ਚੰਡੀਗੜ੍ਹ: ਪੰਜਾਬ ਦੀ ਮਾਨ ਸਰਕਾਰ ਵੱਲੋਂ ਸੂਬੇ ਦੇ ਵਿਦਿਆਰਥੀਆਂ ਦੇ ਲਈ ਵੱਡਾ ਐਲਾਨ ਕੀਤਾ ਗਿਆ ਹੈ। ਐਲਾਨ ਮੁਤਾਬਿਕ ਪਹਿਲੀ ਜਮਾਤ ਤੋਂ 8ਵੀਂ ਜਮਾਤ ’ਚ ਪੜਨ ਵਾਲੇ ਸਾਰੇ ਵਿਦਿਆਰਥੀਆਂ ਅਤੇ ਐਸਸੀ, ਐਸਟੀ ਅਤੇ ਬੀਪੀਐਲ ਧਾਰਕ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਜਾਣਗੀਆਂ। ਇਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਐਲਾਨ ਕੀਤਾ ਗਿਆ।
ਸਿੱਖਿਆ ਮੰਤਰੀ ਗੁਰਮੀਤ ਹੇਅਰ ਨੇ ਟਵੀਟ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਲਦ ਹੀ 1 ਤੋਂ ਲੈ ਕੇ 8ਵੀਂ ਜਮਾਤ ਤੱਕ ਦੇ 15,491,92 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਜਾਣਗੀਆਂ। ਇਸ ਸਬੰਧੀ 92.95 ਕਰੋੜ ਰੁਪਏ ਦਾ ਫੰਡ ਵੀ ਜਾਰੀ ਕੀਤਾ ਗਿਆ ਹੈ। ਨਾਲ ਹੀ ਉਨ੍ਹਾਂ ਨੇ ਕਿਸੇ ਅਧਿਕਾਰੀਆਂ ਨੂੰ ਕਿਸੇ ਵਿਸ਼ੇਸ਼ ਦੁਕਾਨ ਤੋਂ ਵਰਦੀ ਨਹੀਂ ਖਰੀਦਣ ਦਾ ਨਿਰਦੇਸ਼ ਵੀ ਦਿੱਤਾ ਗਿਆ ਹੈ।
ਵਰਦੀਆਂ ਲਈ ਜਾਰੀ ਕੀਤੇ ਗਏ 92.95 ਕਰੋੜ ਰੁਪਏ ਦਾ ਫੰਡ: ਦੱਸ ਦਈਏ ਕਿ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਵਰਦੀਆਂ ਦੇ ਲਈ 92.95 ਕਰੋੜ ਰੁਪਏ ਦਾ ਫੰਡ ਵੀ ਜਾਰੀ ਕੀਤਾ ਗਿਆ ਹੈ। ਨਾਲ ਹੀ ਇਹ ਵੀ ਹਿਦਾਇਤ ਦਿੱਤੀ ਗਈ ਹੈ ਕਿ ਕੋਈ ਵੀ ਅਧਿਕਾਰੀ ਕਿਸੇ ਵੀ ਵਿਅਕਤੀ ਨੂੰ ਵਰਦੀ ਖਰੀਦਣ ਦੇ ਲਈ ਕਿਸੇ ਵਿਸੇਸ਼ ਦੁਕਾਨ ਤੋਂ ਲੈਣ ਦੇ ਆਦੇਸ਼ ਨਾ ਦੇਣ। ਸਿਰਫ ਸਰਕਾਰ ਵੱਲੋਂ ਜਾਰੀ ਹੁਕਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ।
ਉੱਥੇ ਹੀ ਦੂਜੇ ਪਾਸੇ ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਰੁਪਾਲਹੇੜੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਕੂਲ ਕੰਪਲੈਕਸ ਦੇਖਿਆ। ਕਲਾਸ ਰੂਮ, ਸਟਾਫ਼ ਰੂਮ, ਦਫਤਰ, ਮਿਡ ਡੇਅ ਮੀਲ ਦਾ ਕੰਮ, ਬੁਨਿਆਦੀ ਸਹੂਲਤਾਂ ਦੇਖੀਆਂ। ਬੱਚਿਆਂ ਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਇਸ ਸਬੰਧੀ ਮੀਤ ਹੇਅਰ ਵੱਲੋਂ ਟਵੀਟ ਕੀਤਾ ਗਿਆ ਜਿਸ ਚ ਉਨ੍ਹਾਂ ਨੇ ਸਕੂਲ ਦੌਰੇ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ।
ਇਹ ਵੀ ਪੜੋ:ਮੁੜ ਸਵਾਲਾਂ ’ਚ ਡੇਰੇ ਸਿਰਸਾ ’ਚ ਹੋ ਰਹੇ ਵਿਆਹ, ਅਦਾਲਤ ਨੇ ਭੇਜੇ ਸੰਮਨ