ਪੰਜਾਬ

punjab

By

Published : Nov 13, 2021, 6:49 AM IST

ETV Bharat / city

ਲੁਟੇਰੀ ਲਾੜੀ ਦੇ ਭਰਾ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ, ਲਾੜੀ ਕਰਦੀ ਸੀ ਇਹ ਕੰਮ

ਪੰਜਾਬ-ਹਰਿਆਣਾ ਹਾਈ ਕੋਰਟ (Punjab-Haryana High Court) ਨੇ ਪਟੀਸ਼ਨਰ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਟੀਸ਼ਨਰ ਨੂੰ ਰਾਹਤ ਦਿੰਦਿਆਂ ਉਸ ਦੀ ਰੈਗੂਲਰ ਜ਼ਮਾਨਤ ਦੀ ਮੰਗ ਮਨਜ਼ੂਰ ਕਰ ਦਿੱਤੀ।

ਲੁਟੇਰੀ ਲਾੜੀ ਦੇ ਭਰਾ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ
ਲੁਟੇਰੀ ਲਾੜੀ ਦੇ ਭਰਾ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ

ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈ ਕੋਰਟ (Punjab-Haryana High Court) ਨੇ ਵਿਆਹ ਤੋਂ ਬਾਅਦ ਸਹੁਰੇ ਘਰ ਜਾ ਕੇ ਉਸ ਨੂੰ ਲੁੱਟਣ ਵਾਲੇ ਲਾੜੀ ਦੇ ਭਰਾ ਨੂੰ ਰਾਹਤ ਦਿੱਤੀ ਹੈ। ਪਟੀਸ਼ਨ ਦਾਇਰ ਕਰਦੇ ਹੋਏ ਬਠਿੰਡਾ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੇ ਪੰਜਾਬ-ਹਰਿਆਣਾ ਹਾਈ ਕੋਰਟ (Punjab-Haryana High Court) ਨੂੰ ਦੱਸਿਆ ਕਿ ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ 4 ਜੁਲਾਈ 2021 ਨੂੰ ਐਫ.ਆਈ.ਆਰ. (FIR) ਦਰਜ ਕੀਤੀ ਸੀ।

ਇਹ ਵੀ ਪੜੋ:ਰਾਮ ਰਹੀਮ ਤੋਂ ਦੁਬਾਰਾ ਪੁੱਛਗਿੱਛ ਕਰੇਗੀ ਸਿੱਟ

ਇਸ ਐਫਆਈਆਰ (FIR) ਅਨੁਸਾਰ ਪਟੀਸ਼ਨਰ ਦੀ ਭੈਣ ਸੁਖਬੀਰ ਕੌਰ ਦਾ ਵਿਆਹ ਵੀਰਪਾਲ ਕੌਰ ਅਤੇ ਅਮਨਦੀਪ ਕੌਰ ਨੇ ਵੱਖ-ਵੱਖ ਵਿਅਕਤੀਆਂ ਨਾਲ ਕਰਵਾਇਆ ਸੀ। ਵਿਆਹ ਤੋਂ ਬਾਅਦ ਸੁਖਬੀਰ ਕੌਰ ਇਕ-ਦੋ ਦਿਨ ਉਥੇ ਰਹਿੰਦੀ ਸੀ ਅਤੇ ਫਿਰ ਕਿਸੇ ਨਾ ਕਿਸੇ ਬਹਾਨੇ ਸਹੁਰੇ ਘਰ ਲੁੱਟ ਕੇ ਭੱਜ ਜਾਂਦੀ ਸੀ।

ਇਹ ਵੀ ਪੜੋ:ਸੋਨੀਆ ਮਾਨ ਦਾ ਅਕਾਲੀ ਦਲ ਚ ਸ਼ਾਮਿਲ ਹੋਣ ਦਾ ਪ੍ਰੋਗਰਾਮ ਮੁਲਤਵੀ !

ਪਟੀਸ਼ਨਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਉਸਦੀ ਕੋਈ ਭੂਮਿਕਾ ਨਹੀਂ ਹੈ ਅਤੇ ਨਾ ਹੀ ਉਸਦਾ ਕੋਈ ਅਪਰਾਧਿਕ ਰਿਕਾਰਡ ਹੈ। ਪਟੀਸ਼ਨਰ ਨੇ ਕਿਹਾ ਕਿ ਉਸਦਾ ਕਸੂਰ ਸਿਰਫ ਇਹ ਸੀ ਕਿ ਉਹ ਦੋਸ਼ੀ ਔਰਤ ਦਾ ਭਰਾ ਸੀ।

ਪਟੀਸ਼ਨਕਰਤਾ (Petitioner) ਨੇ ਕਿਹਾ ਕਿ ਉਹ ਚਾਰ ਮਹੀਨਿਆਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹੈ ਅਤੇ ਸੁਣਵਾਈ ਪੂਰੀ ਹੋਣ ਵਿੱਚ ਸਮਾਂ ਲੱਗੇਗਾ। ਪੰਜਾਬ-ਹਰਿਆਣਾ ਹਾਈ ਕੋਰਟ (Punjab-Haryana High Court) ਨੇ ਪਟੀਸ਼ਨਰ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਟੀਸ਼ਨਰ ਨੂੰ ਰਾਹਤ ਦਿੰਦਿਆਂ ਉਸ ਦੀ ਰੈਗੂਲਰ ਜ਼ਮਾਨਤ ਦੀ ਮੰਗ ਮਨਜ਼ੂਰ ਕਰ ਦਿੱਤੀ।

ਇਹ ਵੀ ਪੜੋ:ਸੁਖਪਾਲ ਖਹਿਰਾ ਦਾ ਮਿਲਿਆ 7 ਦਿਨ ਦਾ ਰਿਮਾਂਡ

ABOUT THE AUTHOR

...view details