ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਦੇ ਲਈ ਵੱਡੀ ਘੋਸ਼ਣਾ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਮੋਹਾਲੀ ਦੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਅਕੈਡਮੀ ਦੀ ਤਰਜ 'ਤੇ ਅਜਿਹਾ ਹੀ ਇੱਕ ਇੰਸਟੀਚਿਊਟ ਹੁਸ਼ਿਆਰਪੁਰ ਦੇ ਪਿੰਡ ਬਾਜਵਾੜਾ ਵਿੱਖੇ ਖੋਲ੍ਹਿਆ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਨੌਜਵਾਨਾਂ ਲਈ ਕੀਤਾ ਵੱਡਾ ਐਲਾਨ - punjab govt
ਕੈਪਟਨ ਅਮਰਿੰਦਰ ਨੇ ਮੋਹਾਲੀ ਦੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਅਕੈਡਮੀ ਦੀ ਤਰਜ 'ਤੇ ਅਜਿਹਾ ਹੀ ਇੱਕ ਇੰਸਟੀਚਿਊਟ ਹੁਸ਼ਿਆਰਪੁਰ ਦੇ ਪਿੰਡ ਬਾਜਵਾੜਾ ਵਿੱਖੇ ਖੋਲਣ ਦਾ ਐਲਾਨ ਕੀਤਾ ਹੈ।
ਫ਼ੋਟੋ
ਇਸ ਸਬੰਧੀ ਕੈਪਟਨ ਨੇ ਟਵੀਟ ਕਰਦਿਆਂ ਕਿਹਾ ਕਿ ਮੋਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਅਕੈਡਮੀ ਦੀ ਸਫ਼ਲਤਾ ਤੋਂ ਪ੍ਰੇਰਿਤ ਹੋ ਕੇ ਹੁਣ ਹੁਸ਼ਿਆਰਪੁਰ ਦੇ ਪਿੰਡ ਬਾਜਵਾੜਾ ਵਿੱਖੇ ਜਲਦ ਹੀ ਇਸੇ ਤਰ੍ਹਾਂ ਦਾ ਇੰਸਟੀਚਿਊਟ ਖੋਲ੍ਹਿਆ ਜਾਵੇਗਾ। ਕੈਪਟਨ ਨੇ ਕਿਹਾ ਕਿ ਇਸ ਸੰਸਥਾ ਰਾਹੀਂ ਨੌਜਵਾਨਾਂ ਨੂੰ ਆਰਮਡ ਫੋਰਸਿਜ਼ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਣ ਲਈ ਤਿਆਰ ਕੀਤਾ ਜਾਵੇਗਾ।