ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਐਸਵਾਈਐਲ ਨੂੰ ਲੈ ਕੇ ਮੀਟਿੰਗ ਹੋਈ। ਤਕਰੀਬਨ 2 ਘੰਟੇ ਚੱਲੀ ਮੀਟਿੰਗ ਬੇਸਿੱਟਾ ਰਹੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਐਸਵਾਈਐਲ ਦੀ ਮੀਟਿੰਗ ਵਿੱਚ ਕੋਈ ਵੀ ਸਹਿਮਤੀ ਨਹੀਂ ਬਣੀ ਹੈ।
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦੱਸਿਆ ਕਿ ਐਸਵਾਈਐਲ ਦਾ ਵਿਵਾਦ ਦੋਹਾਂ ਸੂਬਿਆਂ ਦੇ ਵਿਚਾਲੇ 1981 ਤੋਂ ਬਣਿਆ ਹੋਇਆ ਹੈ। ਮਾਮਲਾ ਸੁਪਰੀਮ ਕਰੋਟ ਵਿੱਚ ਗਿਆ ਤਾਂ ਹਰਿਆਣਾ ਦੇ ਪੱਖ ਵਿੱਚ ਫੈਸਲਾ ਆਇਆ। ਇਸ ਫੈਸਲੇ ਨੂੰ ਲਾਗੂ ਕਰਨ ਦੇ ਲਈ 4 ਮਹੀਨੇ ਵਿੱਚ ਸੁਪਰੀਮ ਕੋਰਟ ਨੇ ਦੋਹਾਂ ਸੂਬਿਆਂ ਨੂੰ ਇੱਕ ਮੌਕਾ ਦਿੱਤਾ ਸੀ। ਸੁਪਰੀਮ ਕੋਰਟ ਨੇ 4 ਮਹੀਨੇ ਦੇ ਅੰਦਰ ਹੱਲ ਕੱਢਣ ਦੇ ਲਈ ਬੈਠਕ ਸੱਦੀ ਗਈ ਸੀ। ਪਰ ਬੈਠਕ ਵਿੱਚ ਕੋਈ ਵੀ ਸਹਿਮਤੀ ਨਹੀਂ ਬਣੀ ਹੈ।
ਉਨ੍ਹਾਂ ਨੇ ਅੱਗੇ ਕਿਹਾ ਕਿ ਸੁਪਰੀਮ ਕੋਰਟ ਨੇ ਨਹਿਰ ਬਣਾਉਣ ਦੇ ਲਈ ਕਿਹਾ ਸੀ ਕਿ ਅਸੀਂ ਆਪਣਾ ਪੱਖ ਰੱਖਿਆ ਪਰ ਪੰਜਾਬ ਇਸ ਉੱਤੇ ਸਹਿਮ ਨਹੀਂ ਹੋਇਆ ਹੈ। ਅਸੀ ਹੁਣ ਇਸ ਬੈਠਕ ਦੀ ਜਾਣਕਾਰੀ ਸੁਪਰੀਮ ਕੋਰਟ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੂੰ ਦਿੱਤੀ ਜਾਵੇਗੀ।