ਚੰਡੀਗੜ੍ਹ: ਮਾਈਨਿੰਗ ਮਾਮਲੇ 'ਚ ਪੰਜਾਬ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਵੱਡਾ ਝਟਕਾ ਦਿੱਤਾ ਗਿਆ ਹੈ। ਹਾਈਕੋਰਟ ਵਲੋਂ ਪੰਜਾਬ ਸਰਕਾਰ ਦੀ ਨਵੀਂ ਮਾਈਨਿੰਗ ਨੀਤੀ ਉਤੇ ਰੋਕ ਲਗਾ ਦਿੱਤੀ ਗਈ ਹੈ।
ਵਾਤਾਵਰਣ ਸਬੰਧੀ ਮਨਜ਼ੂਰੀ ਨਾ ਮਿਲਣ ਕਾਰਨ ਪੰਜਾਬ ਸਰਕਾਰ ਵੱਲੋਂ ਨਵੀਂ ਮਾਈਨਿੰਗ ਨੀਤੀ ਜਾਰੀ ਕੀਤੀ ਗਈ ਸੀ। ਜਿਸ ਤਹਿਤ ਨਵਾਂ ਸ਼ਬਦ excavation ਵਰਤਿਆ ਗਿਆ ਸੀ, ਜਿਸ ਤਹਿਤ ਪੰਜਾਬ ਸਰਕਾਰ ਖਣਿਜਾਂ ਦੀ ਖੁਦਾਈ ਕਰ ਸਕਦੀ ਹੈ।
ਪਟੀਸ਼ਨਰ ਨੇ ਦੋਸ਼ ਲਾਇਆ ਹੈ ਕਿ ਸਰਕਾਰ ਵੱਲੋਂ ਵਾਤਾਵਰਣ ਸਬੰਧੀ ਮਨਜ਼ੂਰੀ ਨਾ ਮਿਲਣ ’ਤੇ ਨਵਾਂ ਸ਼ਬਦ ਵਰਤ ਕੇ ਨਾਜਾਇਜ਼ ਮਾਈਨਿੰਗ ਨੂੰ ਕਾਨੂੰਨੀ ਰੂਪ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਦੇ ਵਕੀਲ ਨੇ ਹਾਈ ਕੋਰਟ ਵਿੱਚ ਭਰੋਸਾ ਦਿੱਤਾ ਕਿ ਅਗਲੀ ਤਰੀਕ ਤੱਕ ਇਸ ਮਾਈਨਿੰਗ ਨੀਤੀ ’ਤੇ ਕੁਝ ਨਹੀਂ ਕੀਤਾ ਜਾਵੇਗਾ। ਜਿਸ ਤੋਂ ਬਾਅਦ ਹਾਈਕੋਰਟ ਨੇ ਅਗਲੀ ਤਰੀਕ ਤੱਕ ਰੋਕ ਲਗਾ ਦਿੱਤੀ।