ਚੰਡੀਗੜ੍ਹ :ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (punjab finance minister harpal cheema) ਨੇ 3 ਮਹੀਨਿਆਂ ਲਈ 37 ਹਜ਼ਾਰ 120 ਕਰੋੜ (3,71,20,2376000) ਦਾ ਸਪਲੀਮੈਂਟਰੀ ਬਜਟ (ਵੋਟ ਆਨ ਅਕਾਊਂਟ) ਪੇਸ਼ ਕੀਤਾ, ਜਿਸ ਨੂੰ ਸਦਨ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਪੰਜਾਬ ਦਾ ਮੁਕੰਮਲ ਬਜਟ ਬਾਅਦ ਵਿੱਚ ਪੇਸ਼ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਅੰਤਰਿਮ ਬਜਟ ਉਸ ਲਈ ਪਹਿਲਾ ਬਜਟ ਹੈ।
ਪੰਜਾਬ ਸਰਕਾਰ ਨੇ ਪਹਿਲੇ ਤਿੰਨ ਮਹੀਨਿਆਂ ਅਪ੍ਰੈਲ, ਮਈ ਅਤੇ ਜੂਨ ਲਈ 37120 ਕਰੋੜ ਰੁਪਏ ਦੇ ਮਾਲੀ ਖ਼ਰਚ ਲਈ ਸਦਨ ਤੋਂ ਸਹਿਮਤੀ ਮੰਗੀ। ਅੱਜ ਪੇਸ਼ ਕੀਤੇ ਗਏ ਵੋਟ ਆਨ ਅਕਾਊਂਟ ਵਿੱਚ ਸਮਾਜਿਕ ਸੁਰੱਖਿਆ ਲਈ ਕਾਫੀ ਰਕਮ ਰਾਖਵੀਂ ਰੱਖੀ ਗਈ ਹੈ ਸਮਾਜਿਕ ਸੁਰੱਖਿਆ ਲਈ 696 ਕਰੋੜ ਰੁਪਏ ਅਤੇ ਸਿੱਖਿਆ ਲਈ 463 ਕਰੋੜ ਰੁਪਏ ਰੱਖੇ ਗਏ ਹਨ।
ਸਦਨ ਵਿਚ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਐਲਾਨ ਕੀਤਾ ਕਿ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੂਬੇ ਵਿੱਚ ਛੁੱਟੀ ਰਹੇਗੀ। ਮਾਨ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਇਸ ਨੂੰ ਸਿਰਫ਼ ਨਵਾਂਸ਼ਹਿਰ ਤੱਕ ਹੀ ਸੀਮਤ ਕਰ ਦਿੱਤਾ ਸੀ। ਹੁਣ ਉਹ ਨਵਾਂਸ਼ਹਿਰ ਤੱਕ ਹੀ ਸੀਮਤ ਨਹੀਂ ਰਹੇਗਾ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਡਾ: ਭੀਮ ਰਾਓ ਅੰਬੇਡਕਰ ਦਾ ਬੁੱਤ ਲਗਾਉਣ ਦਾ ਪ੍ਰਸਤਾਵ ਰੱਖਿਆ, ਜਿਸ 'ਤੇ ਕਾਂਗਰਸ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਵੀ ਹੋਣਾ ਚਾਹੀਦਾ ਹੈ। ਜਿਸ ਨੂੰ ਮੁੱਖ ਮੰਤਰੀ ਨੇ ਸਵੀਕਾਰ ਕਰ ਲਿਆ (partap bajwa ask for ranjit singh's statue)। ਭਗਤ ਸਿੰਘ, ਅੰਬੇਡਕਰ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲਗਾਉਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ ਕੀਤਾ ਗਿਆ।
ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਵੱਲੋਂ ਪੂਰੇ ਪੰਜਾਬ 'ਚ ਛੁੱਟੀ ਦੇ ਪ੍ਰਸਤਾਵ 'ਤੇ ਕਿਹਾ ਕਿ ਛੁੱਟੀ ਤੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦੇਣ ਦੀ ਬਜਾਏ ਕਾਲਜਾਂ ਅਤੇ ਸਕੂਲਾਂ 'ਚ ਭਗਤ ਸਿੰਘ ਦੇ ਸੰਘਰਸ਼ ਦੀ ਕਹਾਣੀ ਸੁਣਾਈ ਜਾਵੇ, ਜਿਸ 'ਤੇ ਸ. ਮੁੱਖ ਮੰਤਰੀ ਨੇ ਰਾਜਾ ਵੜਿੰਗ ਨੂੰ ਪੁੱਛਿਆ।ਪੁੱਛਿਆ ਕੀ ਤੁਹਾਨੂੰ ਪਤਾ ਹੈ ਭਗਤ ਸਿੰਘ ਦਾ ਜਨਮ ਦਿਨ ਕਦੋਂ ਹੈ। ਵੜਿੰਗ ਨੇ ਇਸ ਬਾਰੇ ਅਣਜਾਣਤਾ ਪ੍ਰਗਟਾਈ।