ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਜਵਾਬ ਦੇਣ ਲਈ ਮੰਗਿਆ ਸਮਾਂ
ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਮਾਮਲੇ ਦੀ ਪਿਛਲੀ ਸੁਣਵਾਈ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਡਿਟੇਲ ਵਿੱਚ ਹਲਫ਼ਨਾਮਾ ਦਾਖ਼ਲ ਕਰਨ ਦੇ ਆਦੇਸ਼ ਦਿੱਤੇ ਸੀ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਮਾਮਲੇ ਦੀ ਅਗਲੀ ਸੁਣਵਾਈ 17 ਮਈ ਨੂੰ ਹੋਵੇਗੀ।
ਚੰਡੀਗੜ੍ਹ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਮਾਮਲੇ ਦੀ ਪਿਛਲੀ ਸੁਣਵਾਈ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਡਿਟੇਲ ਵਿੱਚ ਹਲਫ਼ਨਾਮਾ ਦਾਖ਼ਲ ਕਰਨ ਦੇ ਆਦੇਸ਼ ਦਿੱਤੇ ਸੀ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਮਾਮਲੇ ਦੀ ਅਗਲੀ ਸੁਣਵਾਈ 17 ਮਈ ਨੂੰ ਹੋਵੇਗੀ।
ਦੱਸ ਦਈਏ ਵਕੀਲ ਸਤਬੀਰ ਸਿੰਘ ਵਾਲੀਆ ਨੇ ਪੰਜਾਬ ਹਰਿਆਣਾ ਹਾਈ ਕੋਰਟ ਦਾ ਰੁਖ ਕਰ ਐੱਸਸੀ ਐੱਸਟੀ ਘੁਟਾਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਵਾਲਿਆਂ ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਇਹ ਘੁਟਾਲਾ ਹੋਇਆ ਹੈ। ਦੋਵਾਂ ਸਰਕਾਰਾਂ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਹੈ। ਜਦਕਿ ਪੰਜਾਬ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਇਸ ਘੁਟਾਲੇ ਵਿੱਚ ਨਾਂਅ ਆਇਆ ਪਰ ਸਰਕਾਰ ਦੀ ਐਸਆਈਟੀ ਨੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ। ਕੇਂਦਰ ਸਰਕਾਰ ਦੇ ਵਕੀਲ ਸਤਿਆਪਾਲ ਜੈਨ ਨੇ ਕੋਰਟ ਨੂੰ ਦੱਸਿਆ ਕਿ ਹਾਲੇ ਤੱਕ ਪੰਜਾਬ ਸਰਕਾਰ ਨੇ ਆਪਣੀ ਜਾਂਚ ਦੀ ਜਾਣਕਾਰੀ ਸਾਨੂੰ ਨਹੀਂ ਦਿੱਤੀ ਹੈ ਜਦਕਿ ਅਸੀਂ ਕਈ ਵਾਰ ਸਰਕਾਰ ਤੋਂ ਇਸ ਬਾਰੇ ਪੁੱਛ ਚੁੱਕੇ ਹੈ।