਼ਿਆਦਾ ਨਾਰਾਜ਼ ਹੋ। ਮੈਨੂੰ ਲੱਗਦਾ ਹੈ ਕਿ ਤੁਹਾਡਾ ਕਾਨੂੰਨੀ ਸਲਾਹਕਾਰ ਤੁਹਾਨੂੰ ਲੋੜੀਂਦੀ ਜਾਣਕਾਰੀ ਨਹੀਂ ਦੇ ਰਿਹਾ ਹੈ। ਸੰਵਿਧਾਨ ਦੀਆਂ ਧਾਰਾਵਾਂ 167 ਅਤੇ 168 ਦੀਆਂ ਧਾਰਾਵਾਂ ਨੂੰ ਪੜ੍ਹ ਕੇ ਸ਼ਾਇਦ ਮੇਰੇ ਬਾਰੇ ਤੁਹਾਡੀ ਰਾਏ ਜ਼ਰੂਰ ਬਦਲ ਜਾਵੇਗੀ।
ਰਾਜਪਾਲ ਨੇ ਮੰਗਿਆ ਸੈਸ਼ਨ ਦਾ ਵੇਰਵਾ: ਕਾਬਿਲੇਗੌਰ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ 27 ਸਤੰਬਰ ਨੂੰ ਪੰਜਾਬ ਸਰਕਾਰ ਵੱਲੋਂ ਸੱਦੇ ਗਏ ਸੈਸ਼ਨ ਨੂੰ ਲੈ ਕੇ ਵੇਰਵਾ ਮੰਗਿਆ ਹੈ। ਦੱਸ ਦਈਏ ਕਿ ਪਹਿਲਾਂ ਇਹ ਸੈਸ਼ਨ 22 ਸਤੰਬਰ ਨੂੰ ਹੋਣਾ ਸੀ ਪਰ ਰਾਜਪਾਲ ਵੱਲੋਂ ਇਸ ਸੈਸ਼ਨ ਨੂੰ ਰੱਦ ਕਰ ਦਿੱਤਾ ਸੀ ਜਿਸ ਤੋਂ ਬਾਅਦ 22 ਸਤੰਬਰ ਨੂੰ ਆਮ ਆਦਮੀ ਪਾਰਟੀ ਵੱਲੋਂ ਸ਼ਾਂਤੀ ਮਾਰਚ ਕੱਢਿਆ ਗਿਆ ਸੀ। ਹਾਲਾਂਕਿ ਚੰਡੀਗੜ੍ਹ ਪੁਲਿਸ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਅੱਗੇ ਵੱਧਣ ਨਹੀਂ ਦਿੱਤਾ ਜਿਸ ਤੋਂ ਬਾਅਦ ਵਿਧਾਨਸਭਾ ਦੇ ਅੰਦਰ ਆਮ ਆਦਮੀ ਪਾਰਟੀ ਦੇ ਵਿਧਾਇਕ ਧਰਨਾ ਲਾ ਵਾਪਸ ਮੁੜ ਗਏ ਸੀ।