ਪੰਜਾਬ

punjab

ETV Bharat / city

ਪੰਜਾਬ ਸਰਕਾਰ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਮਿਲਾਵਟੀ ਭੋਜਣ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਪੰਜਾਬ ਸਰਕਾਰ ਨੇ ਤਿਉਹਾਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਦੁੱਧ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ ਉੱਤੇ ਸਖ਼ਤੀ ਕਰਦੇ ਹੋਏ ਇੱਕ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਹੈ।

ਪੰਜਾਬ ਸਰਕਾਰ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਮਿਠਾਈਆਂ ਨੂੰ ਲੈ ਕੇ ਵਿਸ਼ੇਸ਼ ਮੁਹਿੰਮ ਦਾ ਆਗਾਜ਼
ਪੰਜਾਬ ਸਰਕਾਰ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਮਿਠਾਈਆਂ ਨੂੰ ਲੈ ਕੇ ਵਿਸ਼ੇਸ਼ ਮੁਹਿੰਮ ਦਾ ਆਗਾਜ਼

By

Published : Oct 23, 2020, 7:10 PM IST

ਚੰਡੀਗੜ: ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਖਾਧ-ਪਦਾਰਥਾਂ ਵਿੱਚ ਹੋਣ ਵਾਲੀ ਮਿਲਾਵਟ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਖ਼ਤੀ ਕਰਦੇ ਹੋਏ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਹੈ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਨਿਰਦੇਸ਼ਾਂ ਤਹਿਤ ਖ਼ੁਰਾਕ ਤੇ ਡਰੱਗ ਪ੍ਰਬੰਧਨ ਵਿਭਾਗ ਵੱਲੋਂ ਮਿਲਾਵਟੀ ਖਾਧ-ਪਦਾਰਥਾਂ ਦੀ ਜਾਂਚ ਸਬੰਧੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

ਮੰਤਰੀ ਨੇ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਲੋਕਾਂ ਵੱਲੋਂ ਮਿਠਾਈਆਂ ਦੀ ਭਰਪੂਰ ਵਰਤੋਂ ਕੀਤੀ ਜਾਂਦੀ ਹੈ, ਕਿਉਂਕਿ ਸਾਡੇ ਦੇਸ਼ ਵਿੱਚ ਖੁਸ਼ੀ ਅਤੇ ਪਿਆਰ ਸਾਂਝਾ ਕਰਨ ਲਈ ਮਠਿਆਈਆਂ ਦੇਣ-ਲੈਣ ਦਾ ਰਿਵਾਜ਼ ਹੈ। ਲੋਕ ਪਹਿਲਾਂ ਹੀ ਕੋਵਿਡ-19 ਦੇ ਸੰਕਟਕਾਲੀ ਦੌਰ ਵਿੱਚੋਂ ਲੰਘ ਰਹੇ ਹਨ, ਜਿਸ ਨੂੰ ਦੇਖਦੇ ਹੋਏ ਖ਼ੁਰਾਕ ਤੇ ਡਰੱਗ ਪ੍ਰਬੰਧਨ ਵਿਭਾਗ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਲੋਕਾਂ ਨੂੰ ਉੱਤਮ ਦਰਜੇ ਦਾ ਖੋਇਆ ਅਤੇ ਪਨੀਰ ਹੀ ਉਪਲੱਬਧ ਕਰਵਾਇਆ ਜਾਵੇ।

ਖ਼ੁਰਾਕ ਤੇ ਡਰੱਗ ਪ੍ਰਬੰਧਨ ਵਿਭਾਗ ਨੇ ਇਸ ਸਬੰਧ ਵਿੱਚ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਮਿਠਾਈਆਂ ਵੇਚਣ ਵਾਲਿਆਂ ਨੂੰ ਸਲਾਹ ਦਿੱਤੀ ਕਿ ਦੁੱਧ ਅਤੇ ਖੋਏ ਤੋਂ ਬਣਨ ਵਾਲੀਆਂ ਮਿਠਾਈਆਂ ਨੂੰ ਤਿਆਰ ਕਰਨ ਸਮੇਂ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਹ ਮਿਠਾਈਆਂ ਮਿਲਾਵਟੀ ਜਾਂ ਘਟੀਆ ਦਰਜੇ ਦੀ ਸਮੱਗਰੀ ਤੋਂ ਨਾ ਬਣੀਆਂ ਹੋਣ, ਕਿਉਂਕਿ ਸਰਕਾਰ ਕਿਸੇ ਵੀ ਕੀਮਤ ’ਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਮਿਠਾਈ ਵੇਚਣ ਵਾਲਿਆਂ ਨੂੰ ਚੌਕੰਨੇ ਰਹਿਣ ਦਾ ਸੁਝਾਅ ਦਿੱਤਾ ਅਤੇ ਮਿਲਾਵਟਖ਼ੋਰੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।

ABOUT THE AUTHOR

...view details