ਪੰਜਾਬ

punjab

ETV Bharat / city

ਪਵਿੱਤਰ ਰਮਜ਼ਾਨ ਮਹੀਨੇ ਨੂੰ ਸੁਰੱਖਿਅਤ ਢੰਗ ਨਾਲ ਮਨਾਉਣ ਸਬੰਧੀ ਐਡਵਾਈਜ਼ਰੀ ਜਾਰੀ

ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਪਵਿੱਤਰ ਰਮਜ਼ਾਨ ਮਹੀਨੇ ਨੂੰ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਸੂਬਾ ਸਰਕਾਰ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

By

Published : Apr 22, 2020, 7:39 PM IST

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਪਵਿੱਤਰ ਰਮਜ਼ਾਨ ਮਹੀਨੇ ਨੂੰ ਸੁਰੱਖਿਅਤ ਢੰਗ ਨਾਲ ਮਨਾਉਣ ਸਬੰਧੀ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ।

ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਏ ਇਸ ਸੰਕਟਕਾਲੀ ਸਮੇਂ ਦੌਰਾਨ ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਜਸ਼ਨ ਮਨਾਉਣ ਵਾਲੀਆਂ ਥਾਵਾਂ ‘ਤੇ ਕੁੱਝ ਖਾਸ ਰੋਕਥਾਮ ਉਪਾਵਾਂ ਤੇ ਸਾਵਧਾਨੀਆਂ ਦੀ ਧਿਆਨ ਨਾਲ ਪਾਲਣਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਹੈ।

ਪੰਜਾਬ ਸਰਕਾਰ ਨੇ ਮੁਸਲਿਮ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਧਿਆਨ ਨਾਲ ਪਾਲਣਾ ਕਰਨ, ਜਿਸ ਤਹਿਤ ਸਾਰੀਆਂ ਮਸਜਿਦਾਂ, ਦਰਗਾਹਾਂ ਅਤੇ ਹੋਰ ਧਾਰਮਿਕ ਸੰਸਥਾਵਾਂ ਬੰਦ ਰਹਿਣਗੀਆਂ ਅਤੇ ਲੋਕਾਂ ਨੂੰ ਇਕੱਠ ਕਰਕੇ ਨਮਾਜ਼ਾਂ (ਨਿਮਜ਼-ਏ-ਬਾਜਾਮਤ) ਅਦਾ ਕਰਨ, ਜੁੰਮੇ ਦੀ ਨਮਾਜ਼ ਸਮੇਤ ਤਰਾਵੀ ਅਦਾ ਕਰਨ ਦੀ ਮੁਕੰਮਲ ਮਨਾਹੀ ਹੋਵੇਗੀ।

ਸਰਕਾਰ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪੋ ਆਪਣੇ ਘਰਾਂ ਤੋਂ ਹੀ ਨਮਾਜ਼ ਅਦਾ ਕਰਨ। ਉਨ੍ਹਾਂ ਕਿਹਾ ਕਿ ਉਰਸ, ਪਬਲਿਕ ਅਤੇ ਪ੍ਰਾਈਵੇਟ ਇਫਤਾਰ ਪਾਰਟੀਆਂ, ਦਾਵਤ-ਏ-ਸੇਹਰੀ ਅਤੇ ਸ਼ਰਧਾਲੂਆਂ ਦੀ ਇਕੱਤਰਤਾ ਵਾਲੇ ਕਿਸੇ ਵੀ ਹੋਰ ਧਾਰਮਿਕ ਸਮਾਗਮਾਂ ਸਮੇਤ ਹਰ ਕਿਸਮ ਦੇ ਜਸ਼ਨਾਂ ਦਾ ਸਖਤੀ ਨਾਲ ਪਰਹੇਜ਼ ਕੀਤਾ ਜਾਵੇ।

ਮਸਜਿਦ ਦੇ ਅੰਦਰ ਜੂਸ, ਸ਼ਰਬਤ ਜਾਂ ਖਾਣ-ਪੀਣ ਦੀਆਂ ਹੋਰ ਚੀਜ਼ਾਂ ਜਾਂ ਘਰ-ਘਰ ਜਾ ਕੇ ਵੰਡੀਆਂ ਜਾਣ ਵਾਲੀਆਂ ਚੀਜ਼ਾਂ ਦੀ ਜਨਤਕ ਵੰਡ ‘ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਇਸ ਤੋਂ ਇਲਾਵਾ ਖਾਣ ਪੀਣ ਦੀਆਂ ਵਸਤਾਂ ਦੀਆਂ ਦੁਕਾਨਾਂ, ਰੇਹੜੀਆਂ ਨੂੰ ਮਸਜਿਦ ਦੇ ਨੇੜੇ ਲਗਾਉਣ ਨਹੀਂ ਦਿੱਤਾ ਜਾਵੇਗਾ।

ਐਡਵਾਈਜ਼ਰੀ ਮੁਤਾਬਕ ਪਹਿਲਾਂ ਤੋਂ ਮੌਜੂਦ ਸਿਹਤ ਸਮੱਸਿਆਵਾਂ ਜਿਵੇਂ ਕਿ ਸ਼ੂਗਰ, ਦਿਲ ਦੀਆਂ ਬਿਮਾਰੀਆਂ ਆਦਿ ਵਾਲੇ ਵਿਅਕਤੀਆਂ ਨੂੰ ਸਹੀ ਡਾਕਟਰੀ ਸਲਾਹ ਤੋਂ ਬਾਅਦ ਹੀ ਰੋਜ਼ਾ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਸਜਿਦ ਵਿੱਚ ਜਨਤਕ ਸੰਬੋਧਨ ਦੀ ਵਰਤੋਂ ਕੇਵਲ ਸਥਾਨਕ ਅਧਿਕਾਰੀਆਂ ਦੁਆਰਾ ਕਿਸੇ ਕਿਸਮ ਦੀ ਘੋਸ਼ਣਾ ਕਰਨ ਲਈ ਜਾਂ ਲੋੜ ਪੈਣ ਤੇ ਸੇਹਰੀ ਦੇ ਅੰਤ ਅਤੇ ਇਫ਼ਤਾਰ ਸਮੇਂ ਦੀ ਸ਼ੁਰੂਆਤ ਸਬੰਧੀ ਘੋਸ਼ਣਾ ਲਈ ਹੀ ਕੀਤੀ ਜਾਣੀ ਚਾਹੀਦੀ ਹੈ।

ABOUT THE AUTHOR

...view details