ਪੰਜਾਬ

punjab

ETV Bharat / city

ਕੈਪਟਨ vs ਬਾਜਵਾ: ਸੂਬਾ ਸਰਕਾਰ ਨੇ ਪ੍ਰਤਾਪ ਬਾਜਵਾ ਦੀ ਸੁਰੱਖਿਆ ਲਈ ਵਾਪਸ - ਪ੍ਰਤਾਪ ਬਾਜਵਾ ਦੀ ਸੁਰੱਖਿਆ ਲਈ ਵਾਪਸ

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਾਜਵਾ ਨੂੰ ਦਿੱਤੀ ਗਈ ਪੰਜਾਬ ਪੁਲਿਸ ਦੀ ਸੁਰੱਖਿਆ ਬੇਲੋੜੀ ਹੋ ਗਈ ਹੈ ਕਿਉਂਕਿ ਉਨ੍ਹਾਂ ਨੇ ਸਿੱਧੇ ਤੌਰ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਨਿੱਜੀ ਸੁਰੱਖਿਆ ਲਈ ਸੀ।

ਪ੍ਰਤਾਪ ਬਾਜਵਾ ਦੀ ਸੁਰੱਖਿਆ ਲਈ ਵਾਪਸ
ਪ੍ਰਤਾਪ ਬਾਜਵਾ ਦੀ ਸੁਰੱਖਿਆ ਲਈ ਵਾਪਸ

By

Published : Aug 8, 2020, 5:32 PM IST

ਚੰਡੀਗੜ੍ਹ: ਆਪਣੀ ਹੀ ਪਾਰਟੀ ਦੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੋਂ ਪੰਜਾਬ ਸਰਕਾਰ ਨੇ ਸੂਬਾ ਪੁਲਿਸ ਸੁਰੱਖਿਆ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਸਰਕਾਰ ਮੁਤਾਬਕ ਬਾਜਵਾ ਨੂੰ ਗ੍ਰਹਿ ਮੰਤਰਾਲੇ ਵੱਲੋਂ ਸਿੱਧੀ ਕੇਂਦਰੀ ਸੁਰੱਖਿਆ ਪ੍ਰਾਪਤ ਹੋਣ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ।

ਇਸ ਦਾ ਪ੍ਰਗਟਾਵਾ ਕਰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਾਜਵਾ ਨੂੰ ਦਿੱਤੀ ਗਈ ਪੰਜਾਬ ਪੁਲਿਸ ਸੁਰੱਖਿਆ ਬੇਲੋੜੀ ਹੋ ਗਈ ਹੈ ਕਿਉਂਕਿ ਉਨ੍ਹਾਂ ਨੇ ਸਿੱਧੇ ਤੌਰ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਨਿੱਜੀ ਸੁਰੱਖਿਆ ਲਈ ਸੀ। ਬੁਲਾਰੇ ਨੇ ਕਿਹਾ ਕਿ ਰਾਜ ਸਭਾ ਮੈਂਬਰ ਨੇ ਕੇਂਦਰੀ ਸੁਰੱਖਿਆ ਦੀ ਚੋਣ ਕਰਕੇ ਇਹ ਦਿਖਾਇਆ ਸੀ ਕਿ ਉਨ੍ਹਾਂ ਨੂੰ ਸੂਬੇ ਦੀ ਪੁਲਿਸ 'ਤੇ ਵਿਸ਼ਵਾਸ ਨਹੀਂ ਹੈ।

ਬੁਲਾਰੇ ਨੇ ਕਿਹਾ ਕਿ ਬਾਜਵਾ ਨੇ ਦਾਅਵਿਆਂ ਦੇ ਉਲਟ ਉਨ੍ਹਾਂ ਨੂੰ ਕੇਂਦਰੀ ਸੁਰੱਖਿਆ ਕਾਂਗਰਸ ਹਾਈ ਕਮਾਨ ਦੇ ਕਹਿਣ 'ਤੇ ਨਹੀਂ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਬਾਜਵਾ ਨੂੰ ਸੁਰੱਖਿਆ ਦੇਣ ਤੋਂ ਪਹਿਲਾਂ ਸੂਬਾ ਸਰਕਾਰ ਨਾਲ ਸਲਾਹ ਨਹੀਂ ਕੀਤੀ ਗਈ ਸੀ, ਜੋ ਕਿ ਆਮ ਤੌਰ 'ਤੇ ਕਿਸੇ ਨੂੰ ਵੀ ਕੇਂਦਰੀ ਸੁਰੱਖਿਆ ਦੇਣ ਤੋਂ ਪਹਿਲਾਂ ਕੀਤਾ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਜਵਾ ਨੂੰ ਇੱਕ ਰਾਜ ਸਭਾ ਮੈਂਬਰ ਦੇ ਤੌਰ 'ਤੇ ਮਿਲਣ ਵਾਲੇ ਸੁਰੱਖਿਆ ਕਵਰ ਤੋਂ ਕਿਤੇ ਜ਼ਿਆਦਾ ਸੁਰੱਖਿਆ ਪ੍ਰਦਾਨ ਕੀਤੀ ਹੋਈ ਸੀ।

ਸਰਕਾਰੀ ਬੁਲਾਰੇ ਮੁਤਾਬਕ ਬਾਜਵਾ ਨੂੰ ਬੀਤੀ 19 ਮਾਰਚ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜ਼ੈੱਡ ਸ਼੍ਰੇਣੀ ਦਾ ਸੁਰੱਖਿਆ ਕਵਰ ਦਿੱਤਾ ਗਿਆ ਸੀ ਅਤੇ ਹੁਣ ਤੱਕ 25 ਸੁਰੱਖਿਆ ਕਰਮੀ ਜਿਸ ਵਿੱਚ ਘਰ ਦੀ ਸੁਰੱਖਿਆ ਅਤੇ ਐਸਕਾਰਟ ਲਈ ਸੀਆਈਐਸਐਫ ਦੇ 25 ਜਵਾਨ ਹਨ, ਇਸ ਤੋਂ ਇਲਾਵਾ 2 ਐਸਕਾਰਟ ਡਰਾਈਵਰ ਹਨ। ਉਨ੍ਹਾਂ ਦੀ ਸੁਰੱਖਿਆ ਵਿੱਚ 14 ਪੰਜਾਬ ਪੁਲਿਸ ਦੇ ਜਵਾਨ ਵੀ ਸਨ, ਜਿਨ੍ਹਾਂ ਵਿੱਚੋਂ ਕੁੱਝ ਨੂੰ ਕੋਵਿਡ ਡਿਊਟੀ ਕਾਰਨ ਹਟਾ ਲਿਆ ਗਿਆ ਸੀ। ਮੌਜੂਦਾ ਸਮੇਂ ਬਾਜਵਾ ਦੀ ਸੁਰੱਖਿਆ ਵਿੱਚ 6 ਪੰਜਾਬ ਪੁਲਿਸ ਕਰਮੀ ਹਨ ਜਿਨ੍ਹਾਂ ਨੂੰ ਇਸ ਨਵੇਂ ਫ਼ੈਸਲੇ ਤੋਂ ਬਾਅਦ ਹਟਾਇਆ ਜਾ ਰਿਹਾ ਹੈ।

ABOUT THE AUTHOR

...view details