ਚੰਡੀਗੜ੍ਹ:ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ (Government schools)ਨੂੰ ਨਵੀਂ ਦਿੱਖ ਦੇਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਹੁਣ ਸਮਾਰਟ ਸਕੂਲਾਂ ਵਿੱਚ ਆਉਣ ਵਾਲੇ ਵਿਅਕਤੀਆਂ ਲਈ ਸਹੂਲਤ ਦੇ ਵਾਸਤੇ ਰਿਸੈਪਸ਼ਨ (Reception) ਬਨਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿੱਚ ਪਹਿਲੇ ਗੇੜ ਦੌਰਾਨ 735 ਸਮਾਰਟ ਸਕੂਲਾਂ ਵਿੱਚ ਰਿਸੈਪਸ਼ਨ ਤਿਆਰ ਕਰਨ ਵਾਸਤੇ 88 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।
88.20 ਲੱਖ ਰੁਪਏ ਦੀ ਰਾਸ਼ੀ ਕੀਤੀ ਜਾਰੀ
ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਈਸ਼ਾ ਕਾਲੀਆ ਨੇ 88.20 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਪੱਤਰ ਜਾਰੀ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਰੇਕ ਸਕੂਲ ਨੂੰ 12000 ਰੁਪਏ ਜਾਰੀ ਕੀਤੇ ਗਏ ਹਨ।ਲੁਧਿਆਣਾ ਜ਼ਿਲੇ ਸਭ ਤੋਂ ਵੱਧ 57 ਸਕੂਲਾਂ ਵਿੱਚ ਰਿਸੈਪਸ਼ਨ ਬਣਾਈ ਜਾ ਰਹੀ ਹੈ।
13000 ਦੇ ਕਰੀਬ ਬਣਾਏ ਗਏ ਸਮਾਰਟ ਸਕੂਲ