ਚੰਡੀਗੜ੍ਹ:ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Transport Minister Amarinder Singh Raja Waring) ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ- ਹਰਿਆਣਾ ਹਾਈਕੋਰਟ (Punjab-Haryana High Court) ਨੇ ਬਾਦਲ ਪਰਿਵਾਰ ਦੀਆਂ ਔਰਬਿਟ ਬੱਸਾਂ (Orbit buses) ਖ਼ਿਲਾਫ਼ ਕਾਰਵਾਈ 'ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ( High Court) ਨੇ ਪੰਜਾਬ ਸਰਕਾਰ (Government of Punjab) ਨੂੰ ਇੱਕ ਘੰਟੇ ਦੇ ਅੰਦਰ ਔਰਬਿਟ ਬੱਸਾਂ (Orbit buses) ਨੂੰ ਛੱਡਣ ਅਤੇ ਉਨ੍ਹਾਂ ਦੇ ਪਰਮਿਟ ਬਹਾਲ ਕਰਨ ਲਈ ਕਿਹਾ ਹੈ।
ਹਾਈ ਕੋਰਟ ( High Court) ਵਿੱਚ ਟਰਾਂਸਪੋਰਟ ਕੰਪਨੀ ਦੇ ਵਕੀਲ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਖ਼ਿਲਾਫ਼ ਬਿਨਾਂ ਨੋਟਿਸ ਦਿੱਤੇ ਕਾਰਵਾਈ ਕੀਤੀ ਹੈ। ਉਨ੍ਹਾਂ ਵੱਲੋਂ ਟੈਕਸ ਵੀ ਸਹੀ ਢੰਗ ਨਾਲ ਅਦਾ ਕੀਤੇ ਗਏ। ਇਸ ਦੇ ਬਾਵਜੂਦ ਸਿਆਸੀ ਬਦਲਾਖੋਰੀ ਕਾਰਨ ਇਹ ਕਾਰਵਾਈ ਕੀਤੀ ਜਾ ਰਹੀ ਹੈ।
ਅਦਾਲਤ (High Court) ਵਿੱਚ ਬਾਦਲ ਪਰਿਵਾਰ ਦੀ ਔਰਬਿਟ ਐਵੀਏਸ਼ਨ ਵੱਲੋਂ ਪੇਸ਼ ਵਕੀਲਾਂ ਨੇ ਦੱਸਿਆ ਕਿ ਇਸ ਕੰਪਨੀ ਦੀਆਂ 50 ਤੋਂ ਵੱਧ ਬੱਸਾਂ ਚੱਲ ਰਹੀਆਂ ਹਨ। ਪੰਜਾਬ ਸਰਕਾਰ (Government of Punjab) ਨੇ ਉਨ੍ਹਾਂ ਦੇ ਟੈਕਸ ਦਾ ਭੁਗਤਾਨ ਲੇਟ ਹੋਣ ਦੀ ਗੱਲ ਕਹੀ ਸੀ। ਜਿਸ ਤੋਂ ਬਾਅਦ ਉਸ ਨੂੰ ਕਿਸ਼ਤਾਂ ਵਿੱਚ ਟੈਕਸ ਜਮ੍ਹਾ ਕਰਵਾਉਣ ਦੀ ਇਜਾਜ਼ਤ ਦਿੱਤੀ ਗਈ। 11 ਅਕਤੂਬਰ ਨੂੰ ਆਰਡਰ ਮਿਲਣ ਤੋਂ ਬਾਅਦ ਉਸ ਨੇ ਪਹਿਲੀ ਕਿਸ਼ਤ ਜਮ੍ਹਾ ਕਰਵਾ ਦਿੱਤੀ।